02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਿੱਖਿਆ ਵਿਚ ਨਿਵੇਸ਼ ਹੀ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਗਾਰੰਟੀ ਹੈ- ਸੁਖਵੰਤ ਸਿੰਘ ਕਾਲਾ

ਅਜੀਤ ਡੈਸਕ 28-07-2026

ਰਾਮਾ ਮੰਡੀ, 27 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਤਹਿਤ ਵਿਚ ਸ਼ਹਿਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਰਾਮਾ ਦੇ ਪ੍ਰਧਾਨ ਸੁਖਵੰਤ ਸਿੰਘ ਕਾਲਾ ਕੌਂਸਲਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਬੈਗ ਸਿਰਫ਼ ਸਕੂਲੀ ਸਮਾਨ ਰੱਖਣ ਦਾ ਸਾਧਨ ਨਹੀਂ, ਸਗੋਂ ਹਰ ਬੱਚੇ ਦੇ ਸੁਪਨਿਆਂ, ਆਤਮ-ਵਿਸ਼ਵਾਸ ਅਤੇ ਉੱਜਵਲ ਭਵਿੱਖ ਵੱਲ ਵਧਦਾ ਇਕ ਮਹੱਤਵਪੂਰਨ ਕਦਮ ਹੈ। ਸਰਕਾਰ ਦਾ ਮਕਸਦ ਹੈ ਕਿ ਹਰ ਵਿਦਿਆਰਥੀ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਉੱਚ ਪੱਧਰੀ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਾਪਤ ਹੋਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ-ਰੂਮ, ਨਵਾਂ ਫ਼ਰਨੀਚਰ, ਸਮਾਰਟ ਸਿੱਖਿਆ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਗਾਤਾਰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਲੋੜੀਂਦੀ ਪੜ੍ਹਾਈ ਸਮੱਗਰੀ ਵੀ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਆਪਣੀ ਪੜ੍ਹਾਈ ਜਾਰੀ ਰੱਖ ਸਕਣ।ਪ੍ਰਧਾਨ ਸੁਖਵੰਤ ਸਿੰਘ ਕਾਲਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਸਕਾਰਾਤਮਿਕ ਸੋਚ ਹਰ ਬੱਚੇ ਨੂੰ ਬਰਾਬਰ ਦੇ ਮੌਕੇ ਦੇਣ ਅਤੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਖੇਤਰ ਵਿਚ ਮਿਸਾਲ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦਾ ਵਿਸ਼ਵਾਸ ਹੈ ਕਿ ਅੱਜ ਸਿੱਖਿਆ ਵਿਚ ਕੀਤਾ ਗਿਆ ਨਿਵੇਸ਼ ਹੀ ਭਲਕੇ ਦੇ ਖ਼ੁਸ਼ਹਾਲ, ਸਸ਼ਕਤ ਅਤੇ ਤਰੱਕੀਸ਼ੀਲ ਪੰਜਾਬ ਦੀ ਮਜ਼ਬੂਤ ਨੀਂਹ ਸਾਬਤ ਹੋਵੇਗਾ। ਪ੍ਰਧਾਨ ਸੁਖਵੰਤ ਸਿੰਘ ਕਾਲਾ ਨੇ ਕਿਹਾ ਕਿ ਸਿੱਖਿਆ ਵਿਚ ਨਿਵੇਸ਼ ਹੀ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਗਾਰੰਟੀ ਹੈ।

ਪਿਛਲੀ ਖ਼ਬਰ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਨਗਰ ਪੰਚਾਇਤ ਕੋਟਸ਼ਮੀਰ ਦੀ ਪ੍ਰਧਾਨਗੀ ਅਕਾਲੀ ਦਲ ਦੇ ਹਿੱਸੇ ਆਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।