ਬਠਿੰਡਾ, 27 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਅਧੀਨ ਚੱਲ ਰਹੇ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਭਾਗ ਦੂਜਾ, ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਨੇ 100 ਫ਼ੀਸਦੀ ਨਤੀਜਾ ਹਾਸਲ ਕਰਕੇ ਇਕ ਵਾਰ ਫਿਰ ਆਪਣੀ ਮਿਆਰੀ ਸਿੱਖਿਆ ਦਾ ਸਬੂਤ ਦਿੱਤਾ। ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਅਤੇ ਡਾਇਰੈਕਟਰ ਐਡਮਿਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਨਤੀਜਿਆਂ ਉੱਪਰ ਖ਼ੁਸ਼ੀ ਜਤਾਉਂਦਿਆਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਿਰਫ਼ ਪ੍ਰੀਖਿਆਵਾਂ ਵਿਚ ਚੰਗੇ ਨੰਬਰ ਲੈਣਾ ਨਹੀਂ, ਸਗੋਂ ਸਮਾਜ ਨੂੰ ਯੋਗ ਅਤੇ ਜ਼ਿੰਮੇਵਾਰ ਅਧਿਆਪਕ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਸੰਸਥਾ ਦੇ ਅਧਿਆਪਕ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਨੈਤਿਕ ਤੇ ਵਿਅਕਤੀਗਤ ਵਿਕਾਸ ’ਤੇ ਵਿਸ਼ੇਸ਼ ਧਿਆਨ ਦਿੰਦੇ ਹਨ, ਜਿਸ ਕਾਰਨ ਹਰ ਸਾਲ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਡਾਇਰੈਕਟਰ ਮੈਡਮ ਸਿੰਬਲਜੀਤ ਕੌਰ ਅਤੇ ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਸ਼ਾਨਦਾਰ ਨਤੀਜਿਆਂ ਲਈ ਮੁਬਾਰਕਬਾਦ ਦਿੱਤੀ। ਐਜੂਕੇਸ਼ਨ ਵਿਭਾਗ ਦੇ ਮੁੱਖੀ ਪ੍ਰੋ. ਮਨਪ੍ਰੀਤ ਕੌਰ ਨੇ ਦੱਸਿਆ ਕਿ ਖ਼ੁਸ਼ੀ ਪੁੱਤਰੀ ਦਿਨੇਸ਼ ਕੁਮਾਰ ਨੇ 83.2 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਕਿਰਨਜੀਤ ਕੌਰ ਪੁੱਤਰੀ ਬਲਤੇਜ ਸਿੰਘ ਨੇ 82.2 ਫ਼ੀਸਦੀ ਨਾਲ ਦੂਜਾ ਅਤੇ ਅਰਪਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 81.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਸੀਨੀਅਰ ਪ੍ਰੋ. ਰਵਿੰਦਰ ਸ਼ਰਮਾ, ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਕਰਨਵੀਰ ਸਿੰਘ, ਪ੍ਰੋ. ਜਗਜੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਵੀਰਇੰਦਰ ਕੌਰ, ਪ੍ਰੋ. ਰਣਜੀਤ ਕੌਰ, ਪ੍ਰੋ. ਮਨਿੰਦਰਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ ਮੈਥ ਆਦਿ ਨੇ ਵੀ ਸਮੂਹ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਭਾਗ ਦੂਜਾ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ
ਅਜੀਤ ਡੈਸਕ
28-07-2026