05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਭੁੱਚੋ ਮੰਡੀ ਵਿਚ ਸੀਵਰੇਜ ਸੰਕਟ ਸੰਬੰਧੀ ਅਕਾਲੀ ਕੌਂਸਲਰਾਂ ਨੇ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਦੀ ਅਗਵਾਈ ਵਿਚ ਕੀਤੀ ਮੀਟਿੰਗ

ਅਜੀਤ ਡੈਸਕ 31-07-2026
ਭੁੱਚੋ ਮੰਡੀ, 30 ਜੁਲਾਈ (ਬਿੱਕਰ ਸਿੰਘ ਸਿੱਧੂ)- ਅਕਾਲੀ ਦਲ ਨਾਲ ਜੁੜੇ ਕੌਂਸਲਰਾਂ ਅਤੇ ਆਗੂਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਦੀ ਅਗਵਾਈ ਹੇਠ ਭੁੱਚੋ ਮੰਡੀ ਸਥਿਤ ਨਗਰ ਕੌਂਸਲ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸੀਵਰੇਜ ਓਵਰਫਲੋਅ ਦੀ ਵਧਦੀ ਸਮੱਸਿਆ ਸਮੇਤ ਜਨਤਕ ਹਿੱਤ ਦੇ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ, ਅਕਾਲੀ ਕੌਂਸਲਰ ਸਾਧੂ ਸ਼ਰਮਾ, ਬੰਟੀ ਅਤੇ ਜਸਵਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪ੍ਰਧਾਨ ਸ਼ਿਵਨੰਦਨ ਗਰਗ, ਸੀਨੀਅਰ ਅਕਾਲੀ ਆਗੂ ਅਸ਼ੋਕ ਕੁਮਾਰ ‘ਕਾਲ ਭੱਠੇਵਾਲਾ’, ਰਣਜੀਤ ਸਿੰਘ ਅਤੇ ਸੋਨੀ ਕੁਮਾਰ ਦੇ ਨਾਲ ਕਿਹਾ ਕਿ ਭੁੱਚੋ ਮੰਡੀ ਦੇ ਕਈ ਵਾਰਡਾਂ ਵਿਚ ਸੀਵਰੇਜ ਓਵਰਫਲੋਅ ਹੋਣ ਦੀ ਸਮੱਸਿਆ ਗੰਭੀਰ ਪੜਾਅ ‘ਤੇ ਪਹੁੰਚ ਗਈ ਹੈ। ਸੜਕਾਂ ਅਤੇ ਗਲੀਆਂ ਵਿਚ ਗੰਦਾ ਪਾਣੀ ਜਮ੍ਹਾਂ ਹੋਣ ਕਾਰਨ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੰਡੀ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਨਗਰ ਕੌਂਸਲ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਜਨਤਕ ਸ਼ਿਕਾਇਤਾਂ ਦੇ ਹੱਲ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਅਕਾਲੀ ਦਲ ਦੇ ਕੌਂਸਲਰ ਅਤੇ ਆਗੂ ਸ਼ਹਿਰ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਇੱਕਜੁੱਟ ਅਤੇ ਨਿਰੰਤਰ ਕੰਮ ਕਰਨਗੇ ਅਤੇ ਲੋਕਾਂ ਦੀਆਂ ਚਿੰਤਾਵਾਂ ਨੂੰ ਸਬੰਧਿਤ ਅਧਿਕਾਰੀਆਂ ਸਾਹਮਣੇ ਜ਼ੋਰਦਾਰ ਢੰਗ ਨਾਲ ਉਠਾਉਣਗੇ। ਸੀਵਰੇਜ ਦੇ ਮੁੱਦੇ ਤੋਂ ਇਲਾਵਾ, ਮੀਟਿੰਗ ਵਿਚ ਵਿਕਾਸ ਕਾਰਜਾਂ ਅਤੇ ਹੋਰ ਮਹੱਤਵਪੂਰਨ ਜਨਤਕ ਹਿੱਤ ਮਾਮਲਿਆਂ ‘ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੌਜੂਦ ਆਗੂਆਂ ਨੇ ਫ਼ੈਸਲਾ ਕੀਤਾ ਕਿ ਭੁੱਚੋ ਮੰਡੀ ਦੇ ਵਸਨੀਕਾਂ ਨੂੰ ਜਲਦੀ ਤੋਂ ਜਲਦੀ ਰਾਹਤ ਮਿਲੇ, ਇਸ ਲਈ ਹਰੇਕ ਵਾਰਡ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇ।
ਪਿਛਲੀ ਖ਼ਬਰ ਭੁੱਚੋ ਮੰਡੀ ਵਿਚ ‘ਪੰਜਾਬ ਬੰਦ’ ਦਾ ਪੂਰਾ ਰਿਹਾ ਪ੍ਰਭਾਵ ਵਪਾਰੀਆਂ ਨੇ ਦੁਕਾਨਾਂ ਬੰਦ ਰੱਖੀਆਂ ਅਗਲੀ ਖ਼ਬਰ ਤਨਖ਼ਾਹਾਂ ਦੀ ਮੰਗ ਨੂੰ ਲੈ ਕੇ ਫ਼ੀਲਡ ਵਰਕਰਜ਼ ਯੂਨੀਅਨ ਵਲੋਂ ਮੰਡਲ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।