05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 31-07-2026
ਬਠਿੰਡਾ, 30 ਜੁਲਾਈ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਉਸ ਵਕਤ ਵੱਡੀ ਸਫਲਤਾ ਪ੍ਰਾਪਤ ਹੋਈ, ਜਦੋਂ ਇਕ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 3,10,200 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਅਫ਼ਸਰ ਕਾਲਾ ਸਿੰਘ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਥਾਣਾ ਕੈਟ ਪੁਲਿਸ ਪਾਰਟੀ ਵਲੋਂ ਬੀਬੀ ਵਾਲੇ ਚੌਕ ਬਠਿੰਡਾ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ ਪੁੱਛਗਿੱਛ ਕਰਨ ਦੌਰਾਨ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 3,10,200 ਨਸ਼ੀਲੇ ਕੈਪਸੂਲ (ਪ੍ਰੈਗਾਲਬਿਨ) ਬਰਾਮਦ ਕਰ ਲਏ ਗਏ। ਪੁਲਿਸ ਅਨੁਸਾਰ ਉਕਤ ਵਿਅਕਤੀ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਕਾਲਾ ਬਾਜ਼ਾਰ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਉਕਤ ਵਿਅਕਤੀ ਹਾਲ ਆਬਾਦ ਕਮਲਾ ਨਹਿਰੂ ਕਾਲੋਨੀ ਬਠਿੰਡਾ ਵਿਖੇ ਕਿਰਾਏ ਦੇ ਮਕਾਨ ਰਹਿ ਰਿਹਾ ਸੀ, ਜਿਸ ‘ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੋ ਐਕਟ ਦੇਣ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਅਨੁਸਾਰ ਉਕਤ ਵਿਅਕਤੀ ਪਾਸੋਂ ਜਾਂਚ ਕਰਨ ਤੋਂ ਬਾਅਦ ਨਸ਼ੀਲੀਆਂ ਗੋਲੀਆਂ ਵੇਚਣ ਦੀ ਕੜੀ ਦੇ ਕਈ ਅਹਿਮ ਰਾਜ ਸਾਹਮਣੇ ਆ ਸਕਦੇ ਹਨ।
ਪਿਛਲੀ ਖ਼ਬਰ ਕਸਬਾ ਭਾਈਰੂਪਾ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਗਲੀ ਖ਼ਬਰ ਨਿਗਮ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਮਾਡਲ ਟਾਊਨ ’ਚ ਰਾਤ ਸਮੇਂ ਛਾਇਆ ਘੁੱਪ ਹਨੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।