05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕਸਬਾ ਭਾਈਰੂਪਾ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ

ਅਜੀਤ ਡੈਸਕ 31-07-2026
ਭਾਈਰੂਪਾ, 30 ਜੁਲਾਈ (ਵਰਿੰਦਰ ਲੱਕੀ)- ਲੰਘੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਅੱਜ ਸਫ਼ਾਈ ਸੇਵਕਾਂ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਭਾਈਰੂਪਾ ਵਿਖੇ ਭਰਵਾਂ ਹੁੰਗਾਰਾ ਮਿਲਿਆ। ਉਸ ਮੌਕੇ ਜਿੱਥੇ ਵਪਾਰੀ ਵਰਗ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਵੀ ਰੋਸ ਪ੍ਰਦਰਸ਼ਨ ‘ਚ ਆਪਣੀ ਸ਼ਮੂਲੀਅਤ ਕੀਤੀ ਗਈ। ਹਾਲਾਂਕਿ ਕਸਬੇ ਦਾ ਬੱਸ ਅੱਡਾ ਕਾਫੀ ਹੱਦ ਤੱਕ ਖੁੱਲ੍ਹਾ ਰਿਹਾ ਤੇ ਆਵਾਜਾਈ ਆਮ ਵਾਂਗ ਜਾਰੀ ਰਹੀ। ਇਸ ਮੌਕੇ ਨਗਰ ਪੰਚਾਇਤ ਭਾਈਰੂਪਾ ਅੰਦਰ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੇ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਨ ਵਾਲੇ ਡੀ.ਐਸ. ਪੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪੂਰਾ ਸਮਰਥਨ ਸਫ਼ਾਈ ਸੇਵਕਾਂ ਨਾਲ ਹੈ ।
ਪਿਛਲੀ ਖ਼ਬਰ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਰੱਖ ਕੇ ਕੀਤਾ ਸਮਰਥਨ, ਬੱਸ ਸੇਵਾ ਰਹੀ ਪ੍ਰਭਾਵਿਤ ਅਗਲੀ ਖ਼ਬਰ ਭਾਰੀ ਮਾਤਰਾ ਵਿਚ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।