02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਜੀ . ਆਰ . ਪੀ . ਪੁਲਿਸ ਵਲੋਂ ਮੋਬਾਈਲ ਚੋਰ ਕਾਬੂ

ਰਾਮਾਂ ਮੰਡੀ, 1 ਅਗਸਤ (ਤਰਸੇਮ ਸਿੰਗਲਾ)-ਜੀ. ਆਰ.

ਮੋਬਾਈਲ ਚੋਰੀ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਪੁਲਿਸ ਪਾਰਟੀ ਨਾਲ। ਤਸਵੀਰ: ਸਿੰਗਲਾ 02-08-2026
ਰਾਮਾਂ ਮੰਡੀ, 1 ਅਗਸਤ (ਤਰਸੇਮ ਸਿੰਗਲਾ)-ਜੀ.ਆਰ.ਪੀ. ਰੇਲਵੇ ਪੁਲਿਸ ਚੌਂਕੀ ਰਾਮਾਂ ਨੇ ਰੇਲ ਗੱਡੀ ਵਿਚ ਯਾਤਰੀ ਦਾ ਮੋਬਾਈਲ ਫ਼ੋਨ ਚੋਰੀ ਕਰਨ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਵਾਰਦਾਤ ਦੇ ਕੁਝ ਘੰਟਿਆਂ ਬਾਅਦ ਹੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਮੋਬਾਈਲ ਫ਼ੋਨ ਅਤੇ ਚਾਰਜਰ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਚੌਕੀ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਧਰਮਪਾਲ ਪੁੱਤਰ ਤੇਜ਼ ਰਾਮ ਵਾਸੀ ਜੈਤੋ ਮੰਡੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰੇਲ ਗੱਡੀ ਵਿਚ ਸਫ਼ਰ ਦੌਰਾਨ ਬੀਤੇ ਦਿਨੀਂ ਦੋ ਵਿਅਕਤੀਆਂ ਉਸ ਦਾ ਮੋਬਾਈਲ ਫ਼ੋਨ ਅਤੇ ਚਾਰਜਰ ਚੋਰੀ ਕਰਕੇ ਬੰਗੀ ਨਿਹਾਲ ਸਿੰਘ ਰੇਲਵੇ ਸਟੇਸ਼ਨ ’ਤੇ ਉਤਰ ਗਏ ਸਨ। ਸ਼ਿਕਾਇਤ ਦੇ ਆਧਾਰ ’ਤੇ ਤੁਰੰਤ ਮਾਮਲਾ ਦਰਜ ਕਰਕੇ ਹੌਲਦਾਰ ਮਨਪ੍ਰੀਤ ਕੌਰ ਅਤੇ ਹੌਲਦਾਰ ਜਗਦੀਸ਼ ਸਿੰਘ ਦੀ ਅਗਵਾਈ ਹੇਠ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਤਕਨੀਕੀ ਸਬੂਤਾਂ ਅਤੇ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਰਾਮਾਂ ਰੇਲਵੇ ਮੁਲਾਜ਼ਮਾਂ ਦੇ ਕੁਆਰਟਰਾਂ ਨੇੜੇ ਛਾਪਾ ਮਾਰ ਕੇ ਦੋਵੇਂ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਕਥਿਤ ਤੌਰ ’ਤੇ ਹੋਰ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬੰਟੀ ਅਤੇ ਸਾਗਰ ਕੁਮਾਰ ਵਾਸੀਆਨ ਰਾਮਾਂ ਮੰਡੀ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਮੋਬਾਈਲ ਫ਼ੋਨ ਅਤੇ ਚਾਰਜਰ ਵੀ ਬਰਾਮਦ ਕਰ ਲਿਆ ਹੈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਪਹਿਲਾਂ ਵੀ ਰੇਲਗੱਡੀਆਂ ਜਾਂ ਹੋਰ ਥਾਵਾਂ ’ਤੇ ਹੋਈਆਂ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਰਹੇ ਹਨ ਜਾਂ ਨਹੀਂ। ਪੁਲਿਸ ਨੂੰ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਅਗਲੀ ਖ਼ਬਰ 70 ਵੀਆਂ ਜ਼ੋਨਲ ਪੱਧਰੀ ਸਕੂਲੀ ਗਤਕਾ ਖੇਡਾਂ ’ਚ ਪੈਨੇਸੀਆ ਸਕੂਲ ਨੇ ਜਿੱਤੇ 34 ਸੋਨ, 8 ਚਾਂਦੀ ਦੇ ਤਗਮੇ 34 ਵਿਦਿਆਰਥੀ ਜ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।