02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਾਂ ਦੇ ਦੁੱਧ ਦੀ ਮਹੱਤਤਾ ’ ਸੰਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ

ਮਾਨਸਾ, 1 ਅਗਸਤ (ਸ. ਰਿ.)

ਅਜੀਤ ਡੈਸਕ 02-08-2026
ਮਾਨਸਾ, 1 ਅਗਸਤ (ਸ.ਰਿ.)- ਸਿਹਤ ਵਿਭਾਗ ਵਲੋਂ ‘ਮਾਂ ਦੇ ਦੁੱਧ ਦੀ ਮਹੱਤਤਾ’ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫ਼ਤਾ 1 ਅਗਸਤ ਤੋਂ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ, ਜੋ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ‘ਚ ਵੀ ਸਹਾਇਕ ਹੁੰਦਾ ਹੈ। ਇਸ ਸਬੰਧੀ ਜਿਲ੍ਹੇ ਦੇ ਸਿਹਤ ਕੇਂਦਰਾਂ ‘ਚ ਕੈਂਪ ਲਗਾ ਕੇ ‘ਮਾਂ ਦੇ ਦੁੱਧ ਮਹੱਤਤਾ’ ਸਬੰਧੀ ਦੁੱਧ ਪਿਲਾਉਣ ਸਮੇਂ ਕੁਝ ਖ਼ਾਸ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਪਿਛਲੀ ਖ਼ਬਰ ਐੱਨ.ਐੱਸ.ਕਿਊ.ਐੱਫ਼. ਦੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਕਰਵਾਈ ਡੀ. ਟੀ. ਐੱਫ. , ਕਿਸਾਨ ਜਥੇਬੰਦੀਆਂ ਅਤੇ ਪੈਨਸ਼ਨਰਜ਼ ਐਸ... ਅਗਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ ਛੇਵੀਂ ਸ਼੍ਰੇਣੀ ਦੇ ਦਾਖ਼ਲਿਆਂ ਲਈ ਫਾਰਮ 7 ਅਗਸਤ ਤੱਕ ਭਰੇ ਜਾਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।