ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਲਈ ਪੰਜਾਬੀਆਂ ਦੀਆਂ ਉਮੀਦਾਂ ਹੁਣ ਸਿਰਫ਼ ਭਾਜਪਾ ’ਤੇ- ਪਰਮਪਾਲ ਕੌਰ ਸਿੱਧੂ
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਉਣ ਅਤੇ ਸੂਬੇ ਨੂੰ ਪੈਰਾਂ ਸਿਰ ਕਰਨ ਲਈ ਪੰਜਾਬੀਆਂ ਦੀਆਂ ਉਮੀਦਾਂ ਹੁਣ ਸਿਰਫ਼ ਭਾਜਪਾ ਨਾਲ ਜੁੜੀਆਂ ਹਨ। ਇਹ ਪ੍ਰਗਟਾਵਾ ਭਾਜਪਾ ਦੀ ਨਵ-ਨਿਯੁਕਤ ਸੂਬਾ ਮੀਡੀਆ ਕੋ-ਇੰਚਾਰਜ ਅਤੇ ਲੋਕ ਸਭਾ ਹਲਕਾ ਬਠਿੰਡਾ ਦੀ ਕੋਆਰਡੀਨੇਟਰ ਪਰਮਪਾਲ ਕੌਰ ਸਿੱਧੂ ਨੇ ਆਪਣੀ ਨਿਯੁਕਤੀ ਤੋਂ ਬਾਅਦ ਕੀਤਾ।
ਪ
ਪਰਮਪਾਲ ਕੌਰ ਸਿੱਧੂ ਨੂੰ ਭਾਜਪਾ ਦੇ ਸੂਬਾ ਮੀਡੀਆ ਕੋ-ਇੰਚਾਰਜ ਨਿਯੁਕਤ ਹੋਣ ‘ਤੇ ਬੁੱਕਾਂ ਦੇ ਕੇ ਸਵਾਗਤ ਕਰਦੇ ਭਾਜਪਾਈ ਆਗੂ। ਤਸਵੀਰ: ਲਵਲੀ
04-08-2026
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਉਣ ਅਤੇ ਸੂਬੇ ਨੂੰ ਪੈਰਾਂ ਸਿਰ ਕਰਨ ਲਈ ਪੰਜਾਬੀਆਂ ਦੀਆਂ ਉਮੀਦਾਂ ਹੁਣ ਸਿਰਫ਼ ਭਾਜਪਾ ਨਾਲ ਜੁੜੀਆਂ ਹਨ। ਇਹ ਪ੍ਰਗਟਾਵਾ ਭਾਜਪਾ ਦੀ ਨਵ-ਨਿਯੁਕਤ ਸੂਬਾ ਮੀਡੀਆ ਕੋ-ਇੰਚਾਰਜ ਅਤੇ ਲੋਕ ਸਭਾ ਹਲਕਾ ਬਠਿੰਡਾ ਦੀ ਕੋਆਰਡੀਨੇਟਰ ਪਰਮਪਾਲ ਕੌਰ ਸਿੱਧੂ ਨੇ ਆਪਣੀ ਨਿਯੁਕਤੀ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਉਨ੍ਹਾਂ ‘ਤੇ ਜਤਾਏ ਭਰੋਸੇ ਲਈ ਉਹ ਕੌਮੀ ਪ੍ਰਧਾਨ ਨਿਤਿਨ ਨਵੀਨ, ਸੰਗਠਨ ਮੰਤਰੀ ਸ੍ਰੀਨਿਵਾਸਲੂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਪਰਮਪਾਲ ਕੌਰ ਸਿੱਧੂ ਨੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ‘ਤੇ ਰਾਜ ਕਰਨ ਵਾਲੀਆਂ ਸਿਆਸੀ ਧਿਰਾਂ ਨੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਆਪਣੇ ਨਿੱਜੀ ਸਿਆਸੀ ਲਾਭਾਂ ਨੂੰ ਪਹਿਲ ਦਿੱਤੀ। ਇਸ ਦਾ ਨਤੀਜਾ ਇਹ ਨਿਕਲਿਆ ਕਿ ਕਦੇ ਦੇਸ਼ ਦਾ ਮੋਹਰੀ ਸੂਬਾ ਰਹਿਣ ਵਾਲਾ ਪੰਜਾਬ ਵਿਕਾਸ ਦੀ ਦੌੜ ਵਿਚ ਪਿੱਛੇ ਰਹਿ ਗਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਨੂੰ ਮੁੜ ਤਰੱਕੀ ਦੀ ਲੀਹ ‘ਤੇ ਲਿਆਉਣ ਲਈ ਭਾਜਪਾ ਨੂੰ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਦਾ ਜ਼ਿਲ੍ਹਾ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਭੁੱਚੋ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਆਕਲੀਆ, ਸੂਬਾ ਮੀਤ ਪ੍ਰਧਾਨ ਅਮਰਿੰਦਰ ਸਿੰਘ ਦਾਤੇਵਾਸ, ਯੁਵਾ ਮੋਰਚਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਭੁੱਚੋ, ਗੁਰਜੀਤ ਸਿੰਘ ਗੋਰਾ ਦਿਉਣ, ਚਰਨਜੀਤ ਸਿੰਘ ਬਰਾੜ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਸਮੇਤ ਹੋਰ ਆਗੂਆਂ ਨੇ ਪਰਮਪਾਲ ਕੌਰ ਸਿੱਧੂ ਨੂੰ ਵਧਾਈ ਦਿੱਤੀ ਅਤੇ ਲੱਡੂ ਵੰਡ ਕੇ ਖ਼ੁਸ਼ੀ ਮਨਾਈ।