04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

- ਮਾਮਲਾ ਪਾਵਰਕਾਮ ਵਲੋਂ ਹੋਏ ਨੋਟੀਫ਼ਿਕੇਸ਼ਨ ਅਨੁਸਾਰ ਸਰਕਾਰ ਵਲੋਂ ਨਿਯੁਕਤੀ ਲਟਕਾਉਣ ਦਾ - ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਕੇ ਸਰਕਾਰ ਦੀ ਅਰਥੀ ਫੂਕੀ

ਲਹਿਰਾ ਮੁਹੱਬਤ, 3 ਅਗਸਤ (ਸੁਖਪਾਲ ਸਿੰਘ ਸੁੱਖੀ)-ਸਾਂਝੀ ਥਰਮਲਜ਼ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਏਟਕ ਦੇ ਸੂਬਾਈ ਸੱਦੇ ’ਤੇ ਸਰਕਾਰੀ ਤਾਪ ਬਿਜਲੀ ਘਰਾਂ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ 30 ਜੂਨ ਨੂੰ ਪਾਵਰਕਾਮ ਦੁਆਰਾ ਜਾਰੀ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਾਉਣ ਤੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ 30 ਜਲਾਈ ਤੋਂ ਮੁਕੰਮਲ ਕੰਮਾਂ ਦਾ ਬਾਈਕਾਟ ਕਰਕੇ ਹੜਤਾਲ ਦੇ 5ਵੇਂ ਦਿਨ ਜਥੇਬੰਦੀ ਏਟਕ ਦੀ ਅਗਵਾਈ ਹੇਠ ਰੋਸ ਮਾਰਚ ਥਰਮਲ ਮਾਰਕੀਟ ਤੱਕ ਕਰਕੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 ਨੂੰ 3 ਘੰਟੇ ਲਈ ਜਾਮ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਜੀ.

ਅਜੀਤ ਡੈਸਕ 04-08-2026
ਲਹਿਰਾ ਮੁਹੱਬਤ, 3 ਅਗਸਤ (ਸੁਖਪਾਲ ਸਿੰਘ ਸੁੱਖੀ)-ਸਾਂਝੀ ਥਰਮਲਜ਼ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਏਟਕ ਦੇ ਸੂਬਾਈ ਸੱਦੇ ’ਤੇ ਸਰਕਾਰੀ ਤਾਪ ਬਿਜਲੀ ਘਰਾਂ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ 30 ਜੂਨ ਨੂੰ ਪਾਵਰਕਾਮ ਦੁਆਰਾ ਜਾਰੀ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਾਉਣ ਤੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਮੁੱਖ ਗੇਟ ਅੱਗੇ 30 ਜਲਾਈ ਤੋਂ ਮੁਕੰਮਲ ਕੰਮਾਂ ਦਾ ਬਾਈਕਾਟ ਕਰਕੇ ਹੜਤਾਲ ਦੇ 5ਵੇਂ ਦਿਨ ਜਥੇਬੰਦੀ ਏਟਕ ਦੀ ਅਗਵਾਈ ਹੇਠ ਰੋਸ ਮਾਰਚ ਥਰਮਲ ਮਾਰਕੀਟ ਤੱਕ ਕਰਕੇ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ-7 ਨੂੰ 3 ਘੰਟੇ ਲਈ ਜਾਮ ਕਰਦਿਆਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਮੇਂ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰ ਯੂਨੀਅਨ ਏਟਕ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਠ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਾਠ, ਸੀ ਐਂਡ ਆਈ ਸਰਕਲ ਦੇ ਪ੍ਰਧਾਨ ਬਲਵਿੰਦਰ ਸਿੰਘ ਬੱਲੀ ਨੇ ਕਿਹਾ ਕਿ ਬੀਤੀ 24 ਮਈ ਨੂੰ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਕੇ ਠੇਕਾ ਪ੍ਰਣਾਲੀ ਮੁੱਢੋਂ ਬੰਦ ਕਰਕੇ ਪਾਵਰਕਾਮ ’ਚ ਠੇਕਾ ਮੁਲਾਜ਼ਮਾਂ ਨੂੰ ਸਿੱਧੇ ਕੰਟਰੈਕਟ ’ਤੇ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਿਧਾਨ ਸਭਾ ਦੇ ਸੈਸ਼ਨ ਵਿਚ ਠੇਕਾ ਮੁਲਾਜ਼ਮਾਂ ਦੀ ਮੰਗ ਨੂੰ ਪਹਿਲ ਦੇ ਅਧਾਰ ’ਤੇ ਨਿਯੁਕਤੀ ਲਈ ਹਦਾਇਤ ਕੀਤੀ ਜਾਵੇ। ਜਿਸ ਦੇ ਰੋਸ ਵਜੋਂ ਅੱਜ ਮਾਰਚ ਮਗਰੋਂ ਸੰਕੇਤਕ ਚਿਤਾਵਨੀ ਦਿੰਦਿਆਂ ਜਰਨਲ ਸਕੱਤਰ ਹਰਪ੍ਰੀਤ ਸਿੰਘ ਕਾਲਾ ਨੇ ਕਿਹਾ ਕਿ ਜੇ ਸਰਕਾਰ ਨੇ ਧਿਆਨ ਦਿੱਤਾ ਤਾਂ ਅਗਲੇ ਦਿਨਾਂ ਤੱਕ ਸੰਘਰਸ਼ ਤੇਜ ਤੇ ਤਿੱਖਾ ਕਰਦਿਆਂ ਨੈਸ਼ਨਲ ਹਾਈਵੇ ਅਣਮਿੱਥੇ ਸਮੇਂ ਲਈ ਜਾਮ ਕੀਤਾ ਜਾ ਸਕਦਾ ਹੈ। ਜਿਸ ਲਈ ਪੰਜਾਬ ਸਰਕਾਰ ਪਾਵਰਕਾਮ ਜ਼ਿੰਮੇਵਾਰ ਹੋਵੇਗੀ। ਇਸ ਲਈ ਜਦੋਂ ਤੱਕ ਨਿਯੁਕਤੀ ਨਹੀਂ ਹੁੰਦੀ, ਉਸ ਸਮੇਂ ਤੱਕ ਹੜਤਾਲ ਜਾਰੀ ਰੱਖਾਂਗੇ। ਅੱਜ ਹਮਾਇਤ ਵਜੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਕਾਕਾ ਸਿੰਘ ਕੋਟੜਾ, ਸੀ.ਐਚ.ਬੀ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਪ੍ਰਧਾਨ ਅੰਗਰੇਜ਼ ਸਿੰਘ ਰੁਪਾਣਾ, ਰਾਕੇਸ਼ ਕੁਮਾਰ ਜਰਨਲ ਸਕੱਤਰ, ਜਸਵਿੰਦਰ ਸਿੰਘ ਬਰਾੜ ਸੀਨੀਅਰ ਮੀਤ ਪ੍ਰਧਾਨ ਥਰਮਲ ਗੋਇੰਦਵਾਲ ਸਾਹਿਬ, ਇਕਬਾਲ ਸਿੰਘ ਖ਼ਾਲਸਾ, ਸੋਮਜੀਤ ਸਿੰਘ ਲਹਿਰਾ ਨੇ ਸੰਬੋਧਨ ਕੀਤਾ ਤੇ ਗੁਰਪ੍ਰੀਤ ਸਿੰਘ ਮਿੰਟੂ ਸਟੇਜ ਸਕੱਤਰ ਵਜੋਂ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਪੀ.ਆਰ.ਟੀ.ਸੀ., ਪਨਬੱਸ ਤੇ ਪੰਜਾਬ ਰੋਡਵੇਜ ਦੇ ਕੱਚੇ ਕਾਮੇ ਹੜਤਾਲ ’ਤੇ, ਬੱਸਾਂ ਦਾ ਚੱਕਾ ਜਾਮ ਅਗਲੀ ਖ਼ਬਰ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਤਿੰਨ ਰੋਜ਼ਾ ‘ਵਿਰਾਸਤੀ ਤੀਆਂ ਦਾ ਮੇਲਾ’ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।