ਵੱਖ-ਵੱਖ ਪਿੰਡਾਂ ਦੇ ਦਰਜਨਾਂ ਨੌਜਵਾਨ ਭਾਜਪਾ ਵਿਚ ਸ਼ਾਮਿਲ
ਰਾਮਾਂ ਮੰਡੀ, 3 ਅਗਸਤ (ਤਰਸੇਮ ਸਿੰਗਲਾ)- ਭਾਜਪਾ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ (ਦਿਹਾਤੀ) ਨਵਜੋਤ ਸਿੰਘ ਗੁਣੀ ਗਾਟਵਾਲੀ ਵਲੋਂ ਆਪਣੇ ਗ੍ਰਹਿ ਨਿਵਾਸ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਦਰਜਨਾਂ ਨੌਜਵਾਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ । ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ।
ਭ
ਭਾਜਪਾ ਵਿਚ ਸ਼ਾਮਿਲ ਹੋਏ ਨਵੇਂ ਵਰਕਰਾਂ ਦਾ ਸਨਮਾਨ ਕਰਦੇ ਹੋਏ ਜ਼ਿਲ੍ਹਾ ਅਤੇ ਹਲਕਾ ਆਗੂ ਨਵਜੋਤ ਸਿੰਘ ਸਿੱਧੂ। ਤਸਵੀਰ: ਤਰਸੇਮ ਸਿੰਗਲਾ
04-08-2026
ਰਾਮਾਂ ਮੰਡੀ, 3 ਅਗਸਤ (ਤਰਸੇਮ ਸਿੰਗਲਾ)- ਭਾਜਪਾ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ (ਦਿਹਾਤੀ) ਨਵਜੋਤ ਸਿੰਘ ਗੁਣੀ ਗਾਟਵਾਲੀ ਵਲੋਂ ਆਪਣੇ ਗ੍ਰਹਿ ਨਿਵਾਸ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਦਰਜਨਾਂ ਨੌਜਵਾਨ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ । ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ। ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਨਵਜੋਤ ਸਿੰਘ ਗੁਣੀ ਗਾਟਵਾਲੀ ਦੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਆਪਣੀ ਮਰਜ਼ੀ ਨਾਲ ਭਾਜਪਾ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ। ਸਮਾਗਮ ਦੌਰਾਨ ਇਲਾਕੇ ਦੀ ਇਕ ਕਬੱਡੀ ਟੀਮ ਦੇ ਕੁਝ ਖਿਡਾਰੀਆਂ ਅਤੇ ਕੋਚ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਲੋਕ ਸੇਵਾ ਦੇ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ, ‘ਭਾਜਪਾ ਸਭ ਨੂੰ ਨਾਲ ਲੈ ਕੇ ਚੱਲਣ ਅਤੇ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ। ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸੁਖਦੀਪ ਸਿੰਘ, ਗੁਰਸੇਵਕ ਸਿੰਘ ਵਾਸੀਆਨ (ਰਾਈਆ), ਵਿਕੀ ਸਿੰਘ (ਗੋਲੇਵਾਲਾ), ਮਾਨੀ ਸਿੰਘ, ਅਮਰਸੀਤ ਸਿੰਘ ਮੈਂਬਰ, ਵਾਸੀਆਨ ਫੱਤਾਬਾਲੂ), ਸ਼ੰਟੀ (ਕਬੱਡੀ ਖਿਡਾਰੀ), ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਵਾਸੀਆਨ (ਤਰਖਾਣ ਵਾਲਾ), ਲਵਦੀਪ ਸਿੰਘ, ਸੰਦੀਪ ਸਿੰਘ, ਜਸਪ੍ਰੀਤ ਸਿੰਘ ਵਾਸੀਆਨ (ਕਲਾਲ ਵਾਲਾ), ਗੁਰਦਾਸ ਸਿੰਘ, ਮਾਨੀ, ਵਿਕਰਮ ਸਿੰਘ ਵਾਸੀਆਨ (ਰਾਮਾਂ ਮੰਡੀ), ਲਵਪ੍ਰੀਤ ਸਿੰਘ ਲਵੀ ਅਤੇ ਸਲੀਮ (ਰਾਮਸਰਾ) ਸ਼ਾਮਿਲ ਹਨ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।