06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਬੁੰਗਾ ਮਸਤੂਆਣਾ ਵਿਖੇ ਪੁਰਾਤਨ ਮਰਿਯਾਦਾ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 5 ਅਗਸਤ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਲੈ ਕੇ ਜਿੱਥੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 27 ਤੋਂ 29 ਅਗਸਤ ਤੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂਵਿਦਿਆਲਾ ਵਿਖੇ ਅੱਜ ਪੁਰਾਤਨ ਮਰਿਯਾਦਾ ਮੁਤਾਬਿਕ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿੰਨਾਂ ਦੇ ਭੋਗ ਮੌਕੇ 7 ਅਗਸਤ ਨੂੰ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ। ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਬੁੰਗਾ ਮਸਤੂਆਣਾ ਦੇ ਹੈੱਡ ਗ੍ਰੰਥੀ ਬਾਬਾ ਤੇਜਾ ਸਿੰਘ ਵੱਲੋਂ ਕੀਤੀ ਗਈ।

ਅਜੀਤ ਡੈਸਕ 06-08-2026
ਤਲਵੰਡੀ ਸਾਬੋ, 5 ਅਗਸਤ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਲੈ ਕੇ ਜਿੱਥੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 27 ਤੋਂ 29 ਅਗਸਤ ਤੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਧਾਰਮਿਕ ਮਹਾਂਵਿਦਿਆਲਾ ਵਿਖੇ ਅੱਜ ਪੁਰਾਤਨ ਮਰਿਯਾਦਾ ਮੁਤਾਬਿਕ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਜਿੰਨਾਂ ਦੇ ਭੋਗ ਮੌਕੇ 7 ਅਗਸਤ ਨੂੰ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ। ਆਖੰਡ ਪਾਠ ਸਾਹਿਬ ਦੀ ਆਰੰਭਤਾ ਦੀ ਅਰਦਾਸ ਬੁੰਗਾ ਮਸਤੂਆਣਾ ਦੇ ਹੈੱਡ ਗ੍ਰੰਥੀ ਬਾਬਾ ਤੇਜਾ ਸਿੰਘ ਵੱਲੋਂ ਕੀਤੀ ਗਈ। ਗੁ: ਬੁੰਗਾ ਮਸਤੂਆਣਾ ਦੇ ਮੁਖੀ ਬਾਬਾ ਕਾਕਾ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਲਗ਼ੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮਦਮਾ ਸਾਹਿਬ ਵਿਖੇ ਭਾਈ ਮਨੀ ਸਿੰਘ ਨੂੰ ਲਿਖਾਰੀ ਥਾਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ ਕਰਵਾਈ ਤਾਂ ਉਸ ਮੌਕੇ ਜਿੱਥੇ 48 ਸਿੰਘਾਂ ਨੂੰ ਗੁਰਬਾਣੀ ਸੰਥਿਆਂ ਤੇ ਅਰਥ ਬੋਧ ਕਰਵਾਏ ਉੱਥੇ 23 ਸਾਵਣ 1763 ਬ੍ਰਿਕਮੀ ਨੂੰ 25 ਸਿੰਘ ਲਗਾ ਕੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ। ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਉਸ ਪੁਰਾਤਨ ਮਰਿਯਾਦਾ ਤੇ ਪਹਿਰਾ ਦਿੰਦਿਆਂ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਵੀ ਹਰ ਵਰ੍ਹੇ 25 ਸਿੰਘ ਲਗਾ ਕੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਆਖੰਡ ਪਾਠ ਸਾਹਿਬ ਦੇ ਭੋਗ ਮੌਕੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ ‘ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਤੋਂ ਇਲਾਵਾ ਹੋਰ ਉੱਚ ਧਾਰਮਿਕ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।ਅੱਜ ਆਰੰਭਤਾ ਮੌਕੇ ਭਾਈ ਸੰਤ ਸਿੰਘ ਸਕੱਤਰ, ਬਾਬਾ ਨਰੈਣ ਸਿੰਘ, ਬਾਬਾ ਚੰਦ ਸਿੰਘ, ਬਾਬਾ ਪ੍ਰੀਤਮ ਸਿੰਘ ਮੱਲੜੀ, ਭਾਈ ਅਵਤਾਰ ਸਿੰਘ ਹਜ਼ੂਰੀ ਰਾਗੀ, ਭਾਈ ਗਿਆਨ ਸਿੰਘ ਮੁੱਖ ਸੇਵਾਦਾਰ ਗੁ: ਨੌਵੀਂ ਪਾਤਸ਼ਾਹੀ, ਭਾਈ ਚਤਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਜ਼ੋਨਲ ਖੇਡਾਂ ’ਚ ‘ਦਿ ਪੋਲਰ ਸਟਾਰ ਸਕੂਲ’ ਢੱਡੇ ਦੇ ਖਿਡਾਰੀਆਂ ਨੇ ਮੁੱਕੇਬਾਜ਼ੀ ਤੇ ਰੱਸਾਕਸ਼ੀ ’ਚ ਜਿੱਤੇ ਤਗ਼ਮੇ ਅਗਲੀ ਖ਼ਬਰ ਸਰਕਾਰੀ ਸਕੂਲ ’ਚ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।