06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਦੇ ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ

ਸੰਗਤ ਮੰਡੀ, 5 ਅਗਸਤ (ਸੁਖਤੇਜ ਧਾਲੀਵਾਲ): ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਹ ਗੱਲ ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਤੋਂ ਆਪਣੀਆਂ ਲੋਕ ਮਿਲਣੀਆਂ ਦੀ ਸ਼ੁਰੂਆਤ ਕਰਦਿਆਂ ਕਹੀ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ।

ਸਨਿਚਰਵਾਰ, 1 ਅਗਸਤ, 2026 06-08-2026
ਸੰਗਤ ਮੰਡੀ, 5 ਅਗਸਤ (ਸੁਖਤੇਜ ਧਾਲੀਵਾਲ): ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਇਹ ਗੱਲ ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਤੋਂ ਆਪਣੀਆਂ ਲੋਕ ਮਿਲਣੀਆਂ ਦੀ ਸ਼ੁਰੂਆਤ ਕਰਦਿਆਂ ਕਹੀ। ਇਨ੍ਹਾਂ ਲੋਕ ਮਿਲਣੀਆਂ ਦੌਰਾਨ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ। ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਵਿਚ ਸੂਬੇ ਅੰਦਰ ਸਿਹਤ ਅਤੇ ਸਿੱਖਿਆ ਨੂੰ ਤਰਜੀਹੀ ਦਰਜਾ ਦਿੰਦੇ ਹੋਏ ਇਨ੍ਹਾਂ ਖੇਤਰਾਂ ਵਿਚ ਲਾਮਿਸਾਲ ਕੰਮ ਕੀਤਾ ਗਿਆ ਹੈ। ਜਿਸ ਦੇ ਨਤੀਜੇ ਵਜੋਂ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੇਸ਼ ਭਰ ਵਿਚੋਂ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿਹਤ ਦੇ ਖੇਤਰ ਵਿਚ ਸੂਬੇ ਦੇ ਲੋਕਾਂ ਨੂੰ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ ਮੁਹੱਈਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਮਹਿਲਾਵਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਹਰ ਵਰਗ ਦੀਆਂ ਬਾਲਗ ਔਰਤਾਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦੇ ਕੇ ਭਗਵੰਤ ਮਾਨ ਸਰਕਾਰ ਨੇ ਇਤਿਹਾਸ ਦਰਜ਼ ਕਰ ਦਿੱਤਾ ਹੈ ਅਤੇ ਸੂਬੇ ਦੀਆਂ ਮਾਵਾਂ ਭੈਣਾਂ ਇਸ ਫ਼ੈਸਲੇ ਤੋਂ ਬਾਗੋ ਬਾਗ ਹਨ। ਇਸ ਮੌਕੇ ਉਨ੍ਹਾਂ ਨੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੱਲ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ, ਸਰਪੰਚ ਸੁਖਜਿੰਦਰ ਰੋਮਾਣਾ, ਸਰਪੰਚ ਗੁਰਦੀਪ ਸਿੰਘ ਗੁਰੂਸਰ ਸੈਣੇਵਾਲਾ, ਕਿਸਾਨ ਆਗੂ ਸੰਦੀਪ ਸਿੰਘ ਢਿੱਲੋਂ, ਬਲਾਕ ਪ੍ਰਧਾਨ ਹਰਦੇਵ ਸਿੰਘ, ਜਸਕਰਨ ਸਿੰਘ ਸਿਵੀਆਂ, ਯੂਥ ਆਗੂ ਕੁਲਵਿੰਦਰ ਸਿੰਘ ਦਿਉਣ ਅਤੇ ਬਹਾਦਰ ਸਿੰਘ ਸਿੱਧੂ ਫੁੱਲੋ ਮਿੱਠੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਛੇ ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਵਿਦਿਆਰਥੀ ਦੇ ਬੈਗ ਵਿਚੋਂ ਕੈਪਸੂਲ ਮਿਲਣ ਮਗਰੋਂ ਜਾਂਚ ਸਕੂਲ ਮੁਖੀ ਵਲੋਂ ਪੁਸ਼ਟੀ ਨਹੀਂ..

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।