06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਛੇ ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ

ਤਲਵੰਡੀ ਸਾਬੋ, 5 ਅਗਸਤ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਵਲੋਂ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਛੇ ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਦੌਰਾਨ ਨਵੀਂ ਸਿੱਖਿਆ ਨੀਤੀ ਦੇ ਪਰਿਵਰਤਨਕਾਰੀ ਪ੍ਰਭਾਵ ਅਤੇ ਭਾਰਤੀ ਉੱਚ ਸਿੱਖਿਆ ਦੇ ਬਦਲਦੇ ਸਰੂਪ ਬਾਰੇ ਵਿਚਾਰ - ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 06-08-2026
ਤਲਵੰਡੀ ਸਾਬੋ, 5 ਅਗਸਤ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਐਜੂਕੇਸ਼ਨ ਵਲੋਂ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਛੇ ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਸਮਾਗਮ ਕਰਵਾਇਆ। ਜਿਸ ਦੌਰਾਨ ਨਵੀਂ ਸਿੱਖਿਆ ਨੀਤੀ ਦੇ ਪਰਿਵਰਤਨਕਾਰੀ ਪ੍ਰਭਾਵ ਅਤੇ ਭਾਰਤੀ ਉੱਚ ਸਿੱਖਿਆ ਦੇ ਬਦਲਦੇ ਸਰੂਪ ਬਾਰੇ ਵਿਚਾਰ - ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਰੋ. ਵਾਇਸ ਚਾਂਸਲਰ ਡਾ: ਜਗਤਾਰ ਸਿੰਘ ਧੀਮਾਨ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਵਕਤਾ ਪ੍ਰੋ: ਵਾਇਸ ਚਾਂਸਲਰ ਡਾ: ਜਗਤਾਰ ਸਿੰਘ ਧੀਮਾਨ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਐਨ. ਈ. ਪ ੀ.-2020 ਨੇ ਭਾਰਤੀ ਉੱਚ ਸਿੱਖਿਆ ਵਿਚ ਗੁਣਾਤਮਕ ਬਦਲਾਅ ਲਿਆ ਕੇ ਯੋਗਤਾ-ਆਧਾਰਿਤ, ਨਤੀਜਾ-ਕੇਂਦਰਿਤ ਅਤੇ ਬਹੁ-ਵਿਸ਼ਾਗਤ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਲਟੀਪਲ ਐਂਟਰੀ-ਐਗਜ਼ਿਟ ਪ੍ਰਣਾਲੀ, ਅਕਾਦਮਿਕ ਬੈਂਕ ਆਫ਼ ਕਰੈਡਿਟਸ, ਆਊਟਕਮ-ਬੇਸਡ ਐਜੂਕੇਸ਼ਨ, ਖੋਜ-ਅਧਾਰਿਤ ਚਾਰ ਸਾਲਾ ਅੰਡਰਗ੍ਰੈਜੂਏਟ ਪ੍ਰੋਗਰਾਮ, ਵੋਕੇਸ਼ਨਲ ਸਿੱਖਿਆ ਅਤੇ ਡਿਜ਼ੀਟਲ ਲਰਨਿੰਗ ਵਰਗੀਆਂ ਪਹਿਲ-ਕਦਮੀਆਂ ਵਿਦਿਆਰਥੀਆਂ ਲਈ ਨਵੇਂ ਮੌਕੇ ਪੈਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸਲ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਦੇਣਾ ਨਹੀਂ, ਸਗੋਂ ਰਚਨਾਤਮਕਤਾ, ਨੈਤਿਕ ਕਦਰਾਂ-ਕੀਮਤਾਂ, ਆਲੋਚਨਾਤਮਕ ਸੋਚ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦਾ ਵਿਕਾਸ ਕਰਨਾ ਹੈ। ਉਨ੍ਹਾਂ ਖੋਜ, ਨਵੀਨਤਾ, ਉਦਯੋਗਤਾ, ਅਕਾਦਮਿਕ-ਉਦਯੋਗਿਕ ਸਹਿਯੋਗ ਅਤੇ ਆਰਟੀਫ਼ੀਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ, ਡਾਟਾ ਸਾਇੰਸ ਅਤੇ ਰੋਬੋਟਿਕਸ ਵਰਗੀਆਂ ਉਭਰਦੀਆਂ ਤਕਨਾਲੋਜੀਆਂ ਨੂੰ ਸਿੱਖਿਆ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤੀ ਗਿਆਨ ਪ੍ਰਣਾਲੀ ਨੂੰ ਆਧੁਨਿਕ ਵਿਗਿਆਨ ਨਾਲ ਜੋੜ ਕੇ ਹੀ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ।ਡੀਨ ਡਾ. ਸਤੀਸ਼ ਕੁਮਾਰ ਨੇ ਕਿਹਾ ਕਿ ਐਨ. ਈ. ਪੀ.-2020 ਵਿਦਿਆਰਥੀ-ਕੇਂਦਰਿਤ, ਬਹੁ-ਵਿਸ਼ਾਗਤ, ਲਚਕਦਾਰ ਅਤੇ ਸਮਾਵੇਸ਼ੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਾਲੀ ਮਹੱਤਵਪੂਰਨ ਨੀਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਕੇ ਵਿਦਿਆਰਥੀਆਂ ਨੂੰ 21ਵੀਂ ਸਦੀ ਦੀਆਂ ਚੁਣੌਤੀਆਂ ਲਈ ਸਮਰੱਥ ਬਣਾਇਆ ਜਾ ਸਕਦਾ ਹੈ। ਸਮਾਪਤੀ ਦੌਰਾਨ ਡਾ. ਕਵਿਤਾ ਰਾਣੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਜਦਕਿ ਮੰਚ ਸੰਚਾਲਨ ਦੀ ਭੂਮਿਕਾ ਡਾ. ਸ਼ਿਆਮ ਸੁੰਦਰ ਵਲੋਂ ਨਿਭਾਈ ਗਈ ।
ਪਿਛਲੀ ਖ਼ਬਰ ਸੀਨੀਅਰ ਮੀਤ ਪ੍ਰਧਾਨ ਅੰਜਲੀ ਗਰਗ ਨੇ ਸੀਵਰੇਜ ਓਵਰਫਲੋਅ ਨੂੰ ਹੱਲ ਕਰਨ ਲਈ ਨਿੱਜੀ ਖਰਚੇ ‘ਤੇ ਸਕਸ਼ਨ ਮਸ਼ੀਨ ਦਾ ਕੀਤਾ ਪ੍ਰਬੰਧ ਅਗਲੀ ਖ਼ਬਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜੋਧਪੁਰ ਰੋਮਾਣਾ ਅਤੇ ਗੁਰੂਸਰ ਸੈਣੇਵਾਲਾ ਦੇ ਲੋਕਾਂ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।