06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸੁਬਾਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਚੰਡੀਗੜ੍ਹ ਵਿਖੇ ਮਹਾਂ ਰੈਲੀ 7 ਨੂੰ

ਬਠਿੰਡਾ, 5 ਅਗਸਤ (ਸੱਤਪਾਲ ਸਿੰਘ ਸਿਵੀਆਂ)-ਆਪਣੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸ਼ਜ਼ ਫੈਡਰੇਸ਼ਨ ਨੇ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਪੀ. ਡਬਲਿਊ.

ਯੂਨੀਅਨ ਦੇ ਆਗੂ ਜਾਣਕਾਰੀ ਦਿੰਦੇ ਹੋਏ। ਤਸਵੀਰ: ਲਵਲੀ 06-08-2026
ਬਠਿੰਡਾ, 5 ਅਗਸਤ (ਸੱਤਪਾਲ ਸਿੰਘ ਸਿਵੀਆਂ)-ਆਪਣੀਆਂ ਭੱਖਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸੁਬਾਰਡੀਨੇਟ ਸਰਵਿਸ਼ਜ਼ ਫੈਡਰੇਸ਼ਨ ਨੇ ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਰਾਜ ਮੌੜ ਅਤੇ ਫੈਡਰੇਸ਼ਨ ਦੇ ਪ੍ਰਧਾਨ ਹਰਨੇਕ ਗਹਿਰੀ ਦੀ ਅਗਵਾਈ ਹੇਠ ਹੋਈ। ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ ਤੇ ਜਨਰਲ ਸਕੱਤਰ ਦਰਸ਼ਨ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੇ ਡੀ. ਏ. ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਸਰਕਾਰ ਲਗਾਤਾਰ ਟਾਲ ਮਟੋਲ ਕਰ ਰਹੀ ਹੈ, ਜਿਸ ਦੇ ਖਿਲਾਫ਼ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਵਲੋਂ 7 ਅਗਸਤ ਨੂੰ ਚੰਡੀਗੜ੍ਹ ਵਿਚ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਥੇਬੰਦੀ ਨੇ ਅਧਿਕਾਰੀਆਂ ਨੂੰ ਮਿਲਕੇ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਦੇ ਇਕ ਨੰਬਰ ਡਵੀਜ਼ਨ ਦੀਆਂ ਰੁਕੀਆਂ ਤਨਖਾਹਾਂ ’ਚੋਂ ਇਕ ਤਨਖਾਹ ਮੌਕੇ ’ਤੇ ਜਾਰੀ ਕਰਵਾਈ, 4 ਦਰਜ਼ਾਚਾਰ ਮੁਲਾਜ਼ਮਾਂ ਨੂੰ ਦਰਜਾ ਤਿੰਨ ਵਿਚ ਤਰੱਕੀ ਦੇ ਆਰਡਰ ਦਿਵਾਏ ਗਏ, ਜਦਕਿ ਡਵੀਜ਼ਨ ਨੰਬਰ ਦੋ ਦੇ ਕਾਰਜਕਾਰੀ ਇੰਜਨੀਅਰ ਨੇ ਛੇਵੇਂ ਪੇ ਕਮਿਸ਼ਨ ਦੇ ਬਕਾਏ 15 ਦਿਨਾਂ ਅੰਦਰ ਜਾਰੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸ਼ੋਰ ਚੰਦ ਗਾਜ, ਹੰਸ ਰਾਜ ਬੀਜਵਾ, ਸੁਖਚੈਨ ਸਿੰਘ, ਰਣਜੀਤ ਸਿੱਧੂ, ਜਸਵੀਰ ਕਟਾਰ ਵਾਲਾ, ਗੁਰਚਰਨ ਜੌੜਕੀਆਂ, ਬਲਜਿੰਦਰ ਚੁੱਘੇ, ਅੰਮ੍ਰਿਤਪਾਲ ਜੰਗਲਾਤ, ਖੁਸ਼ਪ੍ਰੀਤ ਸਿੰਘ, ਗੁਰਜੰਟ ਮਾਨ, ਲਖਵੀਰ ਭਾਗੀਵਾਂਦਰ ਮੌਜੂਦ ਸਨ।
ਪਿਛਲੀ ਖ਼ਬਰ ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਾ ਲਹਿਰਾ ਬੇਗਾ ਪੁੱਜਣ ’ਤੇ ਭਰਵਾਂ ਸਵਾਗਤ ਅਗਲੀ ਖ਼ਬਰ ਐਮ. ਏ. ਰਾਜਨੀਤੀ ਸ਼ਾਸਤਰ (ਸਮੈਸਟਰ-ਚੌਥਾ) ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।