06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਡੀ.ਏ. ਮਾਮਲੇ ’ਚ ਹਾਈਕੋਰਟ ਦੇ ਫ਼ੈਸਲੇ ਦਾ ਭਾਜਪਾ ਆਗੂਆਂ ਵਲੋਂ ਸਵਾਗਤ

ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਪ੍ਰੀਤ ਸਿੰਘ ਮਲੂਕਾ ਨੇ ਮੁਲਾਜ਼ਮਾਂ ਨੂੰ ਡੀ. ਏ (ਮਹਿੰਗਾਈ ਭੱਤਾ) ਦੇ ਭੁਗਤਾਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ।

ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੋਇਆ ਬੇਨਕਾਬ-ਗੁਰਪ੍ਰੀਤ ਸਿੰਘ ਮਲੂਕਾ 06-08-2026
ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਪ੍ਰੀਤ ਸਿੰਘ ਮਲੂਕਾ ਨੇ ਮੁਲਾਜ਼ਮਾਂ ਨੂੰ ਡੀ.ਏ (ਮਹਿੰਗਾਈ ਭੱਤਾ) ਦੇ ਭੁਗਤਾਨ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਰਕਾਰੀ ਮੁਲਾਜ਼ਮਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਜਾਗੀ ਹੈ। ਮਲੂਕਾ ਨੇ ਕਿਹਾ ਕਿ ਦੇਸ਼ ਦੇ ਹੋਰ ਸੂਬਿਆਂ ਵਿਚ ਮੁਲਾਜ਼ਮਾਂ ਨੂੰ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਮੇਂ-ਸਿਰ ਡੀ.ਏ ਦਿੱਤਾ ਜਾ ਰਿਹਾ ਹੈ, ਪਰ ਪੰਜਾਬ ਦੇ ਮੁਲਾਜ਼ਮ ਆਪਣੇ ਹੱਕ ਲਈ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਮੀਟਿੰਗਾਂ ਅਤੇ ਅੰਦੋਲਨਾਂ ਦੇ ਬਾਵਜੂਦ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ, ਜਿੱਥੇ ਅਦਾਲਤ ਨੇ 15 ਦਿਨਾਂ ਦੇ ਅੰਦਰ ਡੀ.ਏ ਦਾ ਭੁਗਤਾਨ ਕਰਨ ਦੇ ਹੁਕਮ ਜਾਰੀ ਕੀਤੇ ਹਨ। ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਅਦਾਲਤ ਵਿਚ ਵੀ ਡੀ.ਏ ਨਾ ਦੇਣ ਲਈ ਪੂਰੀ ਤਾਕਤ ਲਗਾਈ, ਜਿਸ ਨਾਲ ਉਸ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਨੂੰ ਡੀ.ਏ ਦੀ ਇਕ ਵੀ ਕਿਸ਼ਤ ਜਾਰੀ ਨਹੀਂ ਕੀਤੀ। ਮਲੂਕਾ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਕਈ ਹੋਰ ਮਾਮਲਿਆਂ ਵਿਚ ਵੀ ਅਦਾਲਤਾਂ ਵਿਚ ਫ਼ਜੀਹਤ ਕਰਵਾਈ ਹੈ ਅਤੇ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਅਤੇ ਲੋਕਲ ਬਾਡੀ ਚੋਣਾਂ ਵਰਗੇ ਮਾਮਲਿਆਂ ਵਿਚ ਵੀ ਅਦਾਲਤ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਹੀ ਕਾਰਵਾਈ ਕੀਤੀ ਗਈ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਚੰਦਨ ਕਾਂਤ, ਕਮਰਪਾਲ ਭੁੱਲਰ, ਅਮਨ ਚੱਠਾ, ਯੁਵਾ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਐਸਸੀ ਵਿੰਗ ਦੇ ਪ੍ਰਧਾਨ ਸਵਰਨ ਸਿੰਘ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਗੁਰੂਸਰ ਮਹਿਰਾਜ ਵਲੋਂ ਸਰਕਾਰੀ ਮਿਡਲ ਸਕੂਲ ਨੂੰ ਇਨਵਰਟਰ ਭੇਟ ਅਗਲੀ ਖ਼ਬਰ ਪੰਜਾਬ ਬੇਲਰ ਯੂਨੀਅਨ ਬੀ.ਸੀ.ਐਲ. ਪਲਾਂਟ ਯੂਨੀਅਨ ਦੀ ਚੋਣ ’ਚ ਹਰਮਨ ਸਿੰਘ ਨਰੂਆਣਾ ਬਣੇ ਜ਼ਿਲ੍ਹਾ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।