07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਰਹੀ ਜਾਰੀ, ਵਿਭਾਗੀ ਕੰਮਕਾਜ ਠੱਪ

ਬਠਿੰਡਾ, 6 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ਤਹਿਤ ਬਠਿੰਡਾ ਦੇ ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ, ਜਿਸ ਕਾਰਨ ਦਫ਼ਤਰਾਂ ’ਚ ਵਿਭਾਗੀ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ ਅਤੇ ਲੋਕਾਂ ਨੂੰ ਦੂਜੇ ਦਿਨ ਵੀ ਬੇਰੰਗ ਮੁੜਣਾ ਪਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਯੂਨੀਅਨ ਵਲੋਂ ਲਗਾਤਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਕਰਨ, ਕੱਚੇ ਕਾਮਿਆਂ ਨੂੰ ਪੱਕਾ ਕਰਨਾ ਸਮੇਤ ਹੋਰ ਜਾਇਜ਼ ਮੰਗਾਂ ਦਾ ਹੱਲ ਦੀ ਸਰਕਾਰ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ।

ਅਜੀਤ ਡੈਸਕ 07-08-2026
ਬਠਿੰਡਾ, 6 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੱਦੇ ਤਹਿਤ ਬਠਿੰਡਾ ਦੇ ਦਫ਼ਤਰੀ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ, ਜਿਸ ਕਾਰਨ ਦਫ਼ਤਰਾਂ ’ਚ ਵਿਭਾਗੀ ਕੰਮਕਾਜ ਪੂਰੀ ਤਰ੍ਹਾਂ ਠੱਪ ਰਿਹਾ ਅਤੇ ਲੋਕਾਂ ਨੂੰ ਦੂਜੇ ਦਿਨ ਵੀ ਬੇਰੰਗ ਮੁੜਣਾ ਪਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਯੂਨੀਅਨ ਵਲੋਂ ਲਗਾਤਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਕਰਨ, ਕੱਚੇ ਕਾਮਿਆਂ ਨੂੰ ਪੱਕਾ ਕਰਨਾ ਸਮੇਤ ਹੋਰ ਜਾਇਜ਼ ਮੰਗਾਂ ਦਾ ਹੱਲ ਦੀ ਸਰਕਾਰ ਤੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਅਦਾਲਤ ਦੇ ਹੁਕਮਾਂ ਦੇ ਬਾਵਜੂਦ ਡੀ.ਏ. ਜਾਰੀ ਨਹੀਂ ਕੀਤਾ ਜਾ ਰਿਹਾ ਹੈ, ਸਗੋਂ ਵਿੱਤ ਮੰਤਰੀ ਵਲੋਂ ਉਨ੍ਹਾਂ ਦੀ ਤਨਖ਼ਾਹ ’ਤੇ ਵੀ ਉਂਗਲ ਚੁੱਕੀ ਜਾ ਰਹੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਦੋ ਰੋਜ਼ਾ ਹੜਤਾਲ ਕਰਨ ਲਈ ਮਜਬੂਰ ਹੋਏ ਹਨ। ਆਗੂਆਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਉਕਤ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ ਊਜ ਚੰਡੀਗੜ੍ਹ ’ਚ ਮਹਾਂ ਰੈਲੀ ਕੀਤੀ ਜਾ ਰਹੀ ਹੈ, ਜੇਕਰ ਇਸ ਦੌਰਾਨ ਸਰਕਾਰ ਨੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਇਸ ਰੈਲੀ ਵਿਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜੋ ਹੱਕਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।
ਪਿਛਲੀ ਖ਼ਬਰ ਸੰਗਤ ਮੰਡੀ ਦੇ ਵਿਕਾਸ ਕਾਰਜਾਂ ਵਾਸਤੇ ਫ਼ੰਡਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ- ਕੋਟਫੱਤਾ ਲੋਕ ਮਿਲਣੀ ਦੌਰਾਨ ਮੰਡੀ ਵਾ... ਅਗਲੀ ਖ਼ਬਰ ਗੁਰੂ ਰਾਮਦਾਸ ਸਕੂਲ ਲਹਿਰਾ ਮੁਹੱਬਤ ਦੇ ਵਿਦਿਆਰਥੀਆਂ ਦਾ 70ਵੇਂ ਅੰਤਰ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।