ਮਲਕਾਣਾ ਪਿੰਡ ਵਿਖੇ ਬਹੁਗਿਣਤੀ ਪਰਿਵਾਰ ਭਾਜਪਾ ਵਿਚ ਸ਼ਾਮਿਲ
ਰਾਮਾਂ ਮੰਡੀ, 6 ਅਗਸਤ (ਤਰਸੇਮ ਸਿੰਗਲਾ): ਭਾਜਪਾ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ (ਦੇਹਾਤੀ) ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਪਿੰਡ ਮਲਕਾਣਾ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਵਿਚ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਮੁਖੀ ਸੋਚ ਨੂੰ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡ ਮਲਕਾਣਾ ਵਿਖੇ ਬਹੁਗਿਣਤੀ ਪਰਿਵਾਰਾਂ ਨੇ ਅੱਜ ਭਾਜਪਾ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
ਅਜੀਤ ਡੈਸਕ
07-08-2026