08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਿਹਤ ਵਿਭਾਗ ਦੀ ਟੀਮ ਵਲੋਂ ਲਾਰਵੇ ਦੀ ਕੀਤੀ ਜਾਂਚ

ਭੁੱਚੋ ਮੰਡੀ, 7 ਅਗਸਤ (ਪਰਵਿੰਦਰ ਸਿੰਘ ਜੌੜਾ)- ਭਾਰਤ ਸਰਕਾਰ ਦੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਖੇਤਰੀ ਟੀਮ ਵਲੋਂ ਭੁੱਚੋ ਮੰਡੀ ਵਿਖੇ ਦੌਰਾ ਕੀਤਾ ਗਿਆ। ਸਿਹਤ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਪਹੁੰਚੀ ਟੀਮ ਵਿਚ ਡਾ.

ਚੰਡੀਗੜ੍ਹ ਤੋਂ ਆਈ ਸਿਹਤ ਵਿਭਾਗ ਦੀ ਟੀਮ ਲਾਰਵੇ ਦੀ ਜਾਂਚ ਕਰਨ ਮੌਕੇ। ਤਸਵੀਰ: ਪਰਵਿੰਦਰ ਸਿੰਘ ਜੌੜਾ 08-08-2026
ਭੁੱਚੋ ਮੰਡੀ, 7 ਅਗਸਤ (ਪਰਵਿੰਦਰ ਸਿੰਘ ਜੌੜਾ)- ਭਾਰਤ ਸਰਕਾਰ ਦੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਖੇਤਰੀ ਟੀਮ ਵਲੋਂ ਭੁੱਚੋ ਮੰਡੀ ਵਿਖੇ ਦੌਰਾ ਕੀਤਾ ਗਿਆ। ਸਿਹਤ ਕਰਮਚਾਰੀ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਪਹੁੰਚੀ ਟੀਮ ਵਿਚ ਡਾ. ਮਯੂਰ ਆਹਲੂਵਾਲੀਆ, ਮੈਡੀਕਲ ਅਫ਼ਸਰ ਗੁਰਮੁੱਖ ਸਿੰਘ, ਅਤੇ ਵਿਜੇ ਸੂਦ ਲੈਬ. ਅਟੈਂਡੈਂਟ ਵਲੋਂ ਫ਼ੀਲਡ ਵਿਚ ਚੱਲ ਰਹੇ ਡੇਂਗੂ ਸਰਵੇ ਸਬੰਧੀ ਟੀਮ ਦੇ ਕੰਮਾਂ ਦੀ ਜਾਂਚ ਕੀਤੀ। ਉਨ੍ਹਾਂ ਲਹਿਰਾ ਬੇਗਾ ਸਥਿਤ ਸਵਾਮੀ ਦਯਾਨੰਦ ਕਾਲਜ ਵਿਚ ਲਾਰਵੇ ਦੀ ਜਾਂਚ ਕੀਤੀ। ਇਸ ਮੌਕੇ ਸਿਹਤ ਵਿਭਾਗ ਨਥਾਣਾ ਦੀ ਟੀਮ ਵਿਚ ਸਿਹਤ ਸੁਪਰਵਾਈਜ਼ਰ ਸੁਰਜੀਤ ਸਿੰਘ ਵਲੋਂ ਬੱਚਿਆਂ ਨੂੰ ਡੇਂਗੂ ਬੁਖ਼ਾਰ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਕਰਮਚਾਰੀ ਹਰਦਮ ਸਿੰਘ, ਰਮਨਦੀਪ ਸਿੰਘ, ਗੁਰਵਿੰਦਰ ਸਿੰਘ, ਤਰਸੇਮ ਸਿੰਘ, ਬ੍ਰਿਡਿੰਗ ਚੈੱਕਰ ਦੀਪਕ ਕੁਮਾਰ , ਮਨਜੀਤ ਸਿੰਘ ਹਾਜ਼ਰ ਸਨ। ਕਾਲਜ ਪ੍ਰਿੰਸੀਪਲ ਨੀਤੂ ਰਾਣੀ ਨੇ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਭੁੱਚੋ ਮੰਡੀ ਵਿਚ ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਅਤੇ ਕੌਂਸਲਰ ਮੌਕੇ ‘ਤੇ ਖੜ੍ਹੇ ਹੋ ਕੇ ਸੀਵਰੇਜ ਸਮੱਸਿਆ ਦਾ ਹੱਲ ਕਰਵਾ... ਅਗਲੀ ਖ਼ਬਰ ਦੂਨ ਸਕੂਲ ਕਰਾੜਵਾਲਾ ਵਿਖੇ ਧੂਮ-ਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।