09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬੀ. ਆਰ. ਸੀ. ਕਾਨਵੈਂਟ ਸਕੂਲ ਵਿਖੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਪੂਲ ਪਾਰਟੀ ਦਾ ਲਿਆ ਅਨੰਦ

ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਬੀ. ਆਰ.

ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਪੂਲ ਪਾਰਟੀ ਸਮੇਂ ਬੱਚਿਆਂ ਨਾਲ ਚੇਅਰਮੈਨ ਲਾਭ ਸਿੰਘ ਖੋਖਰ, ਐੱਮ ਡੀ ਜਗਜੀਤ ਸਿੰਘ ਖੋਖਰ, ਪ੍ਰਿੰਸੀਪਲ ਕਿਰਨਾ ਰਾਣੀ ਆਦਿ। ਤਸਵੀਰ: ਸੁਖਪਾਲ ਸਿੰਘ ਸੋਨੀ 09-08-2026
ਭਗਤਾ ਭਾਈਕਾ, 8 ਅਗਸਤ (ਸੁਖਪਾਲ ਸਿੰਘ ਸੋਨੀ)-ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਨਰਸਰੀ ਤੋਂ ਪੰਜਵੀਂ ਜਮਾਤ ਤੱਕਦੇ ਵਿਦਿਆਰਥੀਆਂ ਲਈ ਸ਼ਾਨਦਾਰ ਪੂਲ ਪਾਰਟੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਸਕੂਲ ਦੀ ਪ੍ਰਿੰਸੀਪਲ ਕਿਰਨਾ ਰਾਣੀ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ਼, ਸਮਾਜਿਕ ਭਾਵਨਾ ਅਤੇਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੁਸ਼ਗਵਾਰ ਅਤੇਰਚਨਾਤਮਕ ਮਾਹੌਲ ਪ੍ਰਦਾਨ ਕਰਨਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੀ ਸਕੂਲ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਗਿਆਨਵਰਧਕ, ਮਨੋਰੰਜਕ ਅਤੇ ਰੁਚਿਕਰ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਰੰਗ-ਬਿਰੰਗੇ ਸਵਿਮਿੰਗ ਪੂਲ ਵਿਚ ਬੱਚਿਆਂ ਨੇ ਪਾਣੀ ਦੀਆਂ ਖੇਡਾਂ ਦਾ ਭਰਪੂਰ ਆਨੰਦ ਮਾਣਿਆ ਅਤੇ ਸੰਗੀਤ ਦੀ ਧੁਨ ’ਤੇ ਖੂਬ ਮਸਤੀਕੀਤੀ। ਸੁਰੱਖਿਆ ਦੇ ਪੂਰੇ ਪ੍ਰਬੰਧਾਂ ਦੇ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਨੇ ਬੱਚਿਆਂ ਨੂੰ ਯਾਦਗਾਰ ਅਨੁਭਵ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਰਿਹਾ ਅਤੇ ਬੱਚਿਆਂ ਦੇ ਉਤਸ਼ਾਹ ਨੂੰ ਹੋਰ ਵਧਾਉਣ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।
ਪਿਛਲੀ ਖ਼ਬਰ ਜ਼ੋਨ ਪੱਧਰੀ ਸਕੂਲੀ ਖੇਡਾਂ ’ਚ ਮਾਤਾ ਸੁੰਦਰੀ ਸਕੂਲ ਦੀ ਰਹੀ ਝੰਡੀ ਕੁਸ਼ਤੀ ਤੇ ਮੁੱਕੇਬਾਜ਼ੀ ’ਚ ਸੋਨ ਤਗਮਿਆਂ ਦੀ ਝੜੀ, ਰੱਸ... ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਲੋਂ ਅੰਤਰ-ਹਾਊਸ ਅੰਗਰੇਜ਼ੀ ਸਕਿੱਟ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।