11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਭਰਤੀ ਇਸ਼ਤਿਹਾਰ ਜਾਰੀ ਕਰਵਾਉਣ ਲਈ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਬਠਿੰਡਾ, 10 ਅਗਸਤ (ਸੱਤਪਾਲ ਸਿੰਘ ਸਿਵੀਆਂ)-ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਈ. ਟੀ.

ਬਠਿੰਡਾ ’ਚ ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਰੋਸ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਲਵਲੀ 11-08-2026
ਬਠਿੰਡਾ, 10 ਅਗਸਤ (ਸੱਤਪਾਲ ਸਿੰਘ ਸਿਵੀਆਂ)-ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਬਠਿੰਡਾ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ, ਉਪਰੰਤ ਪੰਜਾਬ ਸਰਕਾਰ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਂਪਿਆ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ, ਉੱਪ-ਪ੍ਰਧਾਨ ਸੰਦੀਪ ਸਿੰਘ ਤੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਉਨ੍ਹਾਂ ਵਲੋਂ ਈ.ਟੀ.ਟੀ. ਪ੍ਰਾਇਮਰੀ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋ ਬਿੰਨਾਂ ਉਨ੍ਹਾਂ ਦੇ ਪੱਲੇ ਕੁਝ ਨਹੀਂ ਪਿਆ। ਜਦਕਿ ਅਧਿਆਪਕਾਂ ਦੀ ਘਾਟ ਕਾਰਨ ਸਰਕਾਰੀ ਸਕੂਲਾਂ ’ਚ ਬੱਚਿਆਂ ਦੀ ਗਿਣਤੀ ਵਿਚ ਲਗਾਤਾਰ ਕਮੀ ਹੁੰਦੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਈ.ਟੀ.ਟੀ. ਟੈਟ ਪਾਸ ਕਾਡਰ ਲਈ 18000 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਹੁੰਦਾ, ਇਹ ਰੋਸ ਪ੍ਰਦਰਸ਼ਨ ਪੰਜਾਬ ਦੇ ਹਰ ਸ਼ਹਿਰ ’ਚ ਜਾਰੀ ਰਹੇਗਾ। ਕਿਉਂਕਿ ਵੱਡੀ ਗਿਣਤੀ ਬੇਰੁਜ਼ਗਾਰਾਂ ਦੀ ਨੌਕਰੀ ਦੀ ਉਮਰ ਹੱਦ ਸੀਮਾ ਖ਼ਤਮ ਹੁੰਦੀ ਜਾ ਰਹੀ ਹੈ। 50000 ਤੋਂ ਵਧ ਬੇਰੁਜ਼ਗਾਰ ਟੈਟ ਪਾਸ ਕਰਕੇ ਨਵੇਂ ਭਰਤੀ ਇਸ਼ਤਿਹਾਰ ਜਾਰੀ ਹੋਣ ਦੀ ਉਡੀਕ ਵਿਚ ਬੈਠੇ ਹਨ। ਯੂਨੀਅਨ ਆਗੂਆਂ ਨੇ ਡਾਇਰੈਕਟਰ ਭਰਤੀ ਬੋਰਡ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਛੇਤੀ 18000 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਕੇ 50000 ਤੋਂ ਵੱਧ ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ ਰੁਜ਼ਗਾਰ ਅਤੇ ਸਕੂਲਾਂ ਨੂੰ ਅਧਿਆਪਕ ਦਿੱਤੇ ਜਾਣ। ਇਸ ਮੌਕੇ ਦੀਪਕ, ਪ੍ਰਤਾਪ ਅਬੋਹਰ, ਸਨਦੀਪ ਕੌਰ, ਹਰਮੀਤ ਕੌਰ, ਰੂਪਮਾਲਾ, ਜਸ਼ਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਮੌਜੂਦ ਸਨ।
ਪਿਛਲੀ ਖ਼ਬਰ ਬੱਲੂਆਣਾ ਵਿਖੇ ਹੋਇਆ ਗੁਰਮਤਿ ਸਮਾਗਮ ਚੋਣਾਂ ਸਮੇਂ ਨਸ਼ੇ ਵੰਡਣ ਵਾਲੀਆਂ ਸਿਆਸੀ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਲੋੜ - ਭਾਈ... ਅਗਲੀ ਖ਼ਬਰ -ਬਠਿੰਡਾ ਅਪਰਾਧਨਾਮਾ - ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਇਕ ਔਰਤ ਸਣੇ 7 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।