11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਡੀ.ਐੱਲ.ਐੱਡ. ਦੂਜੇ ਸਾਲ ਦੇ ਨਤੀਜੇ ਵਿਚ ਫ਼ਤਿਹ ਗਰੁੱਪ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਰਾਮਪੁਰਾ ਫੂਲ, 10 ਅਗਸਤ (ਹੇਮੰਤ ਕੁਮਾਰ ਸ਼ਰਮਾ)-ਡੀ. ਐੱਲ.

ਫ਼ਤਿਹ ਗਰੁੱਪ ਦੀਆਂ ਹੋਣਹਾਰ ਵਿਦਿਆਰਥਣਾਂ। ਅਜੀਤ ਤਸਵੀਰ 11-08-2026
ਰਾਮਪੁਰਾ ਫੂਲ, 10 ਅਗਸਤ (ਹੇਮੰਤ ਕੁਮਾਰ ਸ਼ਰਮਾ)-ਡੀ.ਐੱਲ.ਐੱਡ. ਦੂਜੇ ਸਾਲ, ਸੈਸ਼ਨ 2023-25 ਦੇ ਐਲਾਨੇ ਗਏ ਨਤੀਜੇ ਵਿਚ ਫ਼ਤਿਹ ਗਰੁੱਪ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ। ਨਤੀਜੇ ਦੀ ਖ਼ਾਸ ਗੱਲ ਇਹ ਰਹੀ ਕਿ ਸਮੂਹ ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਨਤੀਜੇ ਅਨੁਸਾਰ ਖੁਸ਼ਪ੍ਰੀਤ ਕੌਰ ਨੇ 88.52 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ, ਮਨਪ੍ਰੀਤ ਕੌਰ ਅਤੇ ਡਿੰਪਲ ਨੇ 87.47 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਖਪ੍ਰੀਤ ਕੌਰ ਨੇ 87.26 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਚੇਅਰਮੈਨ ਐਸ. ਐਸ. ਚੱਠਾ ਅਤੇ ਪ੍ਰਬੰਧ ਨਿਰਦੇਸ਼ਕ ਮਨਜੀਤ ਕੌਰ ਚੱਠਾ ਨੇ ਸਫ਼ਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਅਕਾਦਮਿਕ ਡੀਨ ਡਾ. ਜਗਵਿੰਦਰ ਸਿੰਘ, ਪ੍ਰਿੰਸੀਪਲ ਬਘੈਲ ਸਿੰਘ ਅਤੇ ਸਹਾਇਕ ਨਿਰਦੇਸ਼ਕ ਹਰਪ੍ਰੀਤ ਸ਼ਰਮਾ, ਵਿਭਾਗ ਮੁਖੀ ਸੰਦੀਪ ਕੌਰ, ਡਾ. ਗੁਰਵਿੰਦਰ ਸਿੰਘ, ਪੂਜਾ ਰਾਣੀ ਅਤੇ ਪ੍ਰੋ.ਜੋਨੀ ਨੇ ਕਿਹਾ ਕਿ ਸਮੂਹ ਵਿਦਿਆਰਥੀਆਂ ਵਲੋਂ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨਾ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜਾ ਹੈ।
ਪਿਛਲੀ ਖ਼ਬਰ ਜਾਣਕਾਰੀ ਸਾਂਝੀ ਕਰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ। ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਇਆ ਅਗਲੀ ਖ਼ਬਰ ਨਸ਼ਾ ਮੁਕਤੀ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।