12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸਾਈਬਰ ਸੁਰੱਖਿਆ ਬਾਰੇ ਇਕ ਰੋਜ਼ਾ ਵਰਕਸ਼ਾਪ

ਬਠਿੰਡਾ, 11 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਈਬਰ ਖਤਰਿਆਂ, ਸੁਰੱਖਿਅਤ ਡਿਜੀਟਲ ਵਿਹਾਰ ਅਤੇ ਸਾਈਬਰ ਸੁਰੱਖਿਆ ਦੇ ਖੇਤਰ ਵਿਚ ਉਭਰ ਰਹੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕੀਤੀ ਗਈ। ਵਰਕਸ਼ਾਪ ਦਾ ਆਯੋਜਨ ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਕੰਪਿਊਟਰ ਸੈਂਟਰ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਅਤੇ ਆਇਡਿਯਾ ਲੈਬ ਦੇ ਸਹਿਯੋਗ ਨਾਲ ਯੂਨੀਵਰਸਿਟੀ ਆਡੀਟੋਰੀਅਮ ਵਿਖੇ ਕੀਤਾ ਗਿਆ।

ਅਜੀਤ ਡੈਸਕ 12-08-2026
ਬਠਿੰਡਾ, 11 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਈਬਰ ਖਤਰਿਆਂ, ਸੁਰੱਖਿਅਤ ਡਿਜੀਟਲ ਵਿਹਾਰ ਅਤੇ ਸਾਈਬਰ ਸੁਰੱਖਿਆ ਦੇ ਖੇਤਰ ਵਿਚ ਉਭਰ ਰਹੇ ਮੌਕਿਆਂ ਬਾਰੇ ਜਾਗਰੂਕ ਕਰਨ ਲਈ ‘ਸਾਈਬਰ ਸੁਰੱਖਿਆ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕੀਤੀ ਗਈ। ਵਰਕਸ਼ਾਪ ਦਾ ਆਯੋਜਨ ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅਤੇ ਕੰਪਿਊਟਰ ਸੈਂਟਰ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਅਤੇ ਆਇਡਿਯਾ ਲੈਬ ਦੇ ਸਹਿਯੋਗ ਨਾਲ ਯੂਨੀਵਰਸਿਟੀ ਆਡੀਟੋਰੀਅਮ ਵਿਖੇ ਕੀਤਾ ਗਿਆ। ਕਾਰਜਕਾਰੀ ਵਾਈਸ-ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਦੀ ਸਰਪ੍ਰਸਤੀ ਹੇਠ ਹੋਈ ਇਸ ਵਰਕਸ਼ਾਪ ਵਿਚ ਡਾ. ਰਾਜ ਸਿੰਘ ਨੇਹਰਾ, ਡਾਇਰੈਕਟਰ, ਇੰਸਟੀਚਿਊਟ ਆਫ਼ ਸਾਈਬਰ ਸਕਿਉਰਿਟੀ ਸਟੱਡੀਜ਼, ਨਵੀਂ ਦਿੱਲੀ ਅਤੇ ਸ਼੍ਰੀ ਨਾਬਾ ਕੁਮਾਰ ਪੌਲ, ਸਹਾਇਕ ਡਾਇਰੈਕਟਰ, ਨੈਸ਼ਨਲ ਕ੍ਰਾਈਮ ਰਿਕਾਰਡਜ਼ ਬਿਊਰੋ, ਗ੍ਰਹਿ ਮੰਤਰਾਲਾ, ਨੇ ਮਾਹਿਰ ਬੁਲਾਰਿਆਂ ਵਜੋਂ ਭਾਗ ਲੈਂਦਿਆਂ ਆਪਣੇ ਤਜਰਬੇ ਅਤੇ ਵਿਹਾਰਕ ਜਾਣਕਾਰੀ ਸਾਂਝੀ ਕੀਤੀ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਨੇ ਕਿਹਾ ਕਿ ਡਿਜੀਟਲ ਦੁਨੀਆ ਦੇ ਤੇਜ਼ੀ ਨਾਲ ਹੋ ਰਹੇ ਵਿਸਥਾਰ ਦੇ ਨਾਲ ਸਾਈਬਰ ਖਤਰਿਆਂ ਦਾ ਰੂਪ ਵੀ ਲਗਾਤਾਰ ਬਦਲ ਰਿਹਾ ਹੈ। ਅਜਿਹੇ ਸਮੇਂ ਵਿਚ ਸਾਈਬਰ ਸੁਰੱਖਿਆ ਸਿਰਫ਼ ਤਕਨੀਕੀ ਖੇਤਰ ਤੱਕ ਸੀਮਿਤ ਨਹੀਂ ਰਹੀ, ਸਗੋਂ ਇਹ ਖੋਜ ਅਤੇ ਨਵੀਨਤਾ ਦਾ ਵੀ ਇਕ ਮਹੱਤਵਪੂਰਨ ਖੇਤਰ ਬਣ ਚੁੱਕੀ ਹੈ। ਮੁੱਖ ਬੁਲਾਰੇ ਅਤੇ ਆਈ.ਸੀ.ਐਸ.ਐਸ.ਦੇ ਡਾਇਰੈਕਟਰ ਡਾ. ਰਾਜ ਸਿੰਘ ਨੇਹਰਾ ਨੇ ਸਾਈਬਰ ਸੁਰੱਖਿਆ ਦੇ ਤੇਜ਼ੀ ਨਾਲ ਬਦਲ ਰਹੇ ਦ੍ਰਿਸ਼ ’ਤੇ ਚਰਚਾ ਕੀਤੀ। ਇਸੇ ਦੌਰਾਨ ਵਿਸ਼ੇਸ਼ ਮਹਿਮਾਨ ਅਤੇ ਐਨਸੀਆਰਬੀ ਦੇ ਸਹਾਇਕ ਡਾਇਰੈਕਟਰ ਸ਼੍ਰੀ ਨਾਬਾ ਕੁਮਾਰ ਪੌਲ ਨੇ ਸਾਈਬਰ ਸੁਰੱਖਿਆ ਦੇ ਵਿਹਾਰਕ ਪੱਖਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰੋ. ਅਮਨਦੀਪ ਕੌਰ, ਪ੍ਰੋਗਰਾਮ ਕੋਆਰਡੀਨੇਟਰ ਅਤੇ ਡੀਨ, ਸਕੂਲ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਦੇ ਸਵਾਗਤੀ ਸੰਬੋਧਨ ਨਾਲ ਹੋਈ। ਵਰਕਸ਼ਾਪ ਵਿਚ ਬੀ.ਟੈਕ., ਐਮ.ਟੈਕ. ਅਤੇ ਪੀਐਚ.ਡੀ. ਦੇ ਵਿਦਿਆਰਥੀਆਂ ਨੇ ਸਾਈਬਰ ਸੁਰੱਖਿਆ ਦੇ ਵਿਹਾਰਕ ਪੱਖਾਂ ਨੂੰ ਸਮਝਣ ਦਾ ਮੌਕਾ ਪ੍ਰਾਪਤ ਕੀਤਾ। ਵਰਕਸ਼ਾਪ ਦਾ ਤਾਲਮੇਲ ਪ੍ਰੋਗਰਾਮ ਕੋ-ਕੋਆਰਡੀਨੇਟਰ ਡਾ. ਮੀਨਾਕਸ਼ੀ ਅਤੇ ਡਾ. ਅਨੰਦਿਕਾ ਸ਼ਰਮਾ ਨੇ ਕੀਤਾ।
ਪਿਛਲੀ ਖ਼ਬਰ ਬੀਕੇਯੂ ਉਗਰਾਹਾਂ ਵਲੋਂ ਪਿੰਡ ਇਕਾਈ ਦੀ ਚੋਣ ’ਚ ਜਗਤਾਰ ਸਿੰਘ ਤਾਰੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।