12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਬੀ.ਆਰ.ਸੀ. ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਗਤਾ ਭਾਈਕਾ, 11 ਅਗਸਤ (ਸੁਖਪਾਲ ਸਿੰਘ ਸੋਨੀ)-ਬੀ. ਆਰ.

ਅਜੀਤ ਡੈਸਕ 12-08-2026
ਭਗਤਾ ਭਾਈਕਾ, 11 ਅਗਸਤ (ਸੁਖਪਾਲ ਸਿੰਘ ਸੋਨੀ)-ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਦੀ ਝਲਕ ਪੇਸ਼ ਕਰਦਾ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਚਾਅ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਕਿਰਨਾ ਰਾਣੀ ਨੇ ਦੱਸਿਆ ਕਿ ਸਮਾਗਮ ਦੌਰਾਨ ਸਮੁੱਚਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ। ਉਨ੍ਹਾਂ ਦੱਸਿਆਂ ਕਿ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ। ਸਕੂਲ ਵਿਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥਣਾਂ ਨੇ ਗਿੱਧਾ, ਪੰਜਾਬੀ ਲੋਕ-ਗੀਤ, ਬੋਲੀਆਂ ਅਤੇ ਲੋਕ-ਨਾਚ ਪੇਸ਼ ਕਰਕੇ ਖੂਬ ਵਾਹ-ਵਾਹ ਖੱਟੀ। ਮਹਿੰਦੀ ਲਗਾਉਣ, ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਸਜਾਵਟ ਅਤੇ ਰਵਾਇਤੀ ਗਤੀਵਿਧੀਆਂ ਨੇ ਵੀ ਵਿਦਿਆਰਥੀਆਂ ਵਿਚ ਖ਼ਾਸ ਉਤਸ਼ਾਹ ਪੈਦਾ ਕੀਤਾ। ਪ੍ਰਿੰਸੀਪਲ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਵਿਰਸੇ ਦੀਆਂ ਰਵਾਇਤੀ ਝਲਕੀਆਂ ਪੇਸ਼ ਕਰਦਿਆਂ ਪੁਰਾਣੀਆਂ ਲੋਕ-ਪਰੰਪਰਾਵਾਂ ਨੂੰ ਜੀਵੰਤ ਕੀਤਾ। ਅਧਿਆਪਕਾਵਾਂ ਨੇ ਵੀ ਵਿਦਿਆਰਥਣਾਂ ਨਾਲ ਮਿਲ ਕੇ ਗਿੱਧੇ ਅਤੇ ਬੋਲੀਆਂ ਵਿਚ ਭਾਗ ਲਿਆ, ਜਿਸ ਨਾਲ ਸਮਾਗਮ ਹੋਰ ਵੀ ਯਾਦਗਾਰ ਬਣ ਗਿਆ। ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਉਂਦੇ ਰਹਿਣਾ ਬਹੁਤ ਜ਼ਰੂਰੀ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ। ਸਮੁੱਚਾ ਸਮਾਗਮ ਪੰਜਾਬੀ ਸੱਭਿਆਚਾਰ, ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਬੀ.ਸੀ. ਵਿੰਗ ਦੀ ਜ਼ਿਲ੍ਹਾ ਜਥੇਬੰਦੀ ’ਚ ਨਵੀਆਂ ਨਿਯੁਕਤੀਆਂ ਤਿੰਨ ਦਰਜਨ ਤੋਂ ਵੱਧ ਸੀਨੀਅਰ ਆਗ... ਅਗਲੀ ਖ਼ਬਰ ਪੀ.ਕੇ. ਐੱਸ ਇੰਟਰਨੈਸ਼ਨਲ ਸਕੂਲ ਬੱਲੂਆਣਾ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।