13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਣਪਛਾਤੇ ਵਾਹਨ ਨੇ ਅਣਪਛਾਤੇ ਵਿਅਕਤੀ ਨੂੰ ਕੁਚਲਿਆ, ਮੌਤ

ਬਠਿੰਡਾ, 12 ਅਗਸਤ (ਅਵਤਾਰ ਸਿੰਘ ਕੈਂਥ)-ਬਠਿੰਡਾ ਬਰਨਾਲਾ ਮਾਰਗ ’ਤੇ ਇਕ ਅਣਪਛਾਤੇ ਵਾਹਨ ਚਾਲਕ ਵਲੋਂ ਇਕ ਵਿਅਕਤੀ ਨੂੰ ਕੁਚਲ ਦਿੱਤੇ ਜਾਣ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਸੰਸਥਾ ਦੀ ਟੀਮ ਅਤੇ ਰੋਡ ਸੇਫ਼ਟੀ ਫੋਰਸ ਦੀ ਟੀਮ ਘਟਨਾ ਸਥਾਨ ’ਤੇ ਪਹੁੰਚੇ। ਦ੍ਰਿਸ਼ ਬਹੁਤ ਭਿਆਨਕ ਸੀ, ਮ੍ਰਿਤਕ ਬੁਰੀ ਤਰ੍ਹਾਂ ਕੁਚਲਿਆ ਗਿਆ ਸੀ।

ਅਜੀਤ ਡੈਸਕ 13-08-2026
ਬਠਿੰਡਾ, 12 ਅਗਸਤ (ਅਵਤਾਰ ਸਿੰਘ ਕੈਂਥ)-ਬਠਿੰਡਾ ਬਰਨਾਲਾ ਮਾਰਗ ’ਤੇ ਇਕ ਅਣਪਛਾਤੇ ਵਾਹਨ ਚਾਲਕ ਵਲੋਂ ਇਕ ਵਿਅਕਤੀ ਨੂੰ ਕੁਚਲ ਦਿੱਤੇ ਜਾਣ ਦੀ ਸੂਚਨਾ ਮਿਲਣ ’ਤੇ, ਸਹਾਰਾ ਜਨ ਸੇਵਾ ਸੰਸਥਾ ਦੀ ਟੀਮ ਅਤੇ ਰੋਡ ਸੇਫ਼ਟੀ ਫੋਰਸ ਦੀ ਟੀਮ ਘਟਨਾ ਸਥਾਨ ’ਤੇ ਪਹੁੰਚੇ। ਦ੍ਰਿਸ਼ ਬਹੁਤ ਭਿਆਨਕ ਸੀ, ਮ੍ਰਿਤਕ ਬੁਰੀ ਤਰ੍ਹਾਂ ਕੁਚਲਿਆ ਗਿਆ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਮਾਨਸਿਕ ਰੋਗੀ ’ਤੇ ਬੇਸਹਾਰਾ ਜਾਪਦਾ ਹੈ। ਸਹਾਰਾ ਟੀਮ ਨੇ ਆਲੇ ਦੁਆਲੇ ਦੇ ਖੇਤਰ ਦਾ ਮੁਆਇਨਾ ਕੀਤਾ ਪਰ ਕੁਝ ਨਹੀਂ ਮਿਲਿਆ। ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਮ੍ਰਿਤਕ, ਜੋ ਕਿ ਲਗਭਗ 50-60 ਸਾਲ ਦਾ ਸੀ, ਨੂੰ ਚਾਦਰ ਵਿਚ ਲਪੇਟ ਕੇ ਬਠਿੰਡਾ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਸੰਦੀਪ ਗਿੱਲ, ਵਿੱਕੀ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਸੁਰੱਖਿਅਤ ਰੱਖ ਲਿਆ ਗਿਆ ਹੈ ਅਤੇ ਇਸ ਦੀ ਪਹਿਚਾਣ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਅਧਿਆਪਕ ਆਗੂ ਗੁਰਸੇਵਕ ਸਿੰਘ ਫੂਲ ਨੂੰ ਸਦਮਾ, ਪਿਤਾ ਪਿ੍ੰਸੀਪਲ ਸ਼ਮਸ਼ੇਰ ਸਿੰਘ ਦਾ ਦਿਹਾਂਤ ਅਗਲੀ ਖ਼ਬਰ 70ਵੀ ਜ਼ੋਨਲ ਕ੍ਰਿਕਟ ਮੁਕਾਬਲਿਆਂ ’ਚ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।