ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਨਾਲ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਮੁਲਾਕਾਤ
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਇਨ੍ਹੀਂ ਦਿਨੀਂ ਬਠਿੰਡਾ ਅਤੇ ਨੇੜਲੇ ਖੇਤਰਾਂ ਦੇ ਵਿਸ਼ੇਸ਼ ਦੌਰੇ ’ਤੇ ਹਨ। ਇਸ ਦੌਰਾਨ ਉਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਲਈ ਰਾਮਪੁਰਾ, ਮੌੜ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ।
ਕ
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਨੂੰ ਸਨਮਾਨਿਤ ਕਰਨ ਸਮੇਂ ਗੁਰਪ੍ਰੀਤ ਸਿੰਘ ਮਲੂਕਾ, ਪਰਮਪਾਲ ਕੌਰ ਸਿੱਧੂ ਤੇ ਹੋਰ। ਅਜੀਤ ਤਸਵੀਰ
14-08-2026
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਇਨ੍ਹੀਂ ਦਿਨੀਂ ਬਠਿੰਡਾ ਅਤੇ ਨੇੜਲੇ ਖੇਤਰਾਂ ਦੇ ਵਿਸ਼ੇਸ਼ ਦੌਰੇ ’ਤੇ ਹਨ। ਇਸ ਦੌਰਾਨ ਉਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਲਈ ਰਾਮਪੁਰਾ, ਮੌੜ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੌਰੇ ਦੌਰਾਨ ਪ੍ਰਿਯਾਂਕ ਕਾਨੂੰਨਗੋ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਟੇਟ ਮੀਡੀਆ ਕੋ-ਇੰਚਾਰਜ ਪਰਮਪਾਲ ਕੌਰ ਸਿੱਧੂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਨੂੰ ਸੰਵਿਧਾਨ ਵਲੋਂ ਦਿੱਤੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜਾਂ ਗੈਰ-ਸਰਕਾਰੀ ਕਰਮਚਾਰੀਆਂ, ਵਪਾਰੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਲੋਕਾਂ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਕਮਿਸ਼ਨ ਕੋਲ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਸਮਰੱਥ ਅਤੇ ਜਾਗਰੂਕ ਵਰਗ ਅਕਸਰ ਅਦਾਲਤਾਂ ਰਾਹੀਂ ਆਪਣਾ ਹੱਕ ਹਾਸਲ ਕਰ ਲੈਂਦਾ ਹੈ, ਜਦਕਿ ਦਲਿਤ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਮਿਸ਼ਨ ਵਲੋਂ ਵਿਸ਼ੇਸ਼ ਤੌਰ ’ਤੇ ਕੰਮ ਕੀਤਾ ਜਾਂਦਾ ਹੈ। ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਵੀ ਮੁਲਾਜ਼ਮਾਂ, ਕਿਸਾਨਾਂ ਅਤੇ ਵਪਾਰੀਆਂ ਦੇ ਅਧਿਕਾਰਾਂ ਨਾਲ ਸਬੰਧਿਤ ਕਈ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਜਥੇਬੰਦੀਆਂ ਨੂੰ ਆਪਣੇ ਹੱਕਾਂ ਲਈ ਅੰਦੋਲਨ ਕਰਨੇ ਪਏ ਹਨ। ਸਰਕਾਰ ਵਲੋਂ ਪੁਲਿਸ ਰਾਹੀਂ ਅੰਦੋਲਨਾਂ ਨੂੰ ਕੁਚਲਣਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦਾਇਰੇ ਵਿਚ ਆਉਂਦਾ ਹੈ। ਮਲੂਕਾ ਨੇ ਕਿਹਾ ਕਿ ਸਮਾਜ ਵਿਚ ਜਿੱਥੇ ਵੀ ਸਿਵਲ ਪ੍ਰਸ਼ਾਸਨ, ਪੁਲਿਸ ਜਾਂ ਕੋਈ ਨਿੱਜੀ ਅਦਾਰਾ ਕਿਸੇ ਵਿਅਕਤੀ ਨਾਲ ਧੱਕਾ ਕਰਦਾ ਹੈ, ਉੱਥੇ ਪੀੜਤ ਵਿਅਕਤੀ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ ਕਰਨੀ ਚਾਹੀਦੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ, ਪਰਮਪਾਲ ਕੌਰ ਸਿੱਧੂ, ਯੁਵਾ ਵਿੰਗ ਦੇ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵਲੋਂ ਪ੍ਰਿਯਾਂਕ ਕਾਨੂੰਨਗੋ ਨੂੰ ਸਨਮਾਨਿਤ ਵੀ ਕੀਤਾ ਗਿਆ।