14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਮਾਰੋਹ ਦੌਰਾਨ ਗਿੱਧੇ ਦੀ ਪੇਸ਼ਕਾਰੀ ਕਰਦੀਆਂ ਹੋਈਆਂ ਵਿਦਿਆਰਥਣਾਂ। ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸੱਭਿਆਚਾਰਕ ਸਮਾਰੋਹ ‘ਮਾਨਸੂਨ ਫੁਹਾਰਾਂ’ ਕਰਵਾਇਆ

ਤਲਵੰਡੀ ਸਾਬੋ, 13 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਹਿੱਤ ਸੱਭਿਆਚਾਰਕ ਸਮਾਰੋਹ ‘ਮਾਨਸੂਨ ਫੁਹਾਰਾਂ’ ਕਰਵਾਇਆ ਗਿਆ। ਜਿਸ ਦੌਰਾਨ ਵਾਈਸ ਚਾਂਸਲਰ ਡਾ.

ਅਜੀਤ ਡੈਸਕ 14-08-2026
ਤਲਵੰਡੀ ਸਾਬੋ, 13 ਅਗਸਤ (ਰਵਜੋਤ ਸਿੰਘ ਰਾਹੀ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੁਵਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਹਿੱਤ ਸੱਭਿਆਚਾਰਕ ਸਮਾਰੋਹ ‘ਮਾਨਸੂਨ ਫੁਹਾਰਾਂ’ ਕਰਵਾਇਆ ਗਿਆ। ਜਿਸ ਦੌਰਾਨ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਹੋਏ। ਮੁੱਖ ਮਹਿਮਾਨ ਡਾ. ਸਿੰਘ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਹਨ, ਜੋ ਸਾਨੂੰ ਪ੍ਰੇਮ, ਪਿਆਰ, ਸਾਂਝੀਵਾਲਤਾ ਅਤੇ ਅਨੁਸ਼ਾਸਨ ਵਿਚ ਰਹਿਣ ਦਾ ਸੰਦੇਸ਼ ਦਿੰਦੀਆਂ ਹਨ। ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਆਯੋਜਨ ਵਿਚ ਵਰਸਿਟੀ ਦੇ ਲਗਭਗ 350 ਵਿਦਿਆਰਥੀਆਂ ਵਲੋਂ ਪੰਜਾਬੀ ਲੋਕ-ਨਾਚ ਭੰਗੜਾ, ਗਿੱਧਾ, ਬਾਲੀਵੁੱਡ ਡਾਂਸ, ਗਾਇਨ, ਨੁੱਕੜ-ਨਾਟਕ ਅਤੇ ਮੋਨੋ ਐਕਟਿੰਗ ਤੋਂ ਇਲਾਵਾ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ।
ਪਿਛਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਦਿਹਾਂਤ ’ਤੇ ਮੇਜਰ ਕਬੱਡੀ ਲੀਗ ਫੈਡਰੇਸ਼ਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਬੇਸਹਾਰਾ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।