14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ

ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਹਾਂ ਰੈਲੀਆਂ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਦੇ ਬਿਆਨ ਦੇ ਵਿਰੋਧ ਵਿਚ ਅੱਜ ਪੰਜਾਬ ਰਾਜ ਡੀ. ਸੀ.

ਬਠਿੰਡਾ ਵਿਖੇ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਸਾੜ ਕੇ ਰੋਸ ਪ੍ਰਗਟ ਕਰਦੇ ਮੁਲਾਜ਼ਮ। ਅਜੀਤ ਤਸਵੀਰ 14-08-2026
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮਹਾਂ ਰੈਲੀਆਂ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਕਹਿਣ ਦੇ ਬਿਆਨ ਦੇ ਵਿਰੋਧ ਵਿਚ ਅੱਜ ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਇਕਾਈ ਬਠਿੰਡਾ ਦੇ ਮੁਲਾਜ਼ਮਾਂ ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਪਰੰਤ ਮੁਲਾਜ਼ਮਾਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਕੋਟਫੱਤਾ ਅਤੇ ਜਨਰਲ ਸਕੱਤਰ ਮਨੋਜ ਕੁਮਾਰ ਨੇ ਕਿਹਾ ਕਿ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣਾ ‘ਐਂਟੀ ਸਟੇਟ’ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਅਜਿਹੇ ਨਾਂ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ.ਏ ਦਾ ਹੱਲ ਕੀਤਾ ਜਾਵੇ ਅਤੇ ਅਦਾਲਤੀ ਫ਼ੈਸਲਿਆਂ ਨੂੰ ਲਾਗੂ ਕੀਤਾ ਜਾਵੇ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰਦਿਆਂ ਸੰਘਰਸ਼ ਜਾਰੀ ਰੱਖਣ ਦਾ ਵੀ ਐਲਾਨ ਕੀਤਾ।
ਪਿਛਲੀ ਖ਼ਬਰ ਜੋ ਸਰਪੰਚ ਹੈ ਹੀ ਨਹੀਂ, ਉਹਨੂੰ ਹਟਾਉਣ ਦੀ ਮੰਗ! ਭਾਈ ਹਰਜੋਗਿੰਦਰ ਸਿੰਘ ਨਗਰ ਦੇ 7 ਪੰਚਾਂ ਵਲੋਂ ਵਿਧਾਇਕ ਨੂੰ ਦਿੱਤਾ ਅਜੀ... ਅਗਲੀ ਖ਼ਬਰ ਨੌਜਵਾਨ ਵਲੋਂ ਨਹਿਰ ’ਚ ਛਾਲ ਮਾਰਨ ਦੇ ਖ਼ਦਸ਼ੇ ਤਹਿਤ ਪ੍ਰਸ਼ਾਸਨ ਨੇ ਚਲਾਇਆ ਖੋਜ ਅਭਿਆਨ, ਨਹੀਂ ਮਿਲਿਆ ਸੁਰਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।