ਅੰਮ੍ਰਿਤ ਅਭਿਲਾਖੀ ਸਿੰਘਾਂ ਨਾਲ ਬਾਬਾ ਦਲੇਰ ਸਿੰਘ ਤੇ ਹੋਰ।
ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਵਿਖੇ ਕਰਵਾਇਆ ਅੰਮ੍ਰਿਤ ਸੰਚਾਰ, 75 ਪ੍ਰਾਣੀ ਗੁਰੂ ਦੇ ਲੜ ਲੱਗੇ
ਤਲਵੰਡੀ ਸਾਬੋ, 13 ਅਗਸਤ (ਰਣਜੀਤ ਸਿੰਘ ਰਾਜੂ)- ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖ ਹੈੱਡਕੁਆਟਰ ਗੁ: ਬੇਰ ਸਾਹਿਬ ਦੇਗਸਰ ਪਾ:ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਮੌਕੇ ਜਿੱਥੇ ਗੁਰਮਤਿ ਸਮਾਗਮ ਕਰਵਾਇਆ ਗਿਆ ਉੱਥੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ 75 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ। ਗੁ: ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਨੇ ਦਸਿਆ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਹੋਏ ਨਿਰਦੇਸ਼ਾਂ ਅਨੁਸਾਰ ਮੱਸਿਆ ਦਿਹਾੜੇ ਤੇ ਕਰਵਾਏ ਗੁਰਮਤਿ ਸਮਾਗਮ ‘ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ।
ਤਲਵੰਡੀ ਸਾਬੋ, 13 ਅਗਸਤ (ਰਣਜੀਤ ਸਿੰਘ ਰਾਜੂ)- ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖ ਹੈੱਡਕੁਆਟਰ ਗੁ: ਬੇਰ ਸਾਹਿਬ ਦੇਗਸਰ ਪਾ:ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਮੌਕੇ ਜਿੱਥੇ ਗੁਰਮਤਿ ਸਮਾਗਮ ਕਰਵਾਇਆ ਗਿਆ ਉੱਥੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਰਵਾਏ ਅੰਮ੍ਰਿਤ ਸੰਚਾਰ ਦੌਰਾਨ 75 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ। ਗੁ: ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਲੇਰ ਸਿੰਘ ਖ਼ਾਲਸਾ ਨੇ ਦਸਿਆ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਹੋਏ ਨਿਰਦੇਸ਼ਾਂ ਅਨੁਸਾਰ ਮੱਸਿਆ ਦਿਹਾੜੇ ਤੇ ਕਰਵਾਏ ਗੁਰਮਤਿ ਸਮਾਗਮ ‘ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਗੁਰੂ ਸਾਹਿਬ ਵਲੋਂ ਬਖਸ਼ੀ ਮਰਯਾਦਾ ਅਨੁਸਾਰ ਪੰਜ ਪਿਆਰਿਆਂ ਵਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ ਤੇ 75 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਦੇ ਲੜ ਲੱਗਣ ਵਾਲੇ ਸਿੰਘਾਂ ਨੂੰ ਬੁੱਢਾ ਦਲ ਮੁਖ ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਹੋਰਨਾਂ ਸੰਗਤਾਂ ਨੂੰ ਵੀ ਖੰਡੇ ਬਾਟੇ ਦੀ ਪਾਹੁਲ ਛਕਕੇ ਬਾਣੀ ਅਤੇ ਬਾਣੇ ਦੇ ਧਾਰਣੀ ਬਣਨ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰਿਨੀਊ ਕੀਤੇ ਗਏ। ਸਮਾਗਮ ਦੌਰਾਨ ਬਾਬਾ ਦਲੇਰ ਸਿੰਘ, ਬਾਬਾ ਸੁਖਮੰਦਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਠਾਨਾ ਸਿੰਘ, ਬਾਬਾ ਭਾਕਰ ਸਿੰਘ, ਬਾਬਾ ਜਿੰਦਰ ਸਿੰਘ, ਬਾਬਾ ਰੇਸ਼ਮ ਸਿੰਘ, ਬਾਬਾ ਬਿੰਦਰ ਸਿੰਘ ਆਦਿ ਮੌਜੂਦ ਰਹੇ।