14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰਦੁਆਰਾ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ ਤੇ ਹਮਲਾ ਇਕ ਕਾਇਰਾਨਾ ਹਰਕਤ-ਕੋਟਭਾਰਾ

ਮੌੜ ਮੰਡੀ, 13 ਅਗਸਤ (ਗੁਰਜੀਤ ਸਿੰਘ ਕਮਾਲੂ)- ਅੱਜ ਤਖ਼ਤ ਸ਼੍ਰੀ ਨਾਂਦੇੜ ਸਾਹਿਬ ਵਿਖੇ ਆਪਣੇ ਪੂਰੇ ਪਰਿਵਾਰ ਸਮੇਤ ਮੱਥਾ ਟੇਕਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਕ ਵਿਅਕਤੀ ਵੱਲੋਂ ਮਾਰ ਦੇਣ ਦੀ ਨੀਯਤ ਨਾਲ ਜੋ ਹਮਲਾ ਕੀਤਾ ਗਿਆ ਹੈ ਉਹ ਇਕ ਕਾਇਰਾਨਾ ਹਰਕਤ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬਠਿੰਡਾ ਐਸ.

ਅਜੀਤ ਡੈਸਕ 14-08-2026
ਮੌੜ ਮੰਡੀ, 13 ਅਗਸਤ (ਗੁਰਜੀਤ ਸਿੰਘ ਕਮਾਲੂ)- ਅੱਜ ਤਖ਼ਤ ਸ਼੍ਰੀ ਨਾਂਦੇੜ ਸਾਹਿਬ ਵਿਖੇ ਆਪਣੇ ਪੂਰੇ ਪਰਿਵਾਰ ਸਮੇਤ ਮੱਥਾ ਟੇਕਣ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਕ ਵਿਅਕਤੀ ਵੱਲੋਂ ਮਾਰ ਦੇਣ ਦੀ ਨੀਯਤ ਨਾਲ ਜੋ ਹਮਲਾ ਕੀਤਾ ਗਿਆ ਹੈ ਉਹ ਇਕ ਕਾਇਰਾਨਾ ਹਰਕਤ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬਠਿੰਡਾ ਐਸ.ਸੀ. ਵਿੰਗ ਦੇ ਪ੍ਰਧਾਨ ਰਾਜਵੰਤ ਸਿੰਘ ਕੋਟਭਾਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਰੋਧੀ ਲਗਾਤਾਰ ਸੁਖਬੀਰ ਸਿੰਘ ਬਾਦਲ ਨੂੰ ਟਾਰਗੇਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਪਰਿਕਰਮਾਂ ਵਿਚ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਈ ਗਈ ਪਰ ਵਾਹਿਗੁਰੂ ਜੀ ਨੇ ਆਪਣੇ ਘਰ ਵਿਚ ਉਨ੍ਹਾਂ ਦੀ ਰੱਖਿਆ ਕੀਤੀ ਅਤੇ ਹੁਣ ਨੰਦੇੜ ਸਾਹਿਬ ਵਿਖੇ ਵੀ ਉਨ੍ਹਾਂ ਨੇ ਹੀ ਸੁਖਬੀਰ ਸਿੰਘ ਬਾਦਲ ਦੀ ਰੱਖਿਆ ਕੀਤੀ। ਕੋਟਭਾਰਾ ਨੇ ਆਪ ਸਰਕਾਰ ਤੇ ਵਰ੍ਹਦੇ ਹੋਏ ਕਿਹਾ ਕਿ ਜੇਕਰ ਪਹਿਲਾਂ ਹੋਏ ਹਮਲੇ ਦੀ ਕਿਸੇ ਜਾਂਚ ਏਜੰਸੀ ਤੋਂ ਜਾਂਚ ਕਰਵਾਈ ਹੁੰਦੀ ਤਾਂ ਇਹ ਹਮਲਾ ਨਹੀਂ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਹਮਲੇ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬਿਆਨ ਵੀ ਨਿੰਦਣਯੋਗ ਹਨ। ਕੋਟਭਾਰਾ ਨੇ ਮਹਾਰਾਸ਼ਟਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਹਮਲੇ ਦੀ ਜਾਂਚ ਕਰਵਾ ਕੇ ਇਸ ਲਈ ਦੋਸ਼ੀ ਵਿਅਕਤੀ ਅਤੇ ਉਸ ਪਿੱਛੇ ਕੰਮ ਕਰ ਰਹੇ ਲੋਕਾਂ ਨੂੰ ਸਜ਼ਾ ਜ਼ਰੂਰ ਦਿਵਾਏਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਹਰ ਇਕ ਵਰਕਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ।
ਪਿਛਲੀ ਖ਼ਬਰ ਪਿੰਡ ਮਹਿਤਾ ਤੋਂ ਤੀਰਥ ਅਸਥਾਨਾਂ ਦੀ ਯਾਤਰਾ ਲਈ ਦੋ ਬੱਸਾਂ ਰਵਾਨਾ ਕੀਤੀਆਂ ਸਾਬਕਾ ਐਸ . ਡੀ . ਐਮ ਗੋਪਾਲ ਸਿੰਘ ਕੋਟਫੱਤਾ... ਅਗਲੀ ਖ਼ਬਰ ਅੰਮ੍ਰਿਤ ਅਭਿਲਾਖੀ ਸਿੰਘਾਂ ਨਾਲ ਬਾਬਾ ਦਲੇਰ ਸਿੰਘ ਤੇ ਹੋਰ। ਬੁੱਢਾ ਦਲ ਮੁੱਖ ਅਸਥਾਨ ਗੁ: ਬੇਰ ਸਾਹਿਬ ਵਿਖੇ ਕਰਵਾਇਆ ਅੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।