14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪਿੰਡ ਮਹਿਤਾ ਤੋਂ ਤੀਰਥ ਅਸਥਾਨਾਂ ਦੀ ਯਾਤਰਾ ਲਈ ਦੋ ਬੱਸਾਂ ਰਵਾਨਾ ਕੀਤੀਆਂ ਸਾਬਕਾ ਐਸ . ਡੀ . ਐਮ ਗੋਪਾਲ ਸਿੰਘ ਕੋਟਫੱਤਾ ਨੇ ਦਿੱਤੀ ਹਰੀ ਝੰਡੀ

ਸੰਗਤ ਮੰਡੀ, 13 ਅਗਸਤ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਐਸ. ਡੀ.

ਪਿੰਡ ਮਹਿਤਾ ਵਿਖੇ ਤੀਰਥ ਅਸਥਾਨਾਂ ਦੀ ਯਾਤਰਾ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ। ਤਸਵੀਰ: ਸੁਖਤੇਜ ਧਾਲੀਵਾਲ 14-08-2026
ਸੰਗਤ ਮੰਡੀ, 13 ਅਗਸਤ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਅਤੇ ਸਾਬਕਾ ਐਸ.ਡੀ.ਐਮ. ਗੋਪਾਲ ਸਿੰਘ ਕੋਟਫੱਤਾ ਵਲੋਂ ਹਲਕੇ ਦੇ ਪਿੰਡ ਮਹਿਤਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਨ ਬਾਅਦ ਹਰੀ ਝੰਡੀ ਦੇ ਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਗੁਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਯੋਜਨਾ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੁਖਦ ਤੇ ਮੁਫ਼ਤ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਕੋਟਫੱਤਾ ਨੇ ਕਿਹਾ ਕਿ ਅੱਜ ਪਿੰਡ ਮਹਿਤਾ ਤੋਂ ਰਵਾਨਾ ਹੋ ਰਹੀਆਂ ਬੱਸਾਂ ਵਿਚ ਜਾਣ ਵਾਲੀ ਸੰਗਤ ਦਾ ਉਤਸ਼ਾਹ ਤੇ ਸ਼ਰਧਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਇਸ ਸਹੂਲਤ ਨੂੰ ਦਿਲੋਂ ਪਸੰਦ ਕਰ ਰਹੇ ਹਨ। ਇਸ ਮੌਕੇ ਯਾਤਰਾ ਲਈ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਤੇ ਗੋਪਾਲ ਸਿੰਘ ਕੋਟਫੱਤਾ ਦਾ ਧੰਨਵਾਦ ਕੀਤਾ। ਗੋਪਾਲ ਸਿੰਘ ਕੋਟਫੱਤਾ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਾਰੇ ਸ਼ਰਧਾਲੂਆਂ ਦਾ ਹਾਰ ਪਾਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ, ਬਲਾਕ ਪ੍ਰਧਾਨ ਹਰਦੇਵ ਸਿੰਘ ਫੁੱਲੋ ਮਿੱਠੀ, ਆਪ ਆਗੂ ਬਹਾਦਰ ਸਿੰਘ ਸਿੱਧੂ, ਕਿਸਾਨ ਵਿੰਗ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਯੂਥ ਆਗੂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ ਤੇ ਹਮਲਾ ਇਕ ਕਾਇਰਾਨਾ ਹਰਕਤ-ਕੋਟਭਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।