14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗਰਭਵਤੀ ਔਰਤਾਂ ਲਈ ਮਹੀਨੇ ਵਿਚ ਦੋ ਵਾਰ ਲਗਾਏ ਜਾਂਦੇ ਹਨ ਸਪੈਸ਼ਲ ਜਾਂਚ ਕੈਂਪ

ਰਾਮਪੁਰਾ ਫੂਲ, 13 ਅਗਸਤ (ਹੇਮੰਤ ਕੁਮਾਰ ਸ਼ਰਮਾ)-ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ.

ਅਜੀਤ ਡੈਸਕ 14-08-2026
ਰਾਮਪੁਰਾ ਫੂਲ, 13 ਅਗਸਤ (ਹੇਮੰਤ ਕੁਮਾਰ ਸ਼ਰਮਾ)-ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸ਼ੈਲੀ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਭਵਤੀ ਔਰਤਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਾਂ ਤੇ ਬੱਚੇ ਦੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਂਦੇ ਹਨ। ਇਨ੍ਹਾਂ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਦੀ ਮੁਫ਼ਤ ਸਿਹਤ ਜਾਂਚ, ਖੂਨ ਦੀ ਜਾਂਚ, ਬਲੱਡ ਪ੍ਰੈਸ਼ਰ, ਹੀਮੋਗਲੋਬਿਨ, ਸ਼ੂਗਰ ਟੈਸਟ, ਅਲਟਰਾਸਾਊਂਡ ਲਈ ਸਲਾਹ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲੱਬਧ ਮੁਫ਼ਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਨੂੰ ਆਪਣਾ ਜਣੇਪਾ ਸਰਕਾਰੀ ਹਸਪਤਾਲਾਂ ਵਿਚ ਹੀ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਬਲਾਕ ਐਜੂਕੇਟਰ ਜਗਤਾਰ ਸਿੰਘ , ਸੁਰਿੰਦਰ ਕੌਰ ਬੀ.ਈ.ਈ., ਮਨਜੀਤ ਸਿੰਘ ਬੀ.ਈ.ਈ. ਰਵਿੰਦਰ ਕੌਰ, ਸੀਨੀਅਰ ਫਾਰਮੇਸੀ ਅਫਸਰ ਬਨੀਤਾ ਰਾਣੀ ਅਤੇ ਆਸ਼ਾ ਵਰਕਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੀ. ਐਚ. ਸੀ. ਗੋਨਿਆਣਾ ਵਿਖੇ ਸਫ਼ਲਤਾ ਨਾਲ ਹੋ ਰਹੇ ਹਨ ਲੈਪਰੋਸਕੋਪੀ ਵਿਧੀ ਨਾਲ ਆਪ੍ਰੇਸ਼ਨ-ਡਾ: ਧੀਰਾ ਗੁਪਤਾ ਅਗਲੀ ਖ਼ਬਰ ਹੁਣ ਵੋਟਰਾਂ ਨੂੰ ਡੱਬਵਾਲੀ-ਔਢਾਂ ਨਹੀਂ ਜਾਣਾ ਪਵੇਗਾ ਬੂਥ ‘ ਤੇ ਹੀ ਬੀਐਲਓ ਤੇ ਸੁਪਰਵਾਈਜ਼ਰ ਕਰਨਗੇ ਦਸਤਾਵੇਜ਼ਾਂ ਦੀ ਪ੍ਰਕਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।