ਸੜਕ ਦੁਰਘਟਨਾ ਵਿਚ ਦੋ ਵਿਅਕਤੀ ਜ਼ਖ਼ਮੀ
ਬਠਿੰਡਾ , 16 ਅਗਸਤ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਬਰਨਾਲਾ ਰੋਡ ’ ਤੇ ਬੱਲਾ ਰਾਮ ਨਗਰ ਚੌਕ ’ ਤੇ ਇੱਕ ਕਾਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ , ਜਿਸ ਕਾਰਨ ਦੋ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ । ਜਾਣਕਾਰੀ ਅਨੁਸਾਰ ਕਾਰ ਚਾਲਕ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ ।
ਅਜੀਤ ਡੈਸਕ
17-08-2026