ਬਠਿੰਡਾ ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲਹਿਰਾਇਆ ਕੌਮੀ ਤਿਰੰਗਾ * ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦਾ ਸਨਮਾਨ * ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼
ਬਠਿੰਡਾ, 16 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਰਾਹੀਂ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸੂਬੇ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਸਮਾਗਮ ਦੀ ਸ਼ੁਰੂਆਤ ਕੌਮੀ ਗੀਤ ਵੰਦੇ ਮਾਤਰਮ ਨਾਲ ਕੀਤੀ ਗਈ।
ਬਠਿੰਡਾ, 16 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੇਸ਼ ਦੀ ਆਜ਼ਾਦੀ ਦਾ 80ਵਾਂ ਦਿਹਾੜਾ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਰਾਹੀਂ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਸੂਬੇ ਦੇ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਸਮਾਗਮ ਦੀ ਸ਼ੁਰੂਆਤ ਕੌਮੀ ਗੀਤ ਵੰਦੇ ਮਾਤਰਮ ਨਾਲ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਨਾਲ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐੱਸ.ਐੱਸ.ਪੀ. ਡਾ. ਜਯੋਤੀ ਯਾਦਵ ਬੈਂਸ ਅਤੇ ਪਰੇਡ ਕਮਾਂਡਰ ਡੀ.ਐੱਸ.ਪੀ. ਸਰਬਜੀਤ ਸਿੰਘ ਮੌਜੂਦ ਰਹੇ। ਇਸ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੋਹਰੀ ਬਣਾਉਣ ਲਈ ਵਚਨਬੱਧ ਹੈ। ਸਰਕਾਰ ਕੋਸ਼ਿਸ਼ਾਂ ਸਦਕਾ ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐੱਸ) ਵਿਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੇਰਲਾ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿਚ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਣਾ ਕੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾ ਰਿਹਾ। ਇਸ ਦੌਰਾਨ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ, ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲਾਂ ਵੰਡੇ ਅਤੇ ਸਮਾਗਮ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਖਿਡਾਰੀਆਂ, ਵਾਤਾਵਰਨ ਪ੍ਰੇਮੀਆਂ ਤੇ ਸਮਾਜ ਸੇਵੀਆਂ ਤੋਂ ਇਲਾਵਾ ਵੋਟਾਂ ਦੀ ਵਿਸ਼ੇਸ਼ ਗਹਿਰੀ ਸੁਧਾਰੀ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕਰਨ ਵਾਲੇ ਬੂਥ ਲੈਵਲ ਅਫ਼ਸਰਾਂ ਮੈਂਗਲ ਸਿੰਘ, ਸੰਦੀਪ ਸਿੰਘ ਤੇ ਹਰਪ੍ਰੀਤ ਸਿੰਘ ਦਾ ਸਨਮਾਨ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀਆਂ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਮੌਕੇ ਆਈ.ਜੀ. ਜਤਿੰਦਰ ਜੈਨ, ਡੀ.ਆਈ.ਜੀ. ਹਰਜੀਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਕਰੂਨੇਸ਼ ਕੁਮਾਰ, ਸਿਵਲ ਜੱਜ ਬਲਜਿੰਦਰ ਕੌਰ ਮਾਨ, ਏ.ਆਈ.ਜੀ. ਅਵਨੀਤ ਕੌਰ ਸਿੱਧੂ, ਪੰਜਾਬ ਕ੍ਰਿਕੇਟ ਐੱਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਮੇਅਰ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਇੰਦਰਜੀਤ ਮਾਨ, ਚੇਅਰਮੈਨ ਨਵਦੀਪ ਜੀਦਾ, ਦਿਹਾਤੀ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ, ਚੇਅਰਮੈਨ ਪਰਮਜੀਤ ਢਿੱਲੋਂ ਕੋਟਫੱਤਾ, ਚੇਅਰਮੈਨ ਬੱਲੀ ਬਲਜੀਤ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ, ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀ ਆਦਿ ਮੌਜੂਦ ਸਨ। ਵਿਧਾਇਕ ਤੇ ਕ੍ਰਿਕਟ ਐੱਸੋਸੀਏਸ਼ਨ ਦੇ ਪ੍ਰਧਾਨ ’ਚ ਹੋਈ ਤਲਖ਼ੀ ਇਸ ਦੌਰਾਨ ਰਾਸ਼ਟਰੀ ਗਾਣ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਖੜੇ ਹੋਣ ਨੂੰ ਲੈ ਕੇ ਬਠਿੰਡਾ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਪੰਜਾਬ ਕ੍ਰਿਕਟ ਐੱਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਆਪਸ ਵਿਚ ਉੱਲਝ ਪਏ ਤੇ ਇਕ-ਦੂਜੇ ਨਾਲ ਤਲਖ਼ੀ ਨਾਲ ਪੇਸ਼ ਆਏ, ਪਰ ਮੌਕਾ ਸੰਭਾਲਦਿਆਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੋਵਾਂ ਵਿਚਕਾਰ ਜਾ ਖੜ੍ਹੇ ਹੋਏ ਤੇ ਦੋਵਾਂ ਨੂੰ ਇਕ-ਦੂਜੇ ਤੋਂ ਦੂਰ ਕੀਤਾ। ਗਰਮੀ ਕਾਰਨ ਦੋ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਹਾਲਤ ਵਿਗੜੀ ਸਮਾਗਮ ਦੌਰਾਨ ਅੱਤ ਦੀ ਗਰਮੀ ਅਤੇ ਮੁੱਖ ਮਹਿਮਾਨ ਦਾ ਲੰਬਾ ਭਾਸ਼ਣ ਫੁੱਲ ਡਰੈੱਸ ‘ਚ ਖੜ੍ਹੀਆਂ ਦੋ ਮਹਿਲਾ ਪੁਲਿਸ ਮੁਲਾਜ਼ਮਾਂ ਅਤੇ ਇਕ ਐਨਐੱਸਐੱਸ ਕੈਡਿਟ ‘ਤੇ ਉਸ ਸਮੇਂ ਭਾਰੂ ਪਿਆ, ਜਦੋਂ ਉਨ੍ਹਾਂ ਦੀ ਕਹਿਰ ਦੀ ਗਰਮੀ ‘ਚ ਲੰਬਾ ਸਮਾਂ ਖੜ੍ਹੇ ਰਹਿਣ ਕਰਕੇ ਹਾਲਤ ਵਿਗੜ ਗਈ ਤੇ ਆਖ਼ਰ ਉਨ੍ਹਾਂ ਨੂੰ ਗਰਾਊਂਡ ‘ਚ ਬੈਠਣ ਲਈ ਮਜਬੂਰ ਹੋਣਾ ਪਿਆ। ਆਜ਼ਾਦੀ ਦਿਹਾੜੇ ਮੌਕੇ ਤਲਵੰਡੀ ਸਾਬੋ ’ ਚ ਐੱਸ . ਡੀ . ਐੱਮ . ਵੀਰਪਾਲ ਕੌਰ ਨੇ ਲਹਿਰਾਇਆ ਤਿਰੰਗਾ , ਸ਼ਹੀਦਾਂ ਨੂੰ ਕੀਤਾ ਨਮਨ ਤਲਵੰਡੀ ਸਾਬੋ , ( ਰਣਜੀਤ ਸਿੰਘ ਰਾਜੂ )- ਦੇਸ਼ ਦਾ ਆਜ਼ਾਦੀ ਦਿਹਾੜਾ ਜਿੱਥੇ ਦੇਸ਼ ਭਰ ‘ ਚ ਧੂਮਧਾਮ ਨਾਲ ਮਨਾਇਆ ਗਿਆ ਉੱਥੇ ਸਥਾਨਕ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਚ ਉੱਪ ਮੰਡਲ ਪੱਧਰੀ ਸਮਾਗਮ ਮੌਕੇ ਐੱਸ . ਡੀ . ਐੱਮ . ਤਲਵੰਡੀ ਸਾਬੋ ਸ੍ਰੀਮਤੀ ਵੀਰਪਾਲ ਕੌਰ ( ਪੀ . ਸੀ . ਐੱਸ ) ਨੇ ਕੌਮੀ ਝੰਡਾ ਲਹਿਰਾਉਂਦਿਆਂ ਜੰਗ ਏ ਆਜ਼ਾਦੀ ਦੇ ਸ਼ਹੀਦਾਂ ਨੂੰ ਨਮਨ ਕੀਤਾ । ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਐੱਸ . ਡੀ . ਐੱਮ ਵੀਰਪਾਲ ਕੌਰ ਵੱਲੋਂ ਤਿਰੰਗਾ ਲਹਿਰਾਇਆ ਗਿਆ ਅਤੇ ਪਰੇਡ ਦੇ ਨਿਰੀਖਣ ਉਪਰੰਤ ਮਾਰਚ ਪਾਸਟ ਤੋਂ ਸਲਾਮੀ ਲਈ ਗਈ । ਆਪਣੇ ਭਾਸ਼ਣ ਦੌਰਾਨ ਮੁੱਖ ਮਹਿਮਾਨ ਨੇ ਸਭਨਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਨ੍ਹਾਂ ਮਹਾਨ ਯੋਧਿਆਂ , ਸੂਰਬੀਰਾਂ , ਆਜ਼ਾਦੀ ਘੁਲਾਟੀਆਂ , ਦੇਸ਼ ਭਗਤਾਂ , ਜਿਨ੍ਹਾਂ ਨੇ ਜੰਗ ਏ ਆਜ਼ਾਦੀ ਦੌਰਾਨ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਅਹਿਮ ਰੋਲ ਅਦਾ ਕੀਤਾ ਦੀਆਂ ਘਾਲਨਾਵਾਂ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਨੇ ਲੋਕਾਂ ਨੂੰ ਸ਼ਹੀਦਾਂ ਦੇ ਨਕਸ਼ੇ ਕਦਮ ਤੇ ਚੱਲਣ ਦੀ ਅਪੀਲ ਕੀਤੀ । ਖ਼ਾਲਸਾ ਸੀ . ਸੈਕੰਡਰੀ ਸਕੂਲ ਤਲਵੰਡੀ ਸਾਬੋ , ਯੂਨੀਵਰਸਲ ਪਬਲਿਕ ਸੈਕੰਡਰੀ ਸਕੂਲ ਅਤੇ ਦਸਮੇਸ਼ ਪਬਲਿਕ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ - ਵੱਖ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਜਦੋਂਕਿ ‘ ਦ ਸੰਸਕਾਰ ਸਕੂਲ ’ ਦੇ ਵਿਦਿਆਰਥੀਆਂ ਨੇ ਸਿੱਖ ਮਾਰਸ਼ਲ ਖੇਡ ਗੱਤਕੇ ਦੇ ਜੌਹਰ ਦਿਖਾ ਕੇ ਸਭ ਨੂੰ ਮੰਤਰਮੁਗਧ ਕਰ ਦਿੱਤਾ । ਮੁਹਤਬਰ ਸ਼ਖ਼ਸੀਅਤਾਂ ਅਤੇ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਗਿਆ । ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਦੀ ਸਮਾਪਤੀ ਕੀਤੀ ਗਈ । ਇਸ ਮੌਕੇ ਤਲਵੰਡੀ ਸਾਬੋ ਅਦਾਲਤ ਦੇ ਮਾਣਯੋਗ ਜੱਜ ਸਾਹਿਬਾਨ , ਡੀ . ਐੱਸ . ਪੀ ਤਲਵੰਡੀ ਸਾਬੋ ਜਸਜੋਯਤ ਸਿੰਘ , ਨਗਰ ਕੌਂਸਲ ਪ੍ਰਧਾਨ ਬੀਬੀ ਕੁਲਵੀਰ ਕੌਰ ਸਰਾਂ , ਈ . ਓ ਵਿਪਨ ਕੁਮਾਰ , ਥਾਣਾ ਮੁਖੀ ਅਮਰੀਕ ਸਿੰਘ , ਸੀਨੀਅਰ ‘ ਆਪ ’ ਆਗੂ ਹਰਜੀਤ ਸਿੰਘ ਸਰਾਂ , ਤਰਸੇਮ ਸਿੰਗਲਾ ਚੇਅਰਮੈਨ ਅਗਰਵਾਲ ਵੈੱਲਫੇਅਰ ਬੋਰਡ , ਪੰਜਾਬ ਮਹਿਲਾ ਕਮਿਸ਼ਨ ਦੀ ਮੈਂਬਰ ਜਸਵਿੰਦਰ ਕੌਰ ਸਰਪੰਚ ਜਗਾ ਰਾਮ ਤੀਰਥ , ਨੰਬਰਦਾਰ ਗੁਰਪਾਲ ਸਿੰਘ ਲਾਲੇਆਣਾ ਸਮੇਤ ਮੁਹਤਬਰ ਸ਼ਖ਼ਸੀਅਤਾਂ ਮੌਜੂਦ ਸਨ । ਬੀ . ਆਰ . ਸੀ . ਕਾਨਵੈਂਟ ਸਕੂਲ ’ ਚ ਸੁਤੰਤਰਤਾ ਦਿਵਸ ਸਮਾਰੋਹ ਭਗਤਾ ਭਾਈਕਾ , 16 ਅਗਸਤ ( ਸੁਖਪਾਲ ਸਿੰਘ ਸੋਨੀ )- ਬੀ . ਆਰ . ਸੀ . ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ , ਦੇਸ਼ ਭਗਤੀ ਅਤੇ ਧੂਮ - ਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਵੱਖ - ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ । ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ , ਕਵਿਤਾਵਾਂ , ਭਾਸ਼ਣ , ਗਿੱਧਾ , ਭੰਗੜਾ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ । ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਚੇਅਰਮੈਨ ਲਾਭ ਸਿੰਘ ਖੋਖਰ ਨੇ ਅਦਾ ਕੀਤੀ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਕਿਰਨਾ ਰਾਣੀ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ , ਅਖੰਡਤਾ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ । ਸਕੂਲ ਦੇ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਅੰਦਰ ਦੇਸ਼ ਪ੍ਰਤੀ ਪਿਆਰ , ਸਤਿਕਾਰ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਮਾਊਂਟ ਲਿਟਰਾ ਜ਼ੀ ਸਕੂਲ ਨੇ 80 ਵਾਂ ਆਜ਼ਾਦੀ ਦਿਵਸ ਮਨਾਇਆ ਲਹਿਰਾ ਮੁਹੱਬਤ , ( ਸੁਖਪਾਲ ਸਿੰਘ ਸੁੱਖੀ )- ਮਾਊਂਟ ਲਿਟਰਾ ਜ਼ੀ ਸਕੂਲ ਲਹਿਰਾ ਧੁਰਕੋਟ ਨੇ ਦੇਸ਼ ਦੇ 80 ਵੇਂ ਆਜ਼ਾਦੀ ਦਿਵਸ ਨੂੰ ਬਹੁਤ ਉਤਸ਼ਾਹ , ਦੇਸ਼ ਭਗਤੀ ਅਤੇ ਖ਼ੁਸ਼ੀ ਨਾਲ ਮਨਾਇਆ । ਸ਼ੁਰੂਆਤ ਸਕੂਲ ਦੇ ਚੇਅਰਮੈਨ ਭੂਸ਼ਨ ਬਾਂਸਲ ਅਤੇ ਸਕੂਲ ਪ੍ਰਧਾਨ ਗਗਨ ਬਾਂਸਲ ਦੁਆਰਾ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ । ਇਸ ਤੋਂ ਬਾਅਦ ਸਾਰਿਆਂ ਨੇ ਰਾਸ਼ਟਰ ਪ੍ਰਤੀ ਆਪਣੇ ਸਤਿਕਾਰ ਅਤੇ ਸਮਰਪਣ ਦਾ ਪ੍ਰਗਟਾਵਾ ਕਰਦੇ ਹੋਏ ਰਾਸ਼ਟਰੀ ਗੀਤ ਗਾਇਆ । ਸਮਾਰੋਹ ਦੌਰਾਨ ਆਪਣੇ ਪ੍ਰੇਰਨਾਦਾਇਕ ਭਾਸ਼ਣ ‘ ਚ ਸਕੂਲ ਦੇ ਪ੍ਰਧਾਨ ਗਗਨ ਬਾਂਸਲ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੇ ਬਲੀਦਾਨ ਅਤੇ ਸਮਰਪਣ ਤੋਂ ਪ੍ਰੇਰਨਾ ਲੈਣ ਅਤੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਆਜ਼ਾਦੀ ਸੰਘਰਸ਼ ਅਤੇ ਦੇਸ਼ ਭਗਤੀ ਦੀ ਭਾਵਨਾ ‘ ਤੇ ਆਧਾਰਿਤ ਇੱਕ ਨਾਟਕ ਪੇਸ਼ ਕੀਤਾ । ਪ੍ਰਭਾਵਸ਼ਾਲੀ ਅਦਾਕਾਰੀ ਅਤੇ ਸੰਵਾਦ ਰਾਹੀਂ ਵਿਦਿਆਰਥੀਆਂ ਨੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ , ਕੁਰਬਾਨੀ ਅਤੇ ਸਮਰਪਣ ਨੂੰ ਜੀਵਨ ‘ ਚ ਲਿਆਂਦਾ ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ । ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਹੈੱਡ ਬੁਆਏ ਅਤੇ ਹੈੱਡ ਗਰਲ ਨੇ ਸਾਰੇ ਮਹਿਮਾਨਾਂ , ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਧੰਨਵਾਦ ਦਾ ਮਤਾ ਪੇਸ਼ ਕੀਤਾ । ਸਕੂਲ ਕੈਂਪਸ ਦੇਸ਼ ਭਗਤੀ ਦੇ ਨਾਅਰਿਆਂ ਅਤੇ ਉਤਸ਼ਾਹ ਨਾਲ ਗੂੰਜ ਉਠਿਆ । ਸਮਾਰੋਹ ਨੇ ਵਿਦਿਆਰਥੀਆਂ ਦੀ ਦੇਸ਼ ਭਗਤੀ , ਏਕਤਾ , ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ । ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਆਜ਼ਾਦੀ ਦਿਵਸ ਮੌਕੇ ਝੰਡਾ ਲਹਿਰਾਇਆ ਲਹਿਰਾ ਮੁਹੱਬਤ , ( ਸੁਖਪਾਲ ਸਿੰਘ ਸੁੱਖੀ )- ਸਿਲਵਰ ਓਕਸ ਸਕੂਲ ਲਹਿਰਾ ਬੇਗਾ ( ਰਾਮਪੁਰਾ ਰੋਡ ਬਠਿੰਡਾ ) ਵਿਖੇ 15 ਅਗਸਤ ਨੂੰ 80 ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ , ਮਾਣ ਅਤੇ ਦੇਸ਼ - ਪ੍ਰੇਮ ਦੀ ਭਾਵਨਾ ਨਾਲ ਮਨਾਇਆ ਗਿਆ । ਸਮਾਰੋਹ ਵਿਚ ਸਕੂਲ ਦੀ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ ਨੇ ਸ਼ਿਰਕਤ ਕਰਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ । ਜਿਸ ਤੋਂ ਬਾਅਦ ਗੂੰਜੇ ਰਾਸ਼ਟਰੀ ਗੀਤ ਨੇ ਸਮੁੱਚੇ ਮਾਹੌਲ ਨੂੰ ਦੇਸ਼ ਭਗਤੀ ਨਾਲ ਭਰ ਦਿੱਤਾ । ਮੰਚ ਸੰਚਾਲਨ ਸੀਨੀਅਰ ਵਿਦਿਆਰਥੀਆਂ ਨੇ ਪੂਰੇ ਆਤਮ - ਵਿਸ਼ਵਾਸ ਅਤੇ ਸੁਚੱਜੇ ਅੰਦਾਜ਼ ਨਾਲ ਕੀਤਾ । ਇਸ ਮੌਕੇ ਪ੍ਰਤਿਭਾਸ਼ਾਲੀ ਸਿਲਵਰੀਅਨਜ਼ ਨੇ ਆਪਣੀ ਕਲਾ ਦੇ ਰੰਗ ਬਿਖੇਰਦਿਆਂ ਸੱਤਵੀਂ ਦੇ ਤਮਨਪ੍ਰੀਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਆਜ਼ਾਦੀ ਦਿਵਸ ਦੀ ਮਹੱਤਤਾ ਅਤੇ ਦੇਸ਼ ਪ੍ਰਤੀ ਨੌਜਵਾਨ ਪੀੜ੍ਹੀ ਦੀਆਂ ਜ਼ਿੰਮੇਵਾਰੀਆਂ ਨੂੰ ਉਜਾਗਰ ਕੀਤਾ । ਜਮਾਤ ਚੌਥੀ ਦੇ ਗਰਵਿਤ ਕੁਮਾਰ ਵੱਲੋਂ ਪੇਸ਼ ਕੀਤੀ । ਸਮਾਗਮ ਦਾ ਖ਼ਾਸ ਪਲ ਜਮਾਤ ਛੇਵੀਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਜੋਸ਼ੀਲਾ ਦੇਸ਼ - ਭਗਤੀ ਡਾਂਸ ਸੀ । ਇਸੇ ਤਰ੍ਹਾਂ ਜਮਾਤ ਚੌਥੀ , ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਨੇ ਆਪਣੇ ਪ੍ਰਭਾਵਸ਼ਾਲੀ ਨਾਚ ਰਾਹੀਂ ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ । ਪੰਜਵੀਂ ਦੇ ਵਿਦਿਆਰਥੀਆਂ ਦੀ ਸੁਰੀਲੀ ਸੰਗੀਤਕ ਪੇਸ਼ਕਾਰੀ ਨੇ ਸਮਾਗਮ ਵਿਚ ਸੁਰਾਂ ਦੀ ਮਿਠਾਸ ਘੋਲ ਦਿੱਤੀ । ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਨੇ ਕਿਹਾ ਕਿ ਦੇਸ਼ - ਪ੍ਰੇਮ ਸਿਰਫ਼ ਦੇਸ਼ ਲਈ ਵੱਡੇ ਕੰਮ ਕਰਨ ਤੱਕ ਸੀਮਿਤ ਨਹੀਂ ਹੁੰਦਾ । ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਾ ਅਤੇ ਹਮੇਸ਼ਾ ਸਹੀ ਰਾਹ ਚੁਣਨਾ ਵੀ ਦੇਸ਼ - ਸੇਵਾ ਦਾ ਹੀ ਇੱਕ ਰੂਪ ਹੈ । ਸਮਾਗਮ ਦੇ ਅੰਤ ‘ ਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਛਾਇਆ ਵਿਨੋਚਾ ਨੇ ਡਾ ਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ , ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਨੇ ਸਮਾਗਮ ਨੂੰ ਸਫਲ ਅਤੇ ਯਾਦਗਾਰ ਬਣਾਉਣ ਲਈ ਹਰ ਵਿਅਕਤੀ ਵਲੋਂ ਪਾਏ ਯੋਗਦਾਨ , ਮਿਹਨਤ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ । ਸਮਾਗਮ ਆਜ਼ਾਦੀ ਦੇ ਜਸ਼ਨ ਦੇ ਨਾਲ - ਨਾਲ ਉਨ੍ਹਾਂ ਅਣਗਿਣਤ ਸੂਰਮਿਆਂ ਅਤੇ ਦੇਸ਼ - ਭਗਤਾਂ ਨੂੰ ਯਾਦ ਕਰਨ ਦਾ ਮੌਕਾ ਵੀ ਬਣਿਆ , ਜਿਨ੍ਹਾਂ ਦੀ ਕੁਰਬਾਨੀ ਸਾਡੀ ਆਜ਼ਾਦੀ ਦੀ ਨੀਂਹ ਬਣੀ ।