18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੋਨਿਆਣਾ ਐੱਨ.ਐੱਚ.ਐੱਮ. ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ, ਲਗਾਇਆ ਧਰਨਾ

ਗੋਨਿਆਣਾ, 17 ਅਗਸਤ (ਲਛਮਣ ਦਾਸ ਗਰਗ)-ਸਿਹਤ ਵਿਭਾਗ ਵਿਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਦੌਰਾਨ ਲਗਾਏ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਰਣਜੀਤ ਕੌਰ, ਬੀ.

ਅਜੀਤ ਡੈਸਕ 18-08-2026
ਗੋਨਿਆਣਾ, 17 ਅਗਸਤ (ਲਛਮਣ ਦਾਸ ਗਰਗ)-ਸਿਹਤ ਵਿਭਾਗ ਵਿਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਹੜਤਾਲ ਦੌਰਾਨ ਲਗਾਏ ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਰਣਜੀਤ ਕੌਰ, ਬੀ. ਐੱਸ. ਏ. ਬਲਜਿੰਦਰਜੀਤ ਸਿੰਘ ਨੇ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸਰਕਾਰ ਦੇ ਪੂਰੇ ਕਾਰਜਕਾਲ ਦੌਰਾਨ ਤਨਖਾਹਾਂ ਵਿਚ ਕੋਈ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਪਿਛਲੇ ਕਰੀਬ 18 ਸਾਲ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਵਲੋਂ ਇੰਨ੍ਹਾਂ ਦੀ ਕਾਰਗੁਜ਼ਾਰੀ ਨੂੰ ਅੱਖੋਂ ਪਰੋਖੇ ਕਰਕੇ ਪੰਜ ਸਾਲ ਦੌਰਾਨ ਤਨਖਾਹ ਵਿਚ ਕੋਈ ਵਾਧਾ ਨਹੀਂ ਕੀਤਾ। ਉੁਨ੍ਹਾਂ ਕਿਹਾ ਕਿ ਸਿਹਤ ਵਿਭਾਗ ਐਨ. ਐਚ. ਐਮ. ’ਤੇ ਜ਼ਿਆਦਾ ਨਿਰਭਰ ਹੈ। ਇਸ ਮਿਸ਼ਨ ਤਹਿਤ ਹੀ ਵੱਡੇ ਵੱਡੇ ਫੰਡ ਵਿਭਾਗ ਨੂੰ ਮਿਲਦੇ ਹਨ, ਪਰ ਫਿਰ ਵੀ ਸਰਕਾਰਾਂ ਮਿਸ਼ਨ ਦੇ ਕਰਮਚਾਰੀਆਂ ਨਾਲ ਸ਼ਰੇਆਮ ਧੱਕਾ ਕਰ ਰਹੀਆਂ ਹਨ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਲੇਖਾਕਾਰ ਕੈਲਾਸ਼, ਕੰਪਿਊਟਰ ਆਪਰੇਟਰ ਮੋਹਣ ਸਿੰਘ, ਆਈ.ਏ. ਰਮਨਦੀਪ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਅੰਤ ਵਿਚ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਐੱਸ.ਐਮ.ਓ. ਨੂੰ ਸੌਂਪਿਆ ਗਿਆ।
ਪਿਛਲੀ ਖ਼ਬਰ ਕੌਂਸਲਰ ਦੇ ਘਰ ਮੋਬਾਈਲ ਟਾਵਰ ਦਾ ਵਿਰੋਧ ਕਰ ਰਹੇ 15 ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਪੂਰਨ ਤੌਰ ’ਤੇ ਕਲਮ ਛੋੜ ਹੜਤਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।