20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਐਡਵੋਕੇਟ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਡਾ. ਓਮ ਪ੍ਰਕਾਸ਼ ਸ਼ਰਮਾ, ਅਮਰਿੰਦਰ ਸਿੰਘ ਸਿੱਧੂ, ਜੀਵਨ ਜੋਤ ਸਿੰਘ ਡਾਇਮੰਡ ਖੰਨਾ। ਬਠਿੰਡਾ ਦੇ ਪੰਜ ਅਕਾਲੀ ਆਗੂਆਂ ਨੂੰ ਮਿਲੀਆਂ ਅਹਿਮ ਸੰਗਠਨਾਤਮਕ ਜ਼ਿੰਮੇਵਾਰੀਆਂ

ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਠਨ ਨੂੰ ਹੋਰ ਸਰਗਰਮ ਕਰਨ ਦੀ ਕਵਾਇਦ ਤਹਿਤ ਬਠਿੰਡਾ ਸ਼ਹਿਰ ਨਾਲ ਸਬੰਧਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਵੱਲੋਂ ਐਡਵੋਕੇਟ ਦਲਜੀਤ ਸਿੰਘ ਬਰਾੜ ਅਤੇ ਸਾਬਕਾ ਕੌਂਸਲਰ ਨਿਰਮਲ ਸਿੰਘ ਸੰਧੂ ਨੂੰ ਪਾਰਟੀ ਦੀ ਪੀਏਸੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਦਕਿ ਡਾ.

ਅਜੀਤ ਡੈਸਕ 19-08-2026
ਬਠਿੰਡਾ, 18 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਠਨ ਨੂੰ ਹੋਰ ਸਰਗਰਮ ਕਰਨ ਦੀ ਕਵਾਇਦ ਤਹਿਤ ਬਠਿੰਡਾ ਸ਼ਹਿਰ ਨਾਲ ਸਬੰਧਿਤ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਵੱਲੋਂ ਐਡਵੋਕੇਟ ਦਲਜੀਤ ਸਿੰਘ ਬਰਾੜ ਅਤੇ ਸਾਬਕਾ ਕੌਂਸਲਰ ਨਿਰਮਲ ਸਿੰਘ ਸੰਧੂ ਨੂੰ ਪਾਰਟੀ ਦੀ ਪੀਏਸੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ, ਜਦਕਿ ਡਾ. ਓਮ ਪ੍ਰਕਾਸ਼ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦਾ ਮੁੜ ਪ੍ਰੈੱਸ ਸਕੱਤਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਯੂਥ ਅਕਾਲੀ ਦਲ ਵਿਚ ਵੀ ਬਠਿੰਡਾ ਨਾਲ ਸਬੰਧਿਤ ਦੋ ਨੌਜਵਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਅਮਰਿੰਦਰ ਸਿੰਘ ਸਿੱਧੂ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਜੀਵਨ ਜੋਤ ਸਿੰਘ ਡਾਇਮੰਡ ਖੰਨਾ ਨੂੰ ਯੂਥ ਅਕਾਲੀ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਦਾ ਬਠਿੰਡਾ ਸ਼ਹਿਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਬਲਜੀਤ ਸਿੰਘ ਬੀੜ ਬਹਿਮਣ ਸਾਬਕਾ ਮੇਅਰ, ਚਮਕੌਰ ਸਿੰਘ ਮਾਨ, ਇੰਦਰਜੀਤ ਸਿੰਘ ਬਰਾੜ, ਮਨਮੋਹਨ ਕੁੱਕੂ, ਅਮਰਜੀਤ ਵਿਰਦੀ, ਮੋਹਨਜੀਤ ਪੁਰੀ, ਰਾਜਬਿੰਦਰ ਸਿੰਘ ਸਿੱਧੂ, ਬੀਬੀ ਜੋਗਿੰਦਰ ਕੌਰ, ਬੀਬੀ ਬਲਵਿੰਦਰ ਕੌਰ, ਹਰਸ਼ ਸੈਣੀ ਅਤੇ ਕੁਲਦੀਪ ਸਿੰਘ ਨੰਬਰਦਾਰ ਸਮੇਤ ਹੋਰ ਆਗੂਆਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਵਾਦ ਦਿੱਤੀ ਹੈ ਅਤੇ ਕਿਹਾ ਕਿ ਪਾਰਟੀ ਵਲੋਂ ਤਜਰਬੇਕਾਰ ਆਗੂਆਂ ਦੇ ਨਾਲ-ਨਾਲ ਨੌਜਵਾਨ ਚਿਹਰਿਆਂ ਨੂੰ ਜ਼ਿੰਮੇਵਾਰੀਆਂ ਦੇਣ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਡਰੋਨ ਮੈਪਿੰਗ ਨੂੰ ਲੈ ਕੇ ਮੌੜ ਇਲਾਕੇ ਦੇ ਕਿਸਾਨ ਚਿੰਤਤ ਘਸੋਖਾਨਾ ਤੇ ਭਾਈ ਬਖਤੌਰ ਦੇ ਲੋਕਾਂ ਵਲੋਂ ਸਰਵੇ ਦਾ ਵਿਰੋਧ , ਮਾ... ਅਗਲੀ ਖ਼ਬਰ -ਮਾਮਲਾ ਪਾਵਰਕਾਮ ’ਚ ਠੇਕਾ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਵਲੋਂ ਨਿਯੁਕਤੀ ਰੋਕਣ ਦਾ- ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਏਟਕ ਵਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।