21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲਹਿਰਾ ਥਰਮਲ ਦੀ ਜੱਥੇਬੰਦੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਪ੍ਰਧਾਨ ਰਘਬੀਰ ਸਿੰਘ ਸੈਣੀ ਬਣੇ

ਲਹਿਰਾ ਮੁਹੱਬਤ, 19 ਅਗਸਤ (ਸੁਖਪਾਲ ਸਿੰਘ ਸੁੱਖੀ)-ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਥਰਮਲ ਪਲਾਂਟ ਲਹਿਰਾ ਮੁਹੱਬਤ ਜਥੇਬੰਦੀ ਦੇ ਜਨਰਲ ਕੌਂਸਲ ਦੇ ਮੈਂਬਰ ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ’ਚ ਸੂਬਾ ਆਗੂ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਰਜਿੰਦਰ ਸਿੰਘ ਨਿੰਮਾ ਨੇ ਪਿਛਲੇ ਸਮੇਂ ’ਚ ਜਥੇਬੰਦੀ ਵਲੋਂ ਕੀਤੇ ਕਾਰਜ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

ਨਵੇਂ ਚੁਣੇ ਪ੍ਰਧਾਨ ਰਘਬੀਰ ਸਿੰਘ ਸੈਣੀ, ਰਾਮਜੀਤ ਸਿੰਘ ਮੀਤ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਜਥੇਬੰਦੀ ਦੇ ਆਗੂ। ਤਸਵੀਰ : ਸੁਖਪਾਲ ਸਿੰਘ ਸੁੱਖੀ 20-08-2026
ਲਹਿਰਾ ਮੁਹੱਬਤ, 19 ਅਗਸਤ (ਸੁਖਪਾਲ ਸਿੰਘ ਸੁੱਖੀ)-ਇੰਪਲਾਈਜ਼ ਫੈਡਰੇਸ਼ਨ ਚਾਹਲ ਗਰੁੱਪ ਥਰਮਲ ਪਲਾਂਟ ਲਹਿਰਾ ਮੁਹੱਬਤ ਜਥੇਬੰਦੀ ਦੇ ਜਨਰਲ ਕੌਂਸਲ ਦੇ ਮੈਂਬਰ ਦੀ ਮੀਟਿੰਗ ਜਥੇਬੰਦੀ ਦੇ ਦਫ਼ਤਰ ’ਚ ਸੂਬਾ ਆਗੂ ਬਲਜੀਤ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਰਜਿੰਦਰ ਸਿੰਘ ਨਿੰਮਾ ਨੇ ਪਿਛਲੇ ਸਮੇਂ ’ਚ ਜਥੇਬੰਦੀ ਵਲੋਂ ਕੀਤੇ ਕਾਰਜ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਜਥੇਬੰਦੀ ਦੇ ਥਰਮਲ ਪਲਾਂਟ ਲਹਿਰਾ ਮੁਹੱਬਤ ਯੂਨਿਟ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਮਹਿਕਮੇ ਦੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋਣ ਕਰਕੇ ਉਨ੍ਹਾਂ ਵਲੋਂ ਪ੍ਰਧਾਨ ਦੇ ਅਹੁਦੇ ਤੇ ਹੋਰ ਆਗੂ ਨੂੰ ਜ਼ਿੰਮੇਵਾਰੀ ਦੇਣ ਲਈ ਪਿਛਲੇ ਮਹੀਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਖਾਲੀ ਹੋਏ ਪ੍ਰਧਾਨਗੀ ਦੇ ਅਹੁਦੇ ਤੇ ਜਥੇਬੰਦੀ ਦੇ ਮੀਤ ਪ੍ਰਧਾਨ ਰਘਬੀਰ ਸਿੰਘ ਸੈਣੀ ਫਾਇਰ ਅਫ਼ਸਰ ਨੂੰ ਜਥੇਬੰਦੀ ਦੇ ਜਨਰਲ ਕੌਂਸਲ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਰਾਮਜੀਤ ਸਿੰਘ ਸਕਿਲਡ ਵਰਕਰ ਨੂੰ ਜਥੇਬੰਦੀ ਦਾ ਮੀਤ ਪ੍ਰਧਾਨ ਕ੍ਰਿਸ਼ਨ ਭੁਸਾਲ ਲਾਈਨਮੈਨ ਨੂੰ ਸਲਾਹਕਾਰ ਅਤੇ ਜਗਮਿੰਦਰ ਸਿੰਘ ਜੇ.ਪੀ.ਏ ਨੂੰ ਜਥੇਬੰਦੀ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ। ਜਥੇਬੰਦੀ ਦੇ ਮੈਂਬਰਾਂ ਨੇ ਨਵੇਂ ਚੁਣੇ ਗਏ ਜਥੇਬੰਦੀ ਆਗੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਭਰਵਾਂ ਸਵਾਗਤ ਕੀਤਾ। ਇਸ ਮੀਟਿੰਗ ਵਿੱਚ ਲਖਵੰਤ ਸਿੰਘ ਬਾਂਡੀ, ਰਜਿੰਦਰ ਸਿੰਘ ਨਿੰੰਮਾ, ਗੁਰਭੇਜ ਸਿੰਘ, ਕੇਸਵ ਅਧਿਕਾਰੀ, ਸਤਿੰਦਰ ਸਿੰਘ ਬਿੰਦੀ, ਤਰਨਜੀਤ ਸਿੰਘ, ਗੁਰਲਾਲ ਸਿੰਘ ਗਿੱਲ, ਅਰੁਣਜੋਤ ਸਿੰਘ, ਰਾਹੁਲ ਸਿੰਘ, ਗੁਰਪ੍ਰੀਤ ਸਿੰਘ ਬਰਾੜ, ਗੁਰਪ੍ਰੀਤ ਸਿੰਘ ਜੇ.ਪੀ.ਏ, ਜਸ਼ਨਦੀਪ ਸਿੰਘ, ਘਨੱਈਆ ਲਾਲ, ਜਸਵੀਰ ਸਿੰਘ ਖ਼ਾਲਸਾ, ਰਣਜੀਤ ਕੁਮਾਰ, ਨਿਤੇਸ਼ ਕੁਮਾਰ, ਅਜੈਬ ਸਿੰਘ ਆਦਿ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਸਕੂਲ ਲਹਿਰਾ ਮੁਹੱਬਤ ਦੇ ਵਿਦਿਆਰਥੀਆਂ ਵਲੋਂ 70ਵੀਂਆਂ ਅੰਤਰ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੌਂਪੇ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।