21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੀ.ਆਰ.ਐਮ. ਸਕੀਮ ਦੌਰਾਨ ਮਸ਼ੀਨਰੀ ਦੇ ਕੱਢੇ ਗਏ ਡਰਾਅ

ਬਠਿੰਡਾ, 19 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਮੌਜੂਦਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਿਸਾਨ ਅਤੇ ਸਹਿਕਾਰੀ ਸਭਾਵਾਂ ਤੋਂ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਅਰਜੀਆਂ ’ਚੋਂ ਸਫ਼ਲ ਅਰਜ਼ੀਆਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੀ.

ਅਜੀਤ ਡੈਸਕ 20-08-2026
ਬਠਿੰਡਾ, 19 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਮੌਜੂਦਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਿਸਾਨ ਅਤੇ ਸਹਿਕਾਰੀ ਸਭਾਵਾਂ ਤੋਂ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਅਰਜੀਆਂ ’ਚੋਂ ਸਫ਼ਲ ਅਰਜ਼ੀਆਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੀ.ਆਰ.ਐਮ. ਸਕੀਮ ਤਹਿਤ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿਚ ਹੀ ਸੰਭਾਲਣ ਅਤੇ ਵਾਤਾਵਰਣ ਦੀ ਸੁਰੱਖਿਆ ਵਿੱਚ ਆਪਣਾ ਯੋਗਦਾਨ ਪਾ ਸਕਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਰ.ਐਮ. (ਕਰਾਪ ਰੈਜ਼ਡੀਊ ਮਨੇਜਮੈਂਟ) ਸਕੀਮ 2026-27 ਅਧੀਨ 22 ਜੁਲਾਈ 2026 ਤੋਂ 3 ਅਗਸਤ 2026 ਤੱਕ ਨਿੱਜੀ ਕਿਸਾਨ ਸਹਿਕਾਰੀ ਸਭਾਵਾਂ ਤੋਂ ਕੀਤੀ ਗਈ ਆਨਲਾਈਨ ਪੋਰਟਲ ਰਾਹੀਂ ਅਰਜੀਆਂ ਦੀ ਮੰਗ ਸਬੰਧੀ ਹੀ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਅਤੇ ਕਿਸਾਨਾਂ ਦੀ ਮੌਜੂਦਗੀ ਵਿਚ ਪਾਰਦਰਸ਼ੀ ਢੰਗ ਨਾਲ ਉਪਰੋਕਤ ਸਕੀਮ ਅਧੀਨ ਮਸ਼ੀਨਰੀ ਦੀਆਂ ਪ੍ਰਾਪਤ ਅਰਜ਼ੀਆਂ ਵਿੱਚੋ ਸਫਲ ਲਾਭਪਾਤਰੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਬਿਨੈਕਾਰਾਂ ਨੂੰ ਸਬੰਧਿਤ ਬਲਾਕ ਖੇਤੀਬਾੜੀ ਦਫ਼ਤਰ ਵਲੋਂ ਦਸਤਾਵੇਜ਼ ਪੜ੍ਹਤਾਲ ਕਰਨ ਉਪਰੰਤ ਮਸ਼ੀਨਰੀ ਖਰੀਦਣ ਲਈ ਆਨਲਾਈਨ ਸੈਕਸ਼ਨ ਪੱਤਰ ਜਾਰੀ ਕੀਤੇ ਜਾਣਗੇ।
ਪਿਛਲੀ ਖ਼ਬਰ ਬਾਵਾ ਨਾਗਾ ਸਰਵਹਿੱਤਕਾਰੀ ਵਿੱਦਿਆ ਮੰਦਿਰ, ਘਰੋਟਾ ’ਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਅਕਾਲੀ ਦਲ ਵਲੋਂ ਗੋਬਿੰਦਪੁਰਾ ਅਤੇ ਹਰਰੰਗਪੁਰਾ ਇਕਾਈਆਂ ਦਾ ਗਠਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।