21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਕਿਯੂ ਉਗਰਾਹਾਂ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਕਾਰਗਿਲ ਫੀਡ ਫੈਕਟਰੀ ਮੂਹਰੇ ਰੋਸ ਪ੍ਰਦਰਸ਼ਨ 30 ਅਗਸਤ ਤੋਂ ਜ਼ਿਲ੍ਹਾ ਦਫ਼ਤਰਾਂ ਸਾਹਮਣੇ ਲਗਾਏ ਜਾਣਗੇ ਪੱਕੇ ਮੋਰਚੇ-ਜੇਠੂਕੇ/ਮਾਨ

ਬਠਿੰਡਾ, 20 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਤੇ ਪੁਲਿਸ ਜਬਰ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਗਰੋਥ ਕੇਂਦਰ ਵਿਖੇ ਸਥਿਤ ਕਾਰਗਿਲ ਫੀਡ ਫੈਕਟਰੀ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਲੁਧਿਆਣਾ ਤੇ ਫ਼ਾਜ਼ਿਲਕਾ ਜ਼ਿਲੇ੍ਹ ਦੇ ਕਿਸਾਨ, ਮਜ਼ਦੂਰ ਤੇ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਉਪ-ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਉਪ-ਪ੍ਰਧਾਨ ਰੂਪ ਸਿੰਘ ਛੰਨਾ, ਔਰਤ ਜਥੇਬੰਦੀ ਦੀ ਸੂਬਾ ਆਗੂ ਹਰਿੰਦਰ ਬਿੰਦੂ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਬਰਨਾਲਾ ਤੋਂ ਚਮਕੌਰ ਸਿੰਘ ਨੈਣੇਵਾਲ, ਮੋਗਾ ਤੋਂ ਅਮਰਜੀਤ ਸਿੰਘ ਸੈਦੋਕੇ, ਫ਼ਾਜ਼ਿਲਕਾ ਤੋਂ ਜਗਸੀਰ ਸਿੰਘ ਘੋਲਾ ਅਤੇ ਫਰੀਦਕੋਟ ਤੋਂ ਨੱਥਾ ਸਿੰਘ ਰੋੜੀਕਪੂਰਾ ਨੇ ਕਿਹਾ ਕਿ ਸਾਮਰਾਜੀ ਕੰਪਨੀਆਂ ਵਲੋਂ ਭਾਰਤ ਵਿਚ ਵੱਡੇ ਕਾਰੋਬਾਰਾਂ ਰਾਹੀਂ ਦੇਸ਼ ਦੇ ਕਿਰਤੀ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ, ਜਿੰਨ੍ਹਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਪੂਰੀ ਖੁੱਲ੍ਹ ਦੇ ਰਹੀ ਹੈ।

ਅਜੀਤ ਡੈਸਕ 21-08-2026
ਬਠਿੰਡਾ, 20 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰਤ-ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਤੇ ਪੁਲਿਸ ਜਬਰ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਗਰੋਥ ਕੇਂਦਰ ਵਿਖੇ ਸਥਿਤ ਕਾਰਗਿਲ ਫੀਡ ਫੈਕਟਰੀ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਲੁਧਿਆਣਾ ਤੇ ਫ਼ਾਜ਼ਿਲਕਾ ਜ਼ਿਲੇ੍ਹ ਦੇ ਕਿਸਾਨ, ਮਜ਼ਦੂਰ ਤੇ ਔਰਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਉਪ-ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਉਪ-ਪ੍ਰਧਾਨ ਰੂਪ ਸਿੰਘ ਛੰਨਾ, ਔਰਤ ਜਥੇਬੰਦੀ ਦੀ ਸੂਬਾ ਆਗੂ ਹਰਿੰਦਰ ਬਿੰਦੂ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ, ਬਰਨਾਲਾ ਤੋਂ ਚਮਕੌਰ ਸਿੰਘ ਨੈਣੇਵਾਲ, ਮੋਗਾ ਤੋਂ ਅਮਰਜੀਤ ਸਿੰਘ ਸੈਦੋਕੇ, ਫ਼ਾਜ਼ਿਲਕਾ ਤੋਂ ਜਗਸੀਰ ਸਿੰਘ ਘੋਲਾ ਅਤੇ ਫਰੀਦਕੋਟ ਤੋਂ ਨੱਥਾ ਸਿੰਘ ਰੋੜੀਕਪੂਰਾ ਨੇ ਕਿਹਾ ਕਿ ਸਾਮਰਾਜੀ ਕੰਪਨੀਆਂ ਵਲੋਂ ਭਾਰਤ ਵਿਚ ਵੱਡੇ ਕਾਰੋਬਾਰਾਂ ਰਾਹੀਂ ਦੇਸ਼ ਦੇ ਕਿਰਤੀ ਲੋਕਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ, ਜਿੰਨ੍ਹਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਪੂਰੀ ਖੁੱਲ੍ਹ ਦੇ ਰਹੀ ਹੈ। ਆਗੂਆਂ ਨੇ ਐਲਾਨ ਕੀਤਾ ਕਿ ਇੰਨ੍ਹਾਂ ਮਸਲਿਆਂ ਨੂੰ ਲੈ ਕੇ 30 ਅਗਸਤ ਤੋਂ ਪੰਜਾਬ ਭਰ ਅੰਦਰ ਜ਼ਿਲ੍ਹਾ ਦਫ਼ਤਰਾਂ ਸਾਹਮਣੇ ਪੱਕੇ ਮੋਰਚੇ ਲਗਾਏ ਜਾਣਗੇ, ਜੋ ਮੰਗਾਂ ਦੇ ਹੱਲ ਤੱਕ ਜਾਰੀ ਰਹਿਣਗੇ। ਬੁਲਾਰਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ, ਲੈਂਡ ਪੂਲਿੰਗ ਨੀਤੀ, ਕਿਸਾਨਾਂ ਉੱਤੇ ਸੰਘਰਸ਼ਾਂ ਅਤੇ ਪਰਾਲੀ ਸਾੜਣ ਦੇ ਪਾਏ ਕੇਸ, ਝੂਠੇ ਪੁਲਿਸ ਮੁਕਾਬਲੇ, ਕਾਲੇ ਕਾਨੂੰਨ, ਬਿਜਲੀ ਬਿੱਲ, ਬੀਜ ਬਿੱਲ, ਕਿਰਤ ਕੋਡ ਤੇ ਜੀ. ਰਾਮ. ਜੀ. ਕਾਨੂੰਨ ਰੱਦ ਕਰਨ ਅਤੇ ਕਾਸ਼ਤਕਾਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ, ਖੁਦਕੁਸ਼ੀ ਪੀੜ੍ਹਤ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਤੇ ਫ਼ਸਲਾਂ ’ਤੇ ਐਮ ਐਸ ਪੀ ਲਾਗੂ ਕਰਨ ਸਮੇਤ ਸਾਰੀਆਂ ਕਿਸਾਨ ਮੰਗਾਂ ਮੰਨੇ ਜਾਣ ਦੀ ਮੰਗ ਕੀਤੀ। ਇਸ ਦੌਰਾਨ ਮੌੜ ਖੇਤਰ ਵਿਚ ਲੋਕਾਂ ਦੀ ਸਹਿਮਤੀ ਤੋਂ ਬਿਨ੍ਹਾਂ ਡਰੋਨ ਨਾਲ ਖੇਤਾਂ/ਪਿੰਡਾਂ ਦਾ ਨਿਰੀਖਣ ਕਰਨ ’ਤੇ ਅਧਿਕਾਰੀਆਂ ਦੇ ਘਿਰਾਓ ਦੀ ਚੇਤਾਵਨੀ ਦਿੱਤੀ ਗਈ ਅਤੇ ਇਕ ਨਿੱਜੀ ਚੈਨਲ ਦੇ ਨੁਮਾਇੰਦੇ ਮਨਿੰਦਰ ਸਿੱਧੂ ’ਤੇ ਦਰਜ ਮੁਕੱਦਮੇ ਦੀ ਨਿਖੇਧੀ ਕਰਦਿਆਂ ਰੱਦ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਬਠਿੰਡਾ ਵਿਚ ਭਾਈ ਘਨੱਈਆ ਚੌਕ, ਬੱਸ ਅੱਡਾ ਤੇ ਮਾਨਸਾ ਅੰਡਰਬ੍ਰਿਜ ਵਿਖੇ ਲੱਗਣਗੇ ਰੋਸ ਧਰਨੇ ਅਗਲੀ ਖ਼ਬਰ ਬਠਿੰਡਾ ’ਚ ਚੋਰਾਂ ਦੇ ਹੌਂਸਲੇ ਬੁਲੰਦ... ਭਾਰਤ ਨਗਰ ਸਥਿਤ ਘਰ ’ ਚੋਂ ਲੰਘੀ ਰਾਤ ਚੋਰਾਂ ਵਲੋਂ ਕਰੋੜਾਂ ਰੁਪਏ ਸੋਨੇ ਦੇ ਗਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।