21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਾਮਪੁਰਾ ਫੂਲ ਤੋਂ ਕਈ ਆਪ ਆਗੂ ਕਾਂਗਰਸ ਵਿੱਚ ਸ਼ਾਮਿਲ ਬਘੇਲ , ਵੜਿੰਗ ਨੇ ਉਨ੍ਹਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 20 ਅਗਸਤ(ਅ. ਬ.)

ਅਜੀਤ ਡੈਸਕ 21-08-2026
ਚੰਡੀਗੜ੍ਹ, 20 ਅਗਸਤ(ਅ.ਬ.)-ਪੰਜਾਬੀਆਂ ਦੀਆਂ ਉਮੀਦਾਂ ਉੱਪਰ ਖਰੀ ਉਤਰਨ ਵਿੱਚ ਪੂਰੀ ਤਰ੍ਹਾਂ ਸਫਲ ਰਹੀ ਪੂਰੀ ਤਰ੍ਹਾਂ ਅਸਫਲ ਰਹੀ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਇਨ੍ਹਾਂ ਆਗੂਆਂ ਨੂੰ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਭੁਪੇਸ਼ ਬਘੇਲ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਬਘੇਲ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਇੰਨੇ ਸਾਰੇ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਸਾਫ ਤੇ ਸਪੱਸ਼ਟ ਸੁਨੇਹਾ ਜਾਂਦਾ ਹੈ ਕਿ ਪੰਜਾਬ ਦੇ ਲੋਕ ਆਪ ਤੋਂ ਤੰਗ ਆ ਚੁੱਕੇ ਹਨ ਅਤੇ ਇੱਕ ਬਿਹਤਰ ਤੇ ਲੋਕ-ਪੱਖੀ ਸਰਕਾਰ ਲਈ ਕਾਂਗਰਸ ਵੱਲ ਦੇਖ ਰਹੇ ਹਨ, ਜਿਹੜੀ ਬਾਹਰੀ ਲੋਕਾਂ ਲਈ ਨਹੀਂ ਸਗੋਂ ਪੰਜਾਬ ਅਤੇ ਪੰਜਾਬੀਆਂ ਲਈ ਕੰਮ ਕਰੇਗੀ। ਇਸ ਮੌਕੇ ਬੋਲਦਿਆਂ, ਵੜਿੰਗ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਸੱਤਾਧਾਰੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣਾ ਇੱਕ ਸਪੱਸ਼ਟ ਸੰਦੇਸ਼ ਦਿੰਦਾ ਹੈ ਕਿ ਆਪ ਸੱਤਾ ਤੋਂ ਬਾਹਰ ਜਾ ਰਹੀ ਹੈ ਅਤੇ ਸੂਬੇ ਅੰਦਰ ਅਗਲੀ ਕਾਂਗਰਸ ਦੀ ਸਰਕਾਰ ਬਣ ਰਹੀ ਹੈ। ਉਹਨਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਭਵਿੱਖ ਆਪਣਾ ਸੁਨੇਹਾ ਆਪ ਦੇ ਦਿੰਦਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਆਪ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਪ ਆਗੂਆਂ ਵਿੱਚ ਮਨਜੀਤ ਸਿੰਘ ਸਿੱਧੂ ਵੀ ਸ਼ਾਮਿਲ ਰਹੇ, ਜਿਹੜੇ 2017 ਵਿੱਚ ਰਾਮਪੁਰਾ ਫੂਲ ਤੋਂ ਆਪ ਉਮੀਦਵਾਰ ਸਨ ਅਤੇ ਉਨ੍ਹਾਂ ਨੂੰ 30,000 ਤੋਂ ਵੱਧ ਵੋਟਾਂ ਮਿਲੀਆਂ ਸਨ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਮਨਜੀਤ ਸਿੰਘ, ਗੋਲਡੀ ਵਰਮਾ (ਪ੍ਰਧਾਨ, ਰਾਮਪੁਰਾ ਫੂਲ ਸ਼ਹਿਰ), ਨੀਨੀ ਬਾਂਸਲ (ਸਾਬਕਾ ਪ੍ਰਧਾਨ, ਨਗਰ ਕੌਂਸਲ ਰਾਮਪੁਰਾ ਫੂਲ), ਸੁਰੇਸ਼ ਬਾਹੀਆ (ਸਾਬਕਾ ਪ੍ਰਧਾਨ, ਨਗਰ ਕੌਂਸਲ ਰਾਮਪੁਰਾ ਫੂਲ), ਸਤੀਸ਼ ਕੁਮਾਰ (ਕੌਂਸਲਰ), ਨੀਰਜ ਚੌਧਰੀ, ਨੀਰਜ ਸਿੰਗਲਾ, ਰਮਨਿੰਦਰ ਸਿੰਘ, ਲਾਡੀ ਸੰਧੂ ਅਤੇ ਮਨਪ੍ਰੀਤ ਭੁੱਲਰ ਸ਼ਾਮਿਲ ਰਹੇ। ਬਾਅਦ ਵਿੱਚ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਕਿਹਾ ਕਿ ਹਰ ਨਵੇਂ ਸਮਰਥਨ ਨਾਲ , ਸਾਡਾ ਮਨੋਬਲ ਵੀ ਵਧਦਾ ਹੈ ਅਤੇ ਪੰਜਾਬ ਲਈ ਸਾਡਾ ਹੋਰ ਇਰਾਦਾ ਵੀ ਮਜ਼ਬੂਤ ਹੁੰਦਾ ਹੈ।
ਪਿਛਲੀ ਖ਼ਬਰ ‘ਪੰਜਾਬ ਬੰਦ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਬਾਬਾ ਕਾਕਾ ਸਿੰਘ ਨੇ ਸੰਗਤਾਂ ਨੂੰ ਸਹਿਯੋਗ ਦੀ ਕੀਤੀ ਅਪੀਲ ਅਗਲੀ ਖ਼ਬਰ ਸ਼ਹਿਰ ਦੀ ਦਾਣਾ ਮੰਡੀ ’ਚੋਂ ਨੌਜਵਾਨ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।