21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਭੁੱਚੋ ਤੋਂ ਬਣਾਏ ਪੀ.ਏ.ਸੀ ਮੈਂਬਰ ਸਿਕੰਦਰ ਸਿੰਘ ਬੇਗਾ, ਦਲਜੀਤ ਸਿੰਘ ਬਾਬੇ ਤੋਲ੍ਹਕਾ ਸਰਕਲ ਜਥੇਦਾਰ ਤੇ ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ। ਸਿਕੰਦਰ ਸਿੰਘ ਬੇਗਾ ਨੂੰ ਪੀ.ਏ.ਸੀ ਮੈਂਬਰ ਲਾਏ ਜਾਣ ’ਤੇ ਹਲਕਾ ਭੁੱਚੋ ਦੇ ਅਕਾਲੀ ਆਗੂਆਂ ਨੇ ਕੀਤਾ ਭਰਵਾਂ ਸਵਾਗਤ

ਲਹਿਰਾ ਮੁਹੱਬਤ, 20 ਅਗਸਤ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

ਅਜੀਤ ਡੈਸਕ 21-08-2026
ਲਹਿਰਾ ਮੁਹੱਬਤ, 20 ਅਗਸਤ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਬੇਗਾ ਨੂੰ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਮੈਂਬਰ ਨਿਯੁਕਤ ਕਰਨ ’ਤੇ ਪਾਰਟੀ ਹਾਈਕਮਾਂਡ ਸਮੇਤ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਲੋਕ ਸਭਾ ਬਠਿੰਡਾ, ਜਗਸੀਰ ਸਿੰਘ ਜੱਗਾ ਕਲਿਆਣ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਡਾ. ਦਲਜੀਤ ਸਿੰਘ ਗੁਰੂ ਸੇਵਾਦਾਰ ਹਲਕਾ ਭੁੱਚੋ ਦਾ ਧੰਨਵਾਦ ਕਰਦਿਆਂ ਬੇਗਾ ਦੀ ਨਿਯੁਕਤੀ ਲਈ ਭਰਵਾਂ ਸਵਾਗਤ ਕੀਤਾ। ਇਸ ਮੌਕੇ ਦਲਜੀਤ ਸਿੰਘ ਬਾਬੇ ਤੋਲ੍ਹੇਕਾ ਸਰਕਲ ਜੱਥੇਦਾਰ ਅਕਾਲੀ ਦਲ ਬਾਦਲ, ਸਵਰਨ ਸਿੰਘ ਪੂਹਲੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਨੇ ਕਿਹਾ ਕਿ ਸਿਕੰਦਰ ਬੇਗਾ ਨੂੰ ਪੀ.ਏ.ਸੀ ਮੈਂਬਰ ਲਾਏ ਜਾਣ ਨਾਲ ਪਾਰਟੀ ਨੂੰ ਦੁੱਗਣਾ ਬਲ ਮਿਲਿਆ ਹੈ। ਇਸ ਦੌਰਾਨ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਅਕਾਲੀ ਦਲ ਬਾਦਲ ਦੇ ਮੌਜੂਦਾ ਪ੍ਰਧਾਨ ਕਰਨੈਲ ਕੌਰ ਪਤਨੀ ਦਲਜੀਤ ਸਿੰਘ ਬਾਬੇ ਤੋਲ੍ਹੇਕਾ ਸਰਕਲ ਜੱਥੇਦਾਰ, ਮੀਤ ਪ੍ਰਧਾਨ ਮੋਹਨ ਲਾਲ ਨਿੱਕਾ, ਬਲਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਗੁਰਤੇਜ ਸਿੰਘ ਗੋਰਾ ਕੌਂਸਲਰ, ਮੇਵਾ ਸਿੰਘ ਕੌਂਸਲਰ, ਗੁਰਮੀਤ ਕੌਰ ਕੌਂਸਲਰ, ਭੁਪਿੰਦਰ ਸਿੰਘ ਕੌਂਸਲਰ ਸਮੇਤ ਸੀਨੀਅਰ ਅਕਾਲੀ ਆਗੂ ਨਛੱਤਰ ਸਿੰਘ ਸਾਬਕਾ ਸਰਪੰਚ, ਡਾ. ਰੂੜ ਸਿੰਘ ਸੇਵਾ ਮੁਕਤ ਖੇਤੀਬਾੜੀ ਅਫ਼ਸਰ, ਸੁਖਪਾਲ ਸਿੰਘ ਸੁੱਖੀ ਸਰਕਲ ਜੱਥੇਦਾਰ, ਜਸਪਾਲ ਸਿੰਘ ਜੱਸਾ ਸਾਬਕਾ ਸਰਪੰਚ, ਪ੍ਰਕਾਸ਼ ਸਿੰਘ ਕਾਲਾ ਸੀਨੀਅਰ ਅਕਾਲੀ ਆਗੂ, ਜਰਨੈਲ ਸਿੰਘ ਭੋਲਾ, ਗੁਰਭਗਤ ਸਿੰਘ ਭਗਤਾ, ਪਰਮਿੰਦਰ ਸਿੰਘ ਬੱਬਲਾ, ਜਸਪਾਲ ਸਿੰਘ ਬੱਬੀ, ਠਾਣਾ ਸਿੰਘ ਬਾਠ ਸਾਬਕਾ ਸਰਪੰਚ, ਗੁਰਸੇਵਕ ਸਿੰਘ ਬਾਠ ਪ੍ਰਧਾਨ, ਸ਼ਮਿੰਦਰ ਸਿੰਘ ਕੌਰ ਸਿੱਧੂ ਭਾਈਕਾ, ਸੁਖਜੀਤ ਕੌਰ ਲਹਿਰਾ ਧੂਰਕੋਟ ਪ੍ਰਧਾਨ ਇਸਤਰੀ ਵਿੰਗ ਹਲਕਾ ਭੁੱਚੋ, ਰਾਜਪਾਲ ਸਿੰਘ ਸਾਬਕਾ ਸਰਪੰਚ ਲਹਿਰਾ ਧੂਰਕੋਟ, ਹਰਮੇਲ ਸਿੰਘ ਸਾਬਕਾ ਸਰਪੰਚ ਨੇ ਬੇਗਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਵਧਾਈ ਦਿੱਤੀ।
ਪਿਛਲੀ ਖ਼ਬਰ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ ਦੂਜੇ ਗੇੜ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ- ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ ਅਗਲੀ ਖ਼ਬਰ ‘ਪੰਜਾਬ ਬੰਦ’ ਦੇ ਸੱਦੇ ਨੂੰ ਸਫਲ ਬਣਾਉਣ ਲਈ ਬਾਬਾ ਕਾਕਾ ਸਿੰਘ ਨੇ ਸੰਗਤਾਂ ਨੂੰ ਸਹਿਯੋਗ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।