22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ ਦੂਜੇ ਗੇੜ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ- ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ

ਤਲਵੰਡੀ ਸਾਬੋ, 20 ਅਗਸਤ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ 23 ਅਗਸਤ 2026 ਨੂੰ ਦੂਜੇ ਗੇੜ ਤਹਿਤ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੇ ਆਦੇਸ਼ਾਂ ਅਨੁਸਾਰ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਤਖਤ ਸਾਹਿਬ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 21-08-2026
ਤਲਵੰਡੀ ਸਾਬੋ, 20 ਅਗਸਤ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖਤ, ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ 23 ਅਗਸਤ 2026 ਨੂੰ ਦੂਜੇ ਗੇੜ ਤਹਿਤ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਕਤ ਵਿਚਾਰਾਂ ਦਾ ਪ੍ਰਗਟਾਵਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੇ ਆਦੇਸ਼ਾਂ ਅਨੁਸਾਰ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਤਖਤ ਸਾਹਿਬ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਮੀਟਿੰਗ ਦੌਰਾਨ ਤਖਤ ਸਾਹਿਬ ਦੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਾਰਚ ਦੀ ਆਰੰਭਤਾ ਮੌਕੇ ਵੱਡੀ ਗਿਣਤੀ ਵਿਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਜਾਣ। ਸੰਗਤਾਂ ਨੂੰ ਰਿਹਾਇਸ਼, ਲੰਗਰ, ਗੱਡੀਆਂ ਦੀ ਪਾਰਕਿੰਗ ਅਤੇ ਸ਼ਰਧਾਲੂਆਂ ਦੀ ਆਵਾਜਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣੀ ਚਾਹੀਦੀ। ਮੀਟਿੰਗ ਦੌਰਾਨ ਮੈਨੇਜਰ ਨਰਿੰਦਰਜੀਤ ਸਿੰਘ ਨੇ ਤਾਕੀਦ ਕੀਤੀ ਕਿ ਸੰਗਤ ਦੀ ਸੇਵਾ ਵਿਚ ਕਿਸੇ ਵੀ ਪ੍ਰਕਾਰ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਸੇਵਾਦਾਰ ਪੂਰੀ ਨਿਮਰਤਾ, ਸਮਰਪਣ ਅਤੇ ਅਨੁਸ਼ਾਸਨ ਨਾਲ ਆਪਣੀ ਡਿਊਟੀ ਨਿਭਾਉਣ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਇਸ ਇਤਿਹਾਸਕ ਮੌਕੇ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ,ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਮਨਮੋਹਕ ਫੁੱਲਾਂ ਨਾਲ ਖ਼ੂਬਸੂਰਤ ਸਜਾਵਟ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਖ਼ਾਸ ਮਾਰਚ, 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਤਖਤ ਸਾਹਿਬ ਪ੍ਰਬੰਧਕਾਂ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਦਾ ਸੰਦੇਸ਼ ਵੀ ਜਾਰੀ ਕੀਤਾ ਗਿਆ ਜਿਸ ‘ਚ ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨਾ ਹੈ ਇਸ ਲਈ 23 ਅਗਸਤ ਨੂੰ ਵੱਡੀ ਗਿਣਤੀ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਤੇ ਹੋਰ ਪੜਾਵਾਂ ਤੇ ਪੁੱਜਣ।
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ ਮਹਿਰਾਜ ਵਿਖੇ ਲਗਾਇਆ ਮੁਫ਼ਤ ਛਾਤੀ ਦੇ ਐਕਸ-ਰੇ ਕੈਂਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਭੁੱਚੋ ਤੋਂ ਬਣਾਏ ਪੀ.ਏ.ਸੀ ਮੈਂਬਰ ਸਿਕੰਦਰ ਸਿੰਘ ਬੇਗਾ, ਦਲਜੀਤ ਸਿੰਘ ਬਾਬੇ ਤੋਲ੍ਹਕਾ ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।