21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਾਰਕੀਟ ਕਮੇਟੀ ਦੇ ਚੇਅਰਮੈਨ ਵਲੋਂ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ

ਬਠਿੰਡਾ, 20 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਵਲੋਂ ਸੰਗਠਨ ਦੇ ਬਲਾਕ ਪ੍ਰਧਾਨ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੂਥ ਪੱਧਰ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਮੀਟਿੰਗ ਕਰਦੇ ਹੋਏ। ਤਸਵੀਰ: ਲਵਲੀ 21-08-2026
ਬਠਿੰਡਾ, 20 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਵਲੋਂ ਸੰਗਠਨ ਦੇ ਬਲਾਕ ਪ੍ਰਧਾਨ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੂਥ ਪੱਧਰ ਤੱਕ ਪਾਰਟੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਬੱਲੀ ਨੇ ਕਿਹਾ ਕਿ ਉਨ੍ਹਾਂ ਵਲੋਂ ਮੀਟਿੰਗ ਦੌਰਾਨ ਐਸਆਈਆਰ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਇਸ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਬੂਥ ਲੈਵਲ ਢਾਂਚੇ ਨੂੰ ਮਜ਼ਬੂਤ ਕਰਨ , ਵਰਕਰਾਂ ਦੀ ਭੂਮਿਕਾ ਵਧਾਉਣ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਬਣਾਉਣ ਸਬੰਧੀ ਵੀ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕਿਸੇ ਵੀ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਦਾ ਸੰਗਠਨ ਬੇਹੱਦ ਮਹੱਤਵਪੂਰਨ ਹੁੰਦਾ ਹੈ। ਇਸ ਲਈ ਹਰ ਬੂਥ ‘ਤੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਦੀ ਲੋੜ ਹੈ। ਬੱਲੀ ਨੇ ਕਿਹਾ ਕਿ ਮੀਟਿੰਗ ਵਿਚ ਆਉਣ ਵਾਲੇ ਸਮੇਂ ਦੌਰਾਨ ਸੰਗਠਨ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਬਣਾਉਣ ਬਾਰੇ ਵੀ ਰਣਨੀਤੀ ‘ਤੇ ਵੀ ਚਰਚਾ ਕੀਤੀ ਗਈ ਹੈ। ਇਸ ਮੌਕੇ ਮੀਟਿੰਗ ਵਿਚ ਬਲਾਕ ਪ੍ਰਧਾਨ ਭੋਲਾ ਸਿੰਘ, ਗੋਬਿੰਦਰ ਸਿੰਘ, ਅੰਕਿਤ ਸਹਿਗਲ, ਸੁਰਜੀਤ ਸਿੰਘ ਨਾਗੀ, ਹਰਪ੍ਰੀਤ ਸਿੰਘ, ਜਸਵਿੰਦਰ ਜੱਸੀ ਅਤੇ ਪ੍ਰਦੀਪ ਚੋਪੜਾ ਸਮੇਤ ਹੋਰ ਸਾਥੀ ਵੀ ਹਾਜ਼ਰ ਰਹੇ।
ਪਿਛਲੀ ਖ਼ਬਰ ਚੈਤਨਿਆ ਟੈਂਕਨੋ ਸਕੂਲ ਰਾਮਪੁਰਾ ਫੂਲ ਦੇ ਹੋਣਹਾਰ ਵਿਦਿਆਰਥਣ ਨੂੰ ਸਨਮਾਨਿਤ ਕਰਦੇ ਹੋਏ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦ... ਅਗਲੀ ਖ਼ਬਰ ਬਹੁਜਨ ਸਮਾਜ ਪਾਰਟੀ ਤਲਵੰਡੀ ਸਾਬੋ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।