22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਲਹਿਰਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ 23 ਨੂੰ ਕੌਮੀ ਸ਼ਾਹ ਮਾਰਗ ਜਾਮ ਕਰਨ ਦਾ ਐਲਾਨ

ਬਠਿੰਡਾ, 21 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ.

ਡਿਪਟੀ ਕਮਿਸ਼ਨਰ ਨੂੰ ਪੱਤਰ ਸੌਂਪਦੇ ਹੋਏ ਯੂਨੀਅਨ ਆਗੂ। ਤਸਵੀਰ: ਲਵਲੀ 22-08-2026
ਬਠਿੰਡਾ, 21 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਵਲੋਂ ਨਿਯੁਕਤੀ ਪੱਤਰ ਨਾ ਮਿਲਣ ਦੇ ਰੋਸ ਵਜੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 23 ਅਗਸਤ ਨੂੰ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਮਹਿਕਮੇ ਦੇ ਨਾਂਅ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਚੇਤਾਵਨੀ ਪੱਤਰ ਸੌਂਪਿਆ ਹੈ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਅਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਲਾਂਟ ਦੇ ਕੱਚੇ ਕਾਮਿਆਂ ਨੂੰ ਮਹਿਕਮੇ ਵਿਚ ਮਰਜ਼ ਕਰਨ ਸਬੰਧੀ ਬੀਤੀ 30 ਜੂਨ ਨੂੰ ਨੋਟੀਫਿਕੇਸ਼ਨ ਵੀ ਜਾਰੀ ਹੋ ਚੁਕਿਆ ਹੈ ਤੇ ਉਨ੍ਹਾਂ ਦੇ ਨਿਯੁਕਤੀ ਪੱਤਰ ਵੀ ਬਣ ਚੁੱਕੇ ਹਨ, ਜੋ ਉਨ੍ਹਾਂ ਨੂੰ ਸੌਂਪਣ ਵਿਚ ਲਗਾਤਾਰ ਟਾਲ-ਮਟੋਲ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ 30 ਜੁਲਾਈ ਤੋਂ ਪਲਾਂਟ ਦੇ ਮੁੱਖ ਗੇਟ ਅੱਗੇ ਧਰਨਾ ਚੱਲ ਰਿਹਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਹੈ, ਜਿਸ ਦੇ ਚਲਦਿਆਂ ਜਥੇਬੰਦੀ ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਨੂੰ ਛੇਤੀ ਨਿਯੁਕਤੀ ਪੱਤਰ ਨਾ ਸੌਂਪੇ ਗਏ ਤਾਂ ਉਹ 23 ਅਗਸਤ ਨੂੰ ਥਰਮਲ ਪਲਾਂਟ ਦਾ ਮੁੱਖ ਗੇਟ ਜਾਂ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰਨ ਲਈ ਮਜ਼ਬੂਰ ਹੋਣਗੇ।
ਪਿਛਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਕੌਂਸਲਰ ਗੁਰਤੇਜ ਸਿੰਘ ਗੋਰਾ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕੁਸ਼ਤੀ ’ਚ ਗੁਰੂ ਕਾਸ਼ੀ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਬੱਲ੍ਹੇ-ਬੱਲ੍ਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।