22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪਰਸ ਰਾਮ ਨਗਰ ਵਿਚ ਟਾਵਰ ਲਗਾਉਣ ਦਾ ਵਿਰੋਧ ਕਰਨ ਵਾਲੇ ਲੋਕਾਂ ’ਤੇ ਦਰਜ ਕੀਤਾ ਮੁਕੱਦਮਾ ਰੱਦ ਕੀਤਾ ਜਾਵੇ- ਹਰਵਿੰਦਰ ਸ਼ਰਮਾ

ਬਠਿੰਡਾ, 21 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪਰਸ ਰਾਮ ਨਗਰ ਆਬਾਦੀ ਵਿਚ ਟਾਵਰ ਲਗਾਉਣ ਦਾ ਵਿਰੋਧ ਕਰ ਰਹੇ ਵਿਅਕਤੀਆਂ ‘ਤੇ ਪਰਚਾ ਦਰਜ ਕਰਨ ਦੇ ਮਾਮਲੇ ਵਿਚ ਹਰਵਿੰਦਰ ਸ਼ਰਮਾ ਸਾਬਕਾ ਨਗਰ ਕੌਂਸਲ ਮੈਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਵਲੋਂ ਸਖ਼ਤ ਸ਼ਬਦਾਂ ਵਿਚ ਅਲੋਚਨਾ ਕੀਤੀ ਗਈ ਹੈ। ਹਰਵਿੰਦਰ ਸ਼ਰਮਾ ਨੇ ‘ਅਜੀਤ’ ਨਾਲ ਗੱਲ ਕਰਦੇ ਹੋਏ ਕਿਹਾ ਕਿ ਪਰਸ ਰਾਮ ਨਗਰ ਅਬਾਦੀ ਵਾਲੀ ਥਾਂ ‘ਤੇ ਟਾਵਰ ਲਗਾਏ ਜਾਣ ਦੇ ਵਿਰੋਧ ਵਿਚ ਧਰਨਾ ਲਗਾਉਣ ਵਾਲੇ ਲੋਕਾਂ ‘ਤੇ ਪਰਚਾ ਦਰਜ ਕੀਤਾ ਗਿਆ।

ਅਜੀਤ ਡੈਸਕ 22-08-2026
ਬਠਿੰਡਾ, 21 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪਰਸ ਰਾਮ ਨਗਰ ਆਬਾਦੀ ਵਿਚ ਟਾਵਰ ਲਗਾਉਣ ਦਾ ਵਿਰੋਧ ਕਰ ਰਹੇ ਵਿਅਕਤੀਆਂ ‘ਤੇ ਪਰਚਾ ਦਰਜ ਕਰਨ ਦੇ ਮਾਮਲੇ ਵਿਚ ਹਰਵਿੰਦਰ ਸ਼ਰਮਾ ਸਾਬਕਾ ਨਗਰ ਕੌਂਸਲ ਮੈਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਵਲੋਂ ਸਖ਼ਤ ਸ਼ਬਦਾਂ ਵਿਚ ਅਲੋਚਨਾ ਕੀਤੀ ਗਈ ਹੈ। ਹਰਵਿੰਦਰ ਸ਼ਰਮਾ ਨੇ ‘ਅਜੀਤ’ ਨਾਲ ਗੱਲ ਕਰਦੇ ਹੋਏ ਕਿਹਾ ਕਿ ਪਰਸ ਰਾਮ ਨਗਰ ਅਬਾਦੀ ਵਾਲੀ ਥਾਂ ‘ਤੇ ਟਾਵਰ ਲਗਾਏ ਜਾਣ ਦੇ ਵਿਰੋਧ ਵਿਚ ਧਰਨਾ ਲਗਾਉਣ ਵਾਲੇ ਲੋਕਾਂ ‘ਤੇ ਪਰਚਾ ਦਰਜ ਕੀਤਾ ਗਿਆ। ਇਹ ਸਭ ਸੱਤਾਧਾਰੀ ਪਾਰਟੀ ਦੇ ਇਸ਼ਾਰੇ ‘ਤੇ ਹੋ ਰਿਹਾ ਹੈ, ਜੋ ਸਰਾਸਰ ਧੱਕਾ ਹੈ। ਉਨ੍ਹਾਂ ਪੁਲਿਸ ਪ੍ਰਸਾਸਨ ਪਾਸੋਂ ਪਰਚਾ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ। ਹਰਵਿੰਦਰ ਸ਼ਰਮਾ ਨੇ ਦੱਸਿਆ ਕਿ ਸੱਤਾਧਾਰੀ ਪਾਰਟੀ ਦੇ ਦਬਾਅ ‘ਤੇ ਇਕ ਅਕਾਲੀ ਆਗੂ, ਦੋ ਔਰਤਾਂ ਸਣੇ 5 ਵਿਅਕਤੀਆਂ ਦੇ ਨਾਮ ‘ਤੇ ਪਰਚਾ ਦਰਜ ਕੀਤਾ ਗਿਆ ਹੈ ਅਤੇ 11 ਅਣਪਛਾਤੇ ਵਿਅਕਤੀ ‘ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਅਤੇ ਹੈਰੋਇਨ ਸਣੇ 2 ਵਿਅਕਤੀ ਕਾਬੂ ਅਗਲੀ ਖ਼ਬਰ ਪਾਰਕ ਹਸਪਤਾਲ ਨੇ 32 ਸਾਲਾ ਔਰਤ ਨੂੰ ਦਿੱਤੀ ਨਵੀਂ ਜ਼ਿੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।