26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਮਹਾਂਬੰਦ ਦੀ ਕਾਮਯਾਬੀ ਲਈ ਲਾਮਬੰਦੀ ਤੇਜ਼

ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਸੀ.

ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਮੂਹਰੇ ਰੋਸ ਰੈਲੀ ਅੱਜ 26-08-2026
ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਵਲੋਂ 27 ਅਗਸਤ ਦੇ ਪੰਜਾਬ ਮਹਾਂ-ਬੰਦ ਨੂੰ ਕਾਮਯਾਬ ਕਰਨ ਲਈ ਲਾਮਬੰਦੀ ਤੇਜ਼ ਕਰਦਿਆਂ ਵੱਖ-ਵੱਖ ਮਹਿਕਮਿਆਂ ਦੇ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਤੋਂ ਇਲਾਵਾ ਚੱਲ ਰਹੀ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦੌਰਾਨ ਅੱਜ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਮੂਹਰੇ ਕੀਤੀ ਜਾਣ ਵਾਲੀ ਰੋਸ ਰੈਲੀ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਕੋਟਫੱਤਾ ਨੇ ਪੰਜਾਬ ਮਹਾਂ ਬੰਦ ਵਿਚ ਭਰਵਾਂ ਹਿੱਸਾ ਲੈਣ ਲਈ ਸਮੂਹ ਕਰਮਚਾਰੀਆਂ ਨੂੰ ਅੱਜ ਤੋਂ ਹੀ ਆਪਣੇ-ਆਪਣੇ ਮਹਿਕਮਿਆਂ ਵਿਚ ਸਮੂਹਿਕ ਛੁੱਟੀ ਲੈਣ ਲਈ ਪ੍ਰੋਫਾਰਮਾ ਭਰ ਕੇ ਸਬੰਧਿਤ ਅਧਿਕਾਰੀ ਕੋਲ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਅਤੇ ਨਿਰਦੇਸ਼ ਦਿੱਤੇ ਗਏ ਕਿ ਮਹਾਂ ਬੰਦ ਨੂੰ ਪੂਰਨ ਤੌਰ ‘ਤੇ ਸਫਲ ਬਣਾਉਣ ਲਈ ਹਰ ਕਰਮਚਾਰੀ ਭਰਵਾਂ ਸਹਿਯੋਗ ਦੇਵੇ। ਯੂਨੀਅਨ ਨੇ ਮਹਾਂਬੰਦ ਨੂੰ ਪ੍ਰਭਾਵਸ਼ਾਲੀ ਅਤੇ ਸ਼ਾਂਤਮਈ ਢੰਗ ਨਾਲ ਕਾਮਯਾਬ ਕਰਨ ਲਈ ਸਮੂਹ ਮਹਿਕਮਿਆਂ ਦੇ ਕਰਮਚਾਰੀਆਂ ਨੂੰ 27 ਅਗਸਤ ਨੂੰ ਸਮੇਂ ਸਿਰ ਮਿੰਨੀ ਸਕੱਤਰੇਤ ਬਠਿੰਡਾ ਵਿਖੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਇਸ ਦੌਰਾਨ ਹੋਣ ਵਾਲੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਵਧ ਚੜ ਕੇ ਹਿੱਸਾ ਲੈਣ ਲਈ ਕਿਹਾ ਗਿਆ।
ਪਿਛਲੀ ਖ਼ਬਰ ਬੁਰਜ ਸੇਮਾਂ ਸਕੂਲ ਨੂੰ ਫੰਕਸ਼ਨਲ ਕਰਵਾਉਣ ਅਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਵਾਉਣ ਲਈ ਧਰਨਾ ਲਗਾਇਆ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ ਪੁਲਿਸ ਨੇ ਚੋਰੀ ਕੀਤਾ ਮੋਟਰਸਾਈਕਲ ਵੀ ਬਰਾਮਦ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।