ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ’ਚ ਮੋਟਰਸਾਈਕਲ ਮਾਰਚ
ਚਾਉਕੇ, 25 ਅਗਸਤ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਲੋਂ ਅੱਜ ਬਲਾਕ ਰਾਮਪੁਰਾ ਦੇ ਪਿੰਡਾਂ ਵਿਚ ਭਾਰਤ-ਅਮਰੀਕਾ ਵਲੋਂ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਮੋਟਰਸਾਈਕਲ ਮਾਰਚ ਕੀਤਾ ਗਿਆ। ਇਸ ਮਾਰਚ ਦੌਰਾਨ ਜਥੇਬੰਦੀ ਦੇ ਬੁਲਾਰਿਆਂ ਨੇ ਦੱਸਿਆ ਕਿ 30 ਅਗਸਤ ਨੂੰ ਸਾਰੇ ਹੀ ਪੰਜਾਬ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਤੇ ਇਸ ਤਹਿਤ ਪੱਕੇ ਮੋਰਚੇ ਲੱਗਣੇ ਹਨ।
ਅਜੀਤ ਡੈਸਕ
26-08-2026