ਰਾਮਪੁਰਾ ਅੰਡਰ ਬ੍ਰਿਜ ਦੇ ਟੈਂਡਰ ਜਲਦ ਜਾਰੀ ਕਰਵਾਉਣ ਲਈ ਤਰੁਣ ਚੁੱਘ ਨੂੰ ਮੰਗ-ਪੱਤਰ
ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਰਾਮਪੁਰਾ ਫੂਲ ਵਿਖੇ ਅੰਡਰ ਬ੍ਰਿਜ ਅਤੇ ਦੋਪਹੀਆ ਵਾਹਨਾਂ ਤੇ ਪੈਦਲ ਯਾਤਰੀਆਂ ਲਈ ਪੁਲ ਬਣਾਉਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ ਕਰਕੇ ਰਾਮਪੁਰਾ ਅੰਡਰ ਬ੍ਰਿਜ ਦੇ ਟੈਂਡਰ ਜਲਦ ਜਾਰੀ ਕਰਵਾਉਣ ਅਤੇ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ।
ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਰਾਮਪੁਰਾ ਫੂਲ ਵਿਖੇ ਅੰਡਰ ਬ੍ਰਿਜ ਅਤੇ ਦੋਪਹੀਆ ਵਾਹਨਾਂ ਤੇ ਪੈਦਲ ਯਾਤਰੀਆਂ ਲਈ ਪੁਲ ਬਣਾਉਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ ਕਰਕੇ ਰਾਮਪੁਰਾ ਅੰਡਰ ਬ੍ਰਿਜ ਦੇ ਟੈਂਡਰ ਜਲਦ ਜਾਰੀ ਕਰਵਾਉਣ ਅਤੇ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ।ਗੁਰਪ੍ਰੀਤ ਸਿੰਘ ਮਲੂਕਾ ਨੇ ਦੱਸਿਆ ਕਿ ਰਾਮਪੁਰਾ ਅੰਡਰ ਬ੍ਰਿਜ ਦੀ ਉਸਾਰੀ ਸਬੰਧੀ ਮੁੱਢਲੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਹੁਣ ਰੇਲਵੇ ਵਿਭਾਗ ਵਲੋਂ ਟੈਂਡਰ ਜਾਰੀ ਕੀਤੇ ਜਾਣੇ ਬਾਕੀ ਹਨ। ਉਨ੍ਹਾਂ ਕਿਹਾ ਕਿ ਟੈਂਡਰ ਜਾਰੀ ਕਰਨ ਦੀ ਪ੍ਰਕਿਰਿਆ ਹੁਣ ਆਖ਼ਰੀ ਪੜਾਅ ਵਿਚ ਹੈ। ਮਲੂਕਾ ਨੇ ਕਿਹਾ ਕਿ ਰਾਮਪੁਰਾ ਅੰਡਰ ਬ੍ਰਿਜ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ। ਇਸ ਦੇ ਬਣਨ ਨਾਲ ਰੇਲਵੇ ਫਾਟਕ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਪੇਸ਼ ਆ ਰਹੀ ਮੁਸ਼ਕਲ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਤਰੁਣ ਚੁੱਘ ਨੇ ਭਰੋਸਾ ਦਿੱਤਾ ਹੈ ਕਿ ਅੰਡਰ ਬ੍ਰਿਜ ਦੇ ਟੈਂਡਰ ਪਹਿਲ ਦੇ ਆਧਾਰ ’ਤੇ ਜਾਰੀ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਉਸਾਰੀ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇਗਾ। ਮਲੂਕਾ ਨੇ ਕਿਹਾ ਕਿ ਭਾਜਪਾ ਆਗੂ ਬਠਿੰਡਾ, ਮਾਨਸਾ, ਰਾਮਪੁਰਾ ਫੂਲ, ਮੌੜ ਅਤੇ ਤਲਵੰਡੀ ਸਾਬੋ ਖੇਤਰ ਵਿਚ ਰੇਲਵੇ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਲੈ ਕੇ ਲਗਾਤਾਰ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ, ਸਾਬਕਾ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।ਇਸ ਮੌਕੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਗੁਰਤੇਜ ਸਿੰਘ ਰਾਣਾ, ਫੂਲ ਯੂਥ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ, ਜਨਰਲ ਸਕੱਤਰ ਚੰਦਨ ਕਾਂਤ ਕਾਲਾ, ਵਿਵੇਕ ਗਰਗ, ਐਸ.ਸੀ. ਵਿੰਗ ਪ੍ਰਧਾਨ ਸਵਰਨ ਸਿੰਘ, ਜਨਰਲ ਸਕੱਤਰ ਬਲਕੌਰ ਸਿੰਘ, ਜਨਰਲ ਸਕੱਤਰ ਮੇਜਰ ਸਿੰਘ ਬਰਾੜ, ਸਰਕਲ ਪ੍ਰਧਾਨ ਕਾਕਾ ਢਪਾਲੀ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਹਾਜ਼ਰ ਸਨ।