27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਜਪਾ ਆਗੂ ਜਸਵੀਰ ਸਿੰਘ ਮਹਿਰਾਜ ਵਲੋਂ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ

ਬਠਿੰਡਾ, 26 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ (ਭਾਜਪਾ) ਐਸ. ਸੀ.

ਮਨਪ੍ਰੀਤ ਸਿੰਘ ਬਾਦਲ ਨੂੰ ਮਿਲਦੇ ਹੋਏ ਜਸਵੀਰ ਸਿੰਘ ਮਹਿਰਾਜ 27-08-2026
ਬਠਿੰਡਾ, 26 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਜਨਤਾ ਪਾਰਟੀ (ਭਾਜਪਾ) ਐਸ. ਸੀ. ਮੋਰਚਾ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਮਹਿਰਾਜ ਵਲੋਂ ਭਾਜਪਾ ਦੇ ਨਵ-ਨਿਯੁਕਤ ਕੌਮੀ ਉਪ-ਪ੍ਰਧਾਨ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਾਰਟੀ ਦਾ ਕੌਮੀ ਉਪ-ਪ੍ਰਧਾਨ ਬਨਣ ਦੀ ਵਧਾਈ ਦਿੱਤੀ ਗਈ। ਜਸਵੀਰ ਸਿੰਘ ਮਹਿਰਾਜ ਨੇ ਕਿਹਾ ਕਿ ਮਨਪ੍ਰੀਤ ਬਾਦਲ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਮੀਟਿੰਗ ਹੋਈ ਤੇ ਪੰਜਾਬ ਦੀ ਸਿਆਸਤ ਖਾਸਕਰ ਭਾਜਪਾ ਦੀ ਪੰਜਾਬ ਅੰਦਰ ਹੋਰ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਜਮਾਤ ਭਾਜਪਾ ਵਿਚ ਮਨਪ੍ਰੀਤ ਬਾਦਲ ਨੂੰ ਕੌਮੀ ਕਾਰਜਕਾਰਨੀ ਵਿਚ ਅਹਿਮ ਸਥਾਨ ਮਿਲਣਾ ਪੰਜਾਬ ਅਤੇ ਸੂਬਾ ਇਕਾਈ ਲਈ ਮਾਣ ਦੀ ਗੱਲ ਹੈ ਤੇ ਹੁਣ ਪੰਜਾਬ ਦੇ ਮੁੱਦਿਆਂ ਦੀ ਗੱਲ ਆਸਾਨੀ ਨਾਲ ਪਾਰਟੀ ਦੇ ਰਾਸ਼ਟਰੀ ਪਲੇਟਫਾਰਮ ਉੱਤੇ ਪੁੱਜ ਸਕੇਗੀ। ਮਹਿਰਾਜ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਨ ਨਬੀਨ ਵਲੋਂ ਰਾਸ਼ਟਰੀ ਕਾਰਜਕਾਰਨੀ ਵਿਚ ਦੇਸ਼ ਭਰ ਵਿਚੋਂ ਸਿਰਫ 13 ਸੀਨੀਅਰ ਆਗੂ ਸ਼ਾਮਲ ਕੀਤੇ ਗਏ, ਜਿੰਨ੍ਹਾਂ ਵਿਚ ਪੰਜਾਬ ਤੋਂ ਮਨਪ੍ਰੀਤ ਬਾਦਲ ਦੀ ਚੋਣ ਕੀਤੀ ਗਈ ਹੈ ਤੇ ਉਨ੍ਹਾਂ ਦੇ ਲੰਬੇ ਰਾਜਨੀਤਿਕ ਤਜ਼ਰਬੇ ਦਾ ਸਿਰਫ਼ ਪਾਰਟੀ ਨੂੰ ਰਾਸ਼ਟਰੀ ਪੱਧਰ ਉੱਤੇ ਹੀ ਲਾਹਾ ਨਹੀਂ ਮਿਲੇਗਾ ਸਗੋਂ ਪੰਜਾਬ ਅੰਦਰ ਵੀ ਪਾਰਟੀ ਨੂੰ ਹੋਰ ਹੁਲਾਰਾ ਮਿਲੇਗਾ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋ: ਰਜਿ ਬਲਾਕ ਰਾਮਪੁਰਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।