‘ਮਹਾਂ ਹੜਤਾਲ’ ਨੂੰ ਬਠਿੰਡਾ ’ਚ ਭਰਵਾਂ ਹੁੰਗਾਰਾ * ਸਰਕਾਰੀ ਅਦਾਰੇ ਤੇ ਸਕੂਲ ਰਹੇ ਬੰਦ * ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿਸ਼ਾਲ ਰੋਸ ਮੁਜ਼ਾਹਰੇ ਉਪਰੰਤ ਸ਼ਹਿਰ ’ਚ ਕੱਢਿਆ ‘ਰੋਸ ਮਾਰਚ’
ਬਠਿੰਡਾ, 27 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ‘ਮਹਾਂ ਹੜਤਾਲ’ ਦੇ ਸੱਦੇ ਨੂੰ ਅੱਜ ਬਠਿੰਡਾ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲਿਆ। ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ‘ਸਮੂਹਿਕ ਛੁੱਟੀ’ ਲੈ ਕੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ।
ਮ
ਮਾਰਕੀਟ ਕਮੇਟੀ ਦਫਤਰ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ। ਤਸਵੀਰ: ਲਵਲੀ
28-08-2026
ਬਠਿੰਡਾ, 27 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਾਂਝੀ ਤਾਲਮੇਲ ਕਮੇਟੀ ਵਲੋਂ ਦਿੱਤੇ ‘ਮਹਾਂ ਹੜਤਾਲ’ ਦੇ ਸੱਦੇ ਨੂੰ ਅੱਜ ਬਠਿੰਡਾ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲਿਆ। ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ‘ਸਮੂਹਿਕ ਛੁੱਟੀ’ ਲੈ ਕੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਇਸ ਕਾਰਨ ਜ਼ਿਲ੍ਹੇ ਦੇ ਸਰਕਾਰੀ ਅਦਾਰੇ ਅਤੇ ਸਕੂਲ ਬੰਦ ਰਹੇ। ‘ਪੰਜਾਬ ਮਹਾਂਬੰਦ’ ਦੌਰਾਨ ਸਮੁੱਚੀਆਂ ਮੁਲਾਜ਼ਮ ਅਤੇ ਪੈਨਸ਼ਨਰ ઠઠ ਜਥੇਬੰਦੀਆਂ ਨੇ ਹਰਨੇਕ ਸਿੰਘ ਗਹਿਰੀ, ਲਛਮਣ ਮਲੂਕਾ, ਜਤਿੰਦਰ ਕ੍ਰਿਸ਼ਨ, ਗੁਰਮੇਲ ਸਿੰਘ ਖ਼ਾਲਸਾ, ਗੁਰਜਿੰਦਰ ਸਿੰਘ ਔਲਖ ਅਤੇ ਜਗਪਾਲ ਸਿੰਘ ਬੰਗੀ ਦੀ ਅਗਵਾਈ ਹੇਠ ਡੀਸੀ ਦਫ਼ਤਰ ਕੋਲ ਵਿਸ਼ਾਲ ਇਕੱਠ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਉਪਰੰਤ ਸ਼ਹਿਰ ਅੰਦਰ ‘ਰੋਸ ਮਾਰਚ’ ਕੱਢਦਿਆਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਬੇਪਰਦ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਆਪਣੇ ਆਈਟੀ ਸੈੱਲ ਰਾਹੀਂ ਮੁਲਾਜ਼ਮਾਂ-ਪੈਨਸ਼ਨਰਾਂ ਖ਼ਿਲਾਫ਼ ਤਨਖ਼ਾਹਾਂ ਪਹਿਲਾਂ ਹੀ ਵੱਧ ਹੋਣ ਦੇ ਝੂਠੇ ਬਿਰਤਾਂਤ ਨੂੰ ਵੀ ਮੁੱਢੋਂ ਰੱਦ ਕੀਤਾ। ਗੁਰਤੇਜ ਗਿੱਲ, ਬਲਰਾਜ ਮੌੜ, ਰੇਸ਼ਮ ਸਿੰਘ ਖੇਮੂਆਣਾ, ਪ੍ਰਿੰਸੀਪਲ ਰਣਜੀਤ ਸਿੰਘ, ਆਤਮਤੇਜ ਸਿੰਘ, ਡਾ. ਮਨਜਿੰਦਰ ਸਿੰਘ, ਅਰੁਣ ਕੁਮਾਰ, ਸਿਕੰਦਰ ਸਿੰਘ ਧਾਲੀਵਾਲ, ਗੁਰਬਖ਼ਸ਼ ਲਾਲ, ਗੁਰਜੀਵਨ ਸਿੰਘ ਬਰਾੜ, ਵੀਰਪਾਲ ਕੌਰ ਸਿਧਾਣਾ, ਜਗਸੀਰ ਸਿੰਘ ਸਹੋਤਾ, ਜਗਦੀਸ਼ ਜੱਗੀ, ਮਹਿੰਦਰ ਪਾਲ, ਗੁਰਜੀਤ ਸਿੰਘ ਜੱਸੀ ਅਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਮਹਿੰਗਾਈ ਭੱਤੇ ਅਤੇ ਇਸ ਦੇ ਬਕਾਏ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਦੇ ਬਾਵਜੂਦ ਸਰਕਾਰ ਵਲੋਂ ਇਸ ਨੂੰ ਲਾਗੂ ਕਰਨ ਵਿਚ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਬਦਨੀਤੀ ਦੇ ਚੱਲਦਿਆਂ ਹੁਣ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵਲੋਂ ਚੰਡੀਗੜ੍ਹ ਮਹਾਂ ਰੈਲੀ ਵਿਚ ਸ਼ਾਮਲ ਹੋਣ ਵਾਲੀਆਂ ਜਥੇਬੰਦੀਆਂ ਨੂੰ ‘ਐਂਟੀ ਸਟੇਟ’ ਤੱਕ ਕਹਿਣ ਲੱਗ ਪਏ ਹਨ। ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਭੱਤੇ ਲਾਗੂ ਕਰਨ, ਏਸੀਪੀ ਸਕੀਮ ਤਹਿਤ ਉੱਚ ਤਨਖ਼ਾਹ ਸਕੇਲ ਦੇਣ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ, ਕੱਟੇ ਗਏ ਭੱਤੇ ਬਹਾਲ ਕਰਨ , ਆਊਟਸੋਰਸ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ, ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਫਿਕਸ ਕਰਨ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਮੁਲਾਜ਼ਮਾਂ ‘ਤੇ ਕੇਂਦਰੀ ਪੈਟਰਨ ਵਾਲੇ ਤਨਖ਼ਾਹ ਸਕੇਲ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ, ਵੱਖ-ਵੱਖ ਕੇਡਰਾਂ ਦੀਆਂ ਤਰੱਕੀਆਂ ਅਤੇ ਭੱਤਿਆਂ ਨਾਲ ਸਬੰਧਿਤ ਮਸਲੇ ਹੱਲ ਨਾ ਕਰਨ ਕਾਰਨ ਮੁਲਾਜ਼ਮਾਂ ਵਿਚ ਰੋਸ ਵਧ ਰਿਹਾ ਹੈ। ਆਗੂਆਂ ਨੇ ਮੁੱਖ ਮੰਤਰੀ ਵਲੋਂ ਗੱਲਬਾਤ ਤੋਂ ਪਹਿਲਾਂ ਸੰਘਰਸ਼ ਖ਼ਤਮ ਕਰਨ ਦੀ ਸ਼ਰਤ ਲਗਾ ਕੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ।