30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਰਦਾਸ

ਭਗਤਾ ਭਾਈਕਾ, 29 ਅਗਸਤ (ਸੁਖਪਾਲ ਸਿੰਘ ਸੋਨੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਸਿੱਖ ਕੌਮ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨੂੰ ਸਮਰਪਿਤ, ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।

ਅਜੀਤ ਡੈਸਕ 30-08-2026
ਭਗਤਾ ਭਾਈਕਾ, 29 ਅਗਸਤ (ਸੁਖਪਾਲ ਸਿੰਘ ਸੋਨੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਸਿੱਖ ਕੌਮ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨੂੰ ਸਮਰਪਿਤ, ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਇਸ ਸਮਾਗਮ ਵਿਚ ਸਕੂਲ ਦੇ ਸਮੂਹ ਵਿਦਿਆਰਥੀ, ਅਧਿਆਪਕ ਅਤੇ ਹੋਰ ਸਟਾਫ਼ ਮੈਂਬਰ ਨੇ ਵੱਡੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹ ਸੰਗਤ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਜਿਹੜੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ। ਇਸ ਮੌਕੇ ਸਰਬੱਤ ਦੇ ਭਲੇ, ਵਿਸ਼ਵ ਸ਼ਾਂਤੀ ਅਤੇ ਸਮਾਜ ਵਿਚ ਆਪਸੀ ਭਾਈਚਾਰੇ ਦੀ ਕਾਮਨਾ ਵੀ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਾਵਨ ਅਰਦਾਸ ਸਮਾਗਮ ਵਿਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਅੱਗੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕਰਨ।
ਪਿਛਲੀ ਖ਼ਬਰ ਏਡਿਡ ਸਕੂਲ ਯੂਨੀਅਨ ਵਲੋਂ 5 ਸਤੰਬਰ ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’ ਅਗਲੀ ਖ਼ਬਰ ਪੀ. ਐੱਮ. ਸ੍ਰੀ ਸਕੂਲ ਤੁੰਗਵਾਲੀ ਵਿਖੇ ਰਾਸ਼ਟਰੀ ਖੇਡ ਦਿਵਸ-2026 ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।